Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆ ਕਿਹਾ ਕਿ ਦੋ ਸਾਲਾਂ ਵਿੱਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਸੂਬੇ ਵਿੱਚ ਬਦਲਦੇ

Punjab Budget 2025-2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆ ਕਿਹਾ ਕਿ ਦੋ ਸਾਲਾਂ ਵਿੱਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਸੂਬੇ ਵਿੱਚ ਬਦਲਦੇ ਪਿੰਡ ਬਦਲਦਾ ਪੰਜਾਬ ਲਾਗੂ ਕੀਤਾ ਜਾਏਗਾ। ਇਸ ਵਿੱਚ 5 ਸਕੀਮਾਂ ਹੋਣਗੀਆਂ। ਇਸ ਵਿੱਚ ਪਿੰਡ ਦੇ ਛੱਪੜਾਂ ਦੀ ਸਫਾਈ, ਸੀਵਰੇਜ ਟ੍ਰੀਟਮੈਂਟ ਲਗਾਉਣਾ, ਖੇਡ ਦੇ ਮੈਦਾਨਾਂ ਦਾ ਨਿਰਮਾਣ ਤੇ ਸਟਰੀਟ ਲਾਈਟਾਂ ਲਗਾਉਣਾ ਸ਼ਾਮਲ ਹੈ। ਇਹ ਕੰਮ ਸਾਲਾਂ ਤੋਂ ਨਹੀਂ ਕੀਤਾ ਗਿਆ। ਇਸ ਲਈ 3,500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੇਂਡੂ ਸੜਕਾਂ ਨੂੰ ਬਿਹਤਰ ਬਣਾਇਆ ਜਾਵੇਗਾ ਤੇ ਇਸ ਉਪਰ ₹ 2,873 ਕਰੋੜ ਖਰਚ ਕੀਤੇ ਜਾਣਗੇ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪਹਿਲੀ ਵਾਰ ਮੈਗਾ ਸਪੋਰਟਸ 'ਖੇਡਦਾ ਪੰਜਾਬ, ਬਦਲਦਾ ਪੰਜਾਬ' ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਸੁਧਾਰ ਹੋਵੇਗਾ। ਇਸ ਤਹਿਤ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿੱਚ ਰਨਿੰਗ ਟਰੈਕ, ਸੋਲਰ ਲਾਈਟਾਂ ਤੇ ਹੋਰ ਸਹੂਲਤਾਂ ਹੋਣਗੀਆਂ।
ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਇਸ ਵਿੱਚ ਸਾਰੀਆਂ ਪ੍ਰਸਿੱਧ ਖੇਡਾਂ ਸ਼ੁਰੂ ਕਰਾਂਗੇ। ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਏ ਜਾਣਗੇ। ਇਸ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ। ਇਹ ਪੰਜਾਬ ਦੇ ਇਤਿਹਾਸ ਵਿੱਚ ਜਾਰੀ ਕੀਤੀ ਜਾ ਰਹੀ ਸਭ ਤੋਂ ਵੱਡੀ ਰਕਮ ਹੈ। ਹੁਣ ਤੱਕ ਦੀ ਕਿਸੇ ਵੀ ਸਰਕਾਰ ਤੋਂ ਵੱਧ ਰਕਮ ਜਾਰੀ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ਾ ਤਸਕਰਾਂ 'ਤੇ ਲਗਾਤਾਰ ਹਮਲੇ ਜਾਰੀ ਸਨ। ਪਿਛਲੇ ਇੱਕ ਮਹੀਨੇ ਤੋਂ ਇਨ੍ਹਾਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅਗਲੇ ਸਾਲ ਪਹਿਲੀ ਡਰੱਗ ਜਨ ਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ 'ਤੇ 150 ਕਰੋੜ ਰੁਪਏ ਖਰਚ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਗੈਂਗਸਟਰਾਂ ਨਾਲ ਨਜਿੱਠਣ ਲਈ ਕਾਰਵਾਈ ਕਰ ਰਹੀ ਹੈ। ਇਸ ਲਈ ਅਸੀਂ ਐਮਰਜੈਂਸੀ ਰਿਸਪਾਂਸ ਪ੍ਰਣਾਲੀ ਨੂੰ ਮਜ਼ਬੂਤ ਕਰਾਂਗੇ। ਇਸ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕਰ ਦਿੱਤਾ ਜਾਵੇਗਾ। ERV ਖਰੀਦਣ ਲਈ 125 ਕਰੋੜ ਰੁਪਏ ਖਰਚ ਕੀਤੇ ਜਾਣਗੇ ਤੇ 112 ਨਵੇਂ ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
