ਪੜਚੋਲ ਕਰੋ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

ਵਿੱਤ ਮੰਤਰੀ ਨੇ ਦੱਸਿਆ ਹੈ ਕਿ ਪੰਜਾਬ ’ਚ ਮਹਿਲਾਵਾਂ ਲਈ ਮੁਫ਼ਤ ਬੱਸ ਸਫਰ ਅਗਲੇ ਸਾਲ ਵੀ ਜਾਰੀ ਰਹੇਗਾ। ਪਰ ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ ਦੇ ਲਈ ਅਜੇ ਹੋਰ ਇੰਤਜ਼ਾਰ ਕਰਨਾ ਪੈਣਾ ਹੈ।

ਅੱਜ ਯਾਨੀਕਿ 26 ਮਾਰਚ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਦਾ ਰਿਹਾ। ਉਨ੍ਹਾਂ ਨੇ 'ਮੇਰਾ ਪੰਜਾਬ, ਬਦਲਦਾ ਪੰਜਾਬ' ਥੀਮ 'ਤੇ ₹2.36 ਲੱਖ ਕਰੋੜ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਬਜਟ ਵਿੱਚ ਮਹਿਲਾਵਾਂ ਨੂੰ ₹1,100 ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਚੋਣਾਂ ਤੋਂ ਪਹਿਲਾਂ AAP ਸੰਯੋਜਕ ਅਰਵਿੰਦ ਕੇਜਰੀਵਾਲ ਨੇ ਇਸਦੀ ਗਾਰੰਟੀ ਦਿੱਤੀ ਸੀ। ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਔਰਤਾਂ ਨੂੰ ਇਕ ਸਾਲ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਔਰਤਾਂ ਲਈ ਬੱਸਾਂ ਦਾ ਮੁਫ਼ਤ ਸਫਰ ਜਾਰੀ ਰਹੇਗਾ

ਵਿੱਤ ਮੰਤਰੀ ਹਰਪਾਲ ਚੀਮਾ ਮੰਤਰੀ ਨੇ ਐਲਾਨ ਕੀਤਾ ਕਿ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਰਹੇਗੀ ਜਾਰੀ, ਇਸ ਲਈ 450 ਕਰੋੜ ਰੁਪਏ ਦਾ ਪ੍ਰਬੰਧ ਹੋਵੇਗਾ।

ਪਰ 1100 ਰੁਪਏ ਵਾਲੀ ਗਰੰਟੀ ਨੂੰ ਲੈ ਕੇ ਵਿਰੋਧੀ ਧਿਰ ਘੇਰੇਗੀ

ਵਿਰੋਧੀ ਪਾਰਟੀਆਂ, ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ, ਸਰਕਾਰ ਨੂੰ ਉਸਦੇ ਵਾਅਦਿਆਂ 'ਤੇ ਘੇਰਨ ਦੀ ਤਿਆਰੀ ਕਰ ਰਹੇ ਹਨ। ਸੂਬੇ ਦੀਆਂ ਲਗਪਗ ਇੱਕ ਕਰੋੜ ਔਰਤਾਂ ਨੂੰ ਬਜਟ ਤੋਂ ਸਭ ਤੋਂ ਵੱਧ ਉਮੀਦਾਂ ਹਨ। 2022 'ਚ ਸੱਤਾ ਵਿੱਚ ਆਉਣ ਤੋਂ ਪਹਿਲਾਂ, ਮਾਨ ਸਰਕਾਰ ਨੇ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।

ਸਰਕਾਰ ਨੇ ਆਪਣਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ, ਪਰ ਔਰਤਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਹਨ। ਅਜਿਹੇ ਵਿੱਚ ਅੱਜ ਵਾਲੇ ਬਜਟ ਦੇ ਵਿੱਚ ਔਰਤਾਂ ਨੂੰ 1100 ਰੁਪਏ ਦੇਣ ਬਾਰੇ ਕੋਈ ਗੱਲ ਨਹੀਂ ਹੋਈ। ਜਿਸ ਕਰਕੇ ਬਜਟ ਵਿੱਚ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਤਾਂ ਹੁਣ ਵਿਰੋਧੀ ਧਿਰ ਵੱਲੋਂ ਆਪ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget