Punjab Budget 2024: ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰੀ ਲਈ ਵੱਡਾ ਐਲਾਨ, 16 ਹਜ਼ਾਰ 987 ਕਰੋੜ ਖਰਚੇ ਜਾਣਗੇ
Punjab Budget 2024: ਪੰਜਾਬ ਸਰਕਾਰ ਨੇ ਸਿੱਖਿਆ ਲਈ ਵੱਡਾ ਫੰਡ ਰੱਖਿਆ ਹੈ। ਸਰਕਾਰ ਨੇ ਇਸ ਸਾਲ ਸਿੱਖਿਆ ਲਈ ਕੁੱਲ ਬਜਟ ਦਾ 11.5 ਫੀਸਦੀ ਰੱਖਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ
Punjab Budget 2024: ਪੰਜਾਬ ਸਰਕਾਰ ਨੇ ਸਿੱਖਿਆ ਲਈ ਵੱਡਾ ਫੰਡ ਰੱਖਿਆ ਹੈ। ਸਰਕਾਰ ਨੇ ਇਸ ਸਾਲ ਸਿੱਖਿਆ ਲਈ ਕੁੱਲ ਬਜਟ ਦਾ 11.5 ਫੀਸਦੀ ਰੱਖਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੇ ਇਸ ਸਾਲ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਕਿ ਕੁੱਲ ਬਜਟ ਦਾ 11.5 ਫੀਸਦੀ ਹੈ।
ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ। ਇਹ ਸਾਰੇ ਸਰਕਾਰੀ ਸਕੂਲ ਹਨ। ਇਸ ਦੇ ਨਾਲ ਹੀ 15 ਸਕੂਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ ਹੈ। ਇਸ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦੀ ਗੁਣਵੱਤਾ ਨੂੰ ਵਧਾਉਣਾ ਹੈ। ਇਸ ਦੇ ਨਾਲ ਹੀ ਸਕੂਲ ਆਫ਼ ਅਪਲਾਈਡ ਲਰਨਿੰਗ ਨੂੰ ਸਿਖਲਾਈ ਲਈ ਦਸ ਕਰੋੜ ਰੁਪਏ ਰੱਖੇ ਗਏ ਹਨ।
ਖ਼ਜ਼ਾਨੇ ਦਾ ਮੂੰਹ ਲੋਕਾਂ ਵੱਲ... 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਖ਼ਜ਼ਾਨਾ ਮੰਤਰੀ ਵੱਲੋਂ ਸਾਲ 2024-25 ਦੇ ਬਜਟ ਅਨੁਮਾਨ ਪੇਸ਼, ਚੰਡੀਗੜ੍ਹ ਤੋਂ Live... https://t.co/q29ZVZ1pDU
— Bhagwant Mann (@BhagwantMann) March 5, 2024
ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਰਾਖਵੇਂ
ਸਰਕਾਰ ਨੇ ਉਚੇਰੀ ਸਿੱਖਿਆ ਲਈ 80 ਕਰੋੜ ਰੁਪਏ ਰਾਖਵੇਂ ਰੱਖੇ ਹਨ। ਸਕਾਲਰਸ਼ਿਪ ਸਕੀਮ ਲਈ ਛੇ ਕਰੋੜ ਰੁਪਏ ਤੇ ਸੈਨੇਟਰੀ ਨੈਪਕਿਨ ਲਈ ਪੰਜ ਕਰੋੜ ਰੁਪਏ ਰੱਖੇ ਗਏ ਹਨ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
ਖੇਡਾਂ ਲਈ 272 ਕਰੋੜ ਰੁਪਏ
ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਭਰ ਵਿੱਚ ਇੱਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ। ਇਸ ਲਈ 50 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ ਹੈ। ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਲਈ 34 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ
ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ, ਆਯੂਸ਼ਮਾਨ ਭਾਰਤ ਲਈ 553 ਕਰੋੜ ਰੁਪਏ, ਨਸ਼ਾ ਛੁਡਾਊ ਪ੍ਰਾਜੈਕਟ ਲਈ 70 ਕਰੋੜ ਰੁਪਏ ਤੇ 58 ਨਵੀਆਂ ਐਂਬੂਲੈਂਸਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।