Punjab Budget 2024 : ਪੰਜਾਬ ਸਰਕਾਰ ਵੱਲੋਂ 204918 ਕਰੋੜ ਦਾ ਬਜਟ ਪੇਸ਼, ਸਾਰੇ ਵਰਗਾਂ ਨੂੰ ਰਾਹਤ ਦਾ ਦਾਅਵਾ

Punjab Budget 2024 Live: ਪੰਜਾਬ ਸਰਕਾਰ ਨੇ ਅੱਜ ਸਾਲ 2024-25 ਲਈ ਬਜਟ ਪੇਸ਼ ਕੀਤਾ। ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕੀਤਾ।

ABP Sanjha Last Updated: 05 Mar 2024 01:25 PM
Punjab Budget 2024: ਬਜਟ 'ਚ ਪੰਜਾਬ ਸਰਕਾਰ ਵੱਲੋਂ ਸਾਰੇ ਵਰਗ ਖੁਸ਼ ਕਰਨ ਦੀ ਕੋਸ਼ਿਸ਼, ਕੋਈ ਨਵਾਂ ਟੈਕਸ ਨਹੀਂ ਆਇਆ

Punjab Budget 2024: ਲੋਕ ਸਭਾ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਹਰ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ। ਪੰਜਾਬ ਸਰਕਾਰ ਵੱਲੋਂ ਸਾਲ 2024-25 ਲਈ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵਧਿਆ ਹੈ। 

ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ। ਇਸ ਤੋਂ ਇਲਾਵਾ ਸੀਐਮ ਭਗਵੰਤ ਮਾਨ ਨੇ ਖੇਤਾਂ ਤੇ ਘਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਖਾਸ ਗੱਲ ਇਹ ਹੈ ਕਿ ਇਸ ਸਾਲ 'ਆਪ' ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਜੋੜਿਆ।

ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਵਿਕਾਸ ਦਰ 13 ਫੀਸਦੀ ਰਹਿਣ ਬਾਰੇ ਦੱਸਿਆ। ਇਸ ਦੇ ਨਾਲ ਹੀ ਇਸ ਸਾਲ ਸਿੱਖਿਆ ਲਈ 11.5 ਫੀਸਦੀ ਦਾ ਬਜਟ ਰਾਖਵਾਂ ਰੱਖਿਆ ਹੈ, ਜੋ ਕਿ ਲਗਪਗ 16 ਹਜ਼ਾਰ 987 ਕਰੋੜ ਰੁਪਏ ਹੈ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਤੇ ਉੱਚ ਸਿੱਖਿਆ ਲਈ 80 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 

ਪੰਜਾਬ ਸਰਕਾਰ ਖੇਡਾਂ ਲਈ 272 ਕਰੋੜ ਰੁਪਏ ਖਰਚ ਕਰੇਗੀ। ਸਿਹਤ ਲਈ 5264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਇਸ ਸਾਲ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਔਰਤਾਂ ਲਈ ਮੁਫਤ ਬੱਸ ਸਕੀਮ, ਕਿਸਾਨਾਂ ਲਈ ਮੁਫਤ ਬਿਜਲੀ ਵਰਗੀਆਂ ਸਹੂਲਤਾਂ ਜਾਰੀ ਰੱਖੇਗੀ।

Punjab Budget 2024: ਸਥਾਨਕ ਸਰਕਾਰਾਂ ਤੇ ਸ਼ਹਿਰੀ ਵਿਕਾਸ ਲਈ 6289 ਕਰੋੜ 

ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲਦੀ ਹੀ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਵਿੱਚ ਈ-ਬੱਸਾਂ ਚੱਲਣਗੀਆਂ।

Punjab Budget 2024: ਪਿੰਡਾਂ ਦੇ ਵਿਕਾਸ ਲਈ ਲਈ 3154 ਕਰੋੜ 

ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਲਈ ਬਜਟ ਵਿੱਚ ਵੱਡੀ ਰਕਮ ਰੱਖੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੇਂਡੂ ਵਿਕਾਸ ਲਈ 3154 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 12 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਇਸ ਨਾਲ ਪੰਚਾਇਤਾਂ ਦੀ ਆਮਦਨ ਵਧੀ ਹੈ।

Punjab Budget 2024: ਸੈਰ ਸਪਾਟੇ ਲਈ 166 ਕਰੋੜ ਰੁਪਏ 

ਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ 'ਤੇ 30 ਕਰੋੜ ਰੁਪਏ ਤੇ ਪਿਕਨਿਕ ਸਥਾਨਾਂ 'ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

Punjab Budget 2024: ਖੇਡਾਂ ਲਈ 272 ਕਰੋੜ ਰੁਪਏ

ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਭਰ ਵਿੱਚ ਇੱਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ। ਇਸ ਲਈ 50 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ ਹੈ। ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਲਈ 34 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

Punjab Budget 2024 Live: ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਰਾਖਵੇਂ ਰੱਖੇ

ਸਰਕਾਰ ਨੇ ਉਚੇਰੀ ਸਿੱਖਿਆ ਲਈ 80 ਕਰੋੜ ਰੁਪਏ ਰਾਖਵੇਂ ਰੱਖੇ ਹਨ। ਸਕਾਲਰਸ਼ਿਪ ਸਕੀਮ ਲਈ ਛੇ ਕਰੋੜ ਰੁਪਏ ਤੇ ਸੈਨੇਟਰੀ ਨੈਪਕਿਨ ਲਈ ਪੰਜ ਕਰੋੜ ਰੁਪਏ ਰੱਖੇ ਗਏ ਹਨ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

Punjab Budget 2024: ਖੇਤੀ ਲਈ 13,784 ਕਰੋੜ ਰੁਪਏ ਰੱਖੇ

Punjab Budget 2024: ਵਿੱਤ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ ਦੇ ਨਾਲ ਹੀ ਅਗਲੇ ਸਾਲ ਲਈ 390 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।

Punjab Budget 2024: ਪੰਜਾਬ ਸਰਕਾਰ ਵੱਲੋਂ ਦੋ ਲੱਖ ਕਰੋੜ ਦਾ ਬਜਟ ਪੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2024-25 ਦਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਹਿਲੀ ਵਾਰ ਪੰਜਾਬ ਦਾ ਬਜਟ ਦੋ ਲੱਖ ਕਰੋੜ ਤੋਂ ਪਾਰ ਕੀਤਾ ਹੈ। ਵਿੱਤ ਮੰਤਰੀ ਵੱਲੋਂ 204918 ਕਰੋੜ ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸ ਲਈ 9.30 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।

Punjab Budget 2024: 'ਆਪ' ਸਰਕਾਰ ਦੌਰਾਨ ਵਿਕਾਸ ਦਰ 13 ਫੀਸਦੀ ਤੱਕ ਪਹੁੰਚੀ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਮੇਂ ਵਿਕਾਸ ਦਰ 13 ਫੀਸਦੀ ਤੱਕ ਪਹੁੰਚ ਗਈ ਹੈ। ਜਦੋਂਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਹ ਬਹੁਤ ਘੱਟ ਸੀ। ਉਨ੍ਹਾਂ ਨੇ 2013 ਤੋਂ 2022 ਤੱਕ ਵਿਕਾਸ ਦਰ ਦੀ ਗਣਨਾ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨਹਿਰੀ ਪਾਣੀ ਖੇਤਾਂ ਦੀ ਆਖਰੀ ਟੇਲ ਤੱਕ ਪਹੁੰਚਾ ਰਹੀ ਹੈ। ਇਹ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਦੀ ਕੋਸ਼ਿਸ਼ ਹੈ।

Punjab Budget : ਰਾਜਾ ਵੜਿੰਗ ਵਿਧਾਇਕ ਕੋਟਲੀ ਦੇ ਅਪਮਾਨ 'ਤੇ ਭੜਕੇ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਡੇ ਦਲਿਤ ਵਿਧਾਇਕ ਸੁਖਵਿੰਦਰ ਕੋਟਲੀ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਅੱਜ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸੱਤਾ ਨੇ 'ਆਪ' ਪੰਜਾਬ ਦੀ ਲੀਡਰਸ਼ਿਪ ਨੂੰ ਇੰਨਾ ਹੰਕਾਰੀ ਬਣਾ ਦਿੱਤਾ ਹੈ ਕਿ ਉਹ ਭੁੱਲ ਗਏ ਹਨ ਕਿ ਵਿਧਾਨ ਸਭਾ ਵਰਗੇ ਉੱਚੇ ਸਥਾਨ 'ਤੇ ਕਿਸ ਤਰ੍ਹਾਂ ਦਾ ਵਿਹਾਰ ਕਰਨਾ ਹੈ।

Punjab Budget 2024: ਭਾਜਪਾ ਵਿਧਾਇਕ ਬੋਲੇ...ਪਹਿਲਾਂ 'ਆਪ' ਖੇਤੀ ਨੂੰ ਰਾਜ ਦਾ ਵਿਸ਼ਾ ਕਹਿੰਦੀ ਪਰ ਹੁਣ...

ਭਾਜਪਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੇ ਕਿਸਾਨ ਅੰਦੋਲਨ 'ਤੇ ਚੁਟਕੀ ਲਈ। ਉਨ੍ਹਾਂ ਕਿਹਾ ਕਿ ਜਦੋਂ ਵਿਧਾਨ ਸਭਾ ਚੋਣਾਂ ਸਨ ਤਾਂ ‘ਆਪ’ ਕਹਿੰਦੀ ਸੀ ਕਿ ਖੇਤੀ ਰਾਜ ਦਾ ਵਿਸ਼ਾ ਹੈ ਪਰ ਹੁਣ ਇਹ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਕ ਮਹਿਲਾ ਵਿਧਾਇਕ ਦਾ ਭਾਸ਼ਣ ਦੇਖਿਆ ਜਾ ਸਕਦਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਸਦਨ ਦੇ ਅੰਦਰ ਜੋ ਕੁਝ ਹੋਇਆ, ਉਸ 'ਤੇ ਵੀ ਇਤਰਾਜ਼ ਪ੍ਰਗਟਾਇਆ।

Punjab Budget 2024: ਕਾਲੇ ਕੱਪੜੇ ਪਾ ਕੇ ਪਹੁੰਚੇ ਵਿਧਾਇਕ ਕੋਟਲੀ 

ਵਿਧਾਇਕ ਸੁਖਵਿੰਦਰ ਕੋਟਲੀ ਕਾਲੇ ਕੱਪੜੇ ਪਾ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ। ਪ੍ਰਤਾਪ ਬਾਜਵਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਉਨ੍ਹਾਂ ਤੋਂ ਮੁਆਫੀ ਮੰਗਣ, ਨਹੀਂ ਤਾਂ ਸੰਘਰਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਦਨ ਵਿੱਚ ਗਰੀਬਾਂ ਦਾ ਮਜ਼ਾਕ ਉਡਾਇਆ ਹੈ।

Punjab Budget: ਬਜਟ ਵਿੱਚ ਲੋਕਾਂ ਲਈ ਵੱਡੇ ਐਲਾਨ ਕੀਤੇ ਜਾਣਗੇ

ਇਸ ਤੋਂ ਇਲਾਵਾ ਇਹ ਬਜਟ ਖਾਸ ਵੀ ਰਹਿਣ ਵਾਲਾ ਹੈ ਕਿਉਂਕਿ ਲੋਕ ਸਭਾ ਚੋਣਾਂ ਵੀ ਅਗਲੇ ਮਹੀਨੇ ਤੱਕ ਹੋਣ ਵਾਲੀਆਂ ਹਨ। ਅਜਿਹੇ ਵਿੱਚ ਸਰਕਾਰ ਕੋਸ਼ਿਸ਼ ਕਰੇਗੀ ਕਿ ਇਸ ਬਜਟ ਵਿੱਚ ਲੋਕਾਂ ਲਈ ਵੱਡੇ ਐਲਾਨ ਕੀਤੇ ਜਾਣ। ਪੰਜਾਬ ਦੇ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਨੇ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਹ ਲਾਭ 18 ਸਾਲ ਦੀ ਉਮਰ ਤੋਂ ਉੱਪਰ ਵਾਲੀਆਂ ਮਹਿਲਾਵਾਂ ਨੂੰ ਮਿਲੇਗਾ। ਅਜਿਹੇ 'ਚ ਪੰਜਾਬ ਦੀਆਂ ਉਮੀਦਾਂ ਵੀ ਵਧ ਗਈਆਂ ਹਨ।

Punjab Budget Session: ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਹੋ ਸਕਦੀ

ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਪੰਜਾਬ ਵਿੱਚ ਮਹਿਲਾਵਾਂ ਲਈ ਮਾਨ ਸਰਕਾਰ ਆਪਣੇ ਬਜਟ ਵਿੱਚ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।

Punjab Budget Session:  ਮਾਨ ਸਰਕਾਰ ਪੇਸ਼ ਕਰੇਗੀ ਬਜਟ, ਮਹਿਲਾਵਾਂ ਲਈ ਹੋ ਸਕਦਾ ਵੱਡਾ ਐਲਾਨ

ਪੰਜਾਬ ਸਰਕਾਰ ਅੱਜ ਸਾਲ 2024-25 ਲਈ ਬਜਟ ਪੇਸ਼ ਕਰਨ ਜਾ ਰਹੀ ਹੈ। ਵਿਧਾਨ ਸਭਾ ਦੇ ਸੈਸ਼ਨ ਵਿੱਚ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਮਾਨ ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਬਜਟ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ। 

ਪਿਛੋਕੜ

Punjab Budget 2024: ਬਜਟ 'ਚ ਪੰਜਾਬ ਸਰਕਾਰ ਵੱਲੋਂ ਸਾਰੇ ਵਰਗ ਖੁਸ਼ ਕਰਨ ਦੀ ਕੋਸ਼ਿਸ਼, ਕੋਈ ਨਵਾਂ ਟੈਕਸ ਨਹੀਂ ਆਇਆ

Punjab Budget 2024: ਲੋਕ ਸਭਾ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਹਰ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ। ਪੰਜਾਬ ਸਰਕਾਰ ਵੱਲੋਂ ਸਾਲ 2024-25 ਲਈ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵਧਿਆ ਹੈ। 

ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ। ਇਸ ਤੋਂ ਇਲਾਵਾ ਸੀਐਮ ਭਗਵੰਤ ਮਾਨ ਨੇ ਖੇਤਾਂ ਤੇ ਘਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਖਾਸ ਗੱਲ ਇਹ ਹੈ ਕਿ ਇਸ ਸਾਲ 'ਆਪ' ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਜੋੜਿਆ।

ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਵਿਕਾਸ ਦਰ 13 ਫੀਸਦੀ ਰਹਿਣ ਬਾਰੇ ਦੱਸਿਆ। ਇਸ ਦੇ ਨਾਲ ਹੀ ਇਸ ਸਾਲ ਸਿੱਖਿਆ ਲਈ 11.5 ਫੀਸਦੀ ਦਾ ਬਜਟ ਰਾਖਵਾਂ ਰੱਖਿਆ ਹੈ, ਜੋ ਕਿ ਲਗਪਗ 16 ਹਜ਼ਾਰ 987 ਕਰੋੜ ਰੁਪਏ ਹੈ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਤੇ ਉੱਚ ਸਿੱਖਿਆ ਲਈ 80 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 

ਪੰਜਾਬ ਸਰਕਾਰ ਖੇਡਾਂ ਲਈ 272 ਕਰੋੜ ਰੁਪਏ ਖਰਚ ਕਰੇਗੀ। ਸਿਹਤ ਲਈ 5264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਇਸ ਸਾਲ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਔਰਤਾਂ ਲਈ ਮੁਫਤ ਬੱਸ ਸਕੀਮ, ਕਿਸਾਨਾਂ ਲਈ ਮੁਫਤ ਬਿਜਲੀ ਵਰਗੀਆਂ ਸਹੂਲਤਾਂ ਜਾਰੀ ਰੱਖੇਗੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.