ਅੱਜ ਯਾਨੀਕਿ 26 ਮਾਰਚ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਦਾ ਰਿਹਾ। ਉਨ੍ਹਾਂ ਨੇ 'ਮੇਰਾ ਪੰਜਾਬ, ਬਦਲਦਾ ਪੰਜਾਬ' ਥੀਮ 'ਤੇ ₹2.36 ਲੱਖ ਕਰੋੜ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਬਜਟ ਵਿੱਚ ਮਹਿਲਾਵਾਂ ਨੂੰ ₹1,100 ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਚੋਣਾਂ ਤੋਂ ਪਹਿਲਾਂ AAP ਸੰਯੋਜਕ ਅਰਵਿੰਦ ਕੇਜਰੀਵਾਲ ਨੇ ਇਸਦੀ ਗਾਰੰਟੀ ਦਿੱਤੀ ਸੀ। ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਔਰਤਾਂ ਨੂੰ ਇਕ ਸਾਲ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਔਰਤਾਂ ਲਈ ਬੱਸਾਂ ਦਾ ਮੁਫ਼ਤ ਸਫਰ ਜਾਰੀ ਰਹੇਗਾ
ਵਿੱਤ ਮੰਤਰੀ ਹਰਪਾਲ ਚੀਮਾ ਮੰਤਰੀ ਨੇ ਐਲਾਨ ਕੀਤਾ ਕਿ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਰਹੇਗੀ ਜਾਰੀ, ਇਸ ਲਈ 450 ਕਰੋੜ ਰੁਪਏ ਦਾ ਪ੍ਰਬੰਧ ਹੋਵੇਗਾ।
ਪਰ 1100 ਰੁਪਏ ਵਾਲੀ ਗਰੰਟੀ ਨੂੰ ਲੈ ਕੇ ਵਿਰੋਧੀ ਧਿਰ ਘੇਰੇਗੀ
ਵਿਰੋਧੀ ਪਾਰਟੀਆਂ, ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ, ਸਰਕਾਰ ਨੂੰ ਉਸਦੇ ਵਾਅਦਿਆਂ 'ਤੇ ਘੇਰਨ ਦੀ ਤਿਆਰੀ ਕਰ ਰਹੇ ਹਨ। ਸੂਬੇ ਦੀਆਂ ਲਗਪਗ ਇੱਕ ਕਰੋੜ ਔਰਤਾਂ ਨੂੰ ਬਜਟ ਤੋਂ ਸਭ ਤੋਂ ਵੱਧ ਉਮੀਦਾਂ ਹਨ। 2022 'ਚ ਸੱਤਾ ਵਿੱਚ ਆਉਣ ਤੋਂ ਪਹਿਲਾਂ, ਮਾਨ ਸਰਕਾਰ ਨੇ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।
ਸਰਕਾਰ ਨੇ ਆਪਣਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ, ਪਰ ਔਰਤਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਹਨ। ਅਜਿਹੇ ਵਿੱਚ ਅੱਜ ਵਾਲੇ ਬਜਟ ਦੇ ਵਿੱਚ ਔਰਤਾਂ ਨੂੰ 1100 ਰੁਪਏ ਦੇਣ ਬਾਰੇ ਕੋਈ ਗੱਲ ਨਹੀਂ ਹੋਈ। ਜਿਸ ਕਰਕੇ ਬਜਟ ਵਿੱਚ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਤਾਂ ਹੁਣ ਵਿਰੋਧੀ ਧਿਰ ਵੱਲੋਂ ਆਪ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।