Punjab Budget 2026 : 'ਆਪ' ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ
Punjab Budget 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਇਆ ਮਹੀਨਾ ਦਿੱਤਾ

Punjab Budget 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਇਆ ਮਹੀਨਾ ਦਿੱਤਾ ਜਾਵੇਗਾ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਹਾਲਾਂਕਿ ਇਸ ਸਕੀਮ ਦੇ ਲਾਭਪਾਤਰੀਆਂ ਲਈ ਕੁੱਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ। ਜਿਸ ਵਿਚ ਆਖਿਆ ਗਿਆ ਹੈ ਕਿ ਸਾਰੀਆਂ ਔਰਤਾਂ ਇਸ ਸਕੀਮ ਦਾ ਹਿੱਸਾ ਨਹੀਂ ਹੋਣਗੀਆਂ। ਸ਼ਰਤਾਂ ਅਨੁਸਾਰ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀ ਔਰਤਾਂ ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੀਆਂ। ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ (MPs) ਜਾਂ ਵਿਧਾਇਕਾ (MLAs) ਨੂੰ ਇਸ ਸਕੀਮ ਤੋਂ ਬਾਹਰ ਰੱਖਿਆ ਗਿਆ ਹੈ ਜਦਕਿ ਇਨਕਮ ਟੈਕਸ ਭਰਨ ਵਾਲੀਆਂ ਔਰਤਾਂ ਨੂੰ ਵੀ 1000 ਰੁਪਏ ਨਹੀਂ ਦਿੱਤੇ ਜਾਣਗੇ।
ਵਿੱਤ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ ਤੇ ਇਸ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਸਰਕਾਰੀ ਨੌਕਰੀ ਕਰਦੀਆਂ ਜਾਂ ਰਿਟਾਇਰ ਮਹਿਲਾਵਾਂ ਨੂੰ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀਆਂ 97% ਔਰਤਾਂ ਕਵਰ ਹੋਣਗੀਆਂ।
48,000 ਰੁਪਏ ਦੇ ਬਕਾਏ ਨੂੰ ਲੈ ਕੇ ਵਿਰੋਧੀਆਂ ਨੇ ਸਾਧਿਆ ਨਿਸ਼ਾਨਾ
ਵਿਰੋਧੀਆਂ ਨੇ ਸਰਕਾਰ ਨੂੰ ਪਿਛਲੇ ਚਾਰ ਸਾਲਾਂ ਦੇ ਬਕਾਏ ਨੂੰ ਲੈ ਕੇ ਵੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ ਦਾ ਸਵਾਲ ਹੈ ਕਿ ਪਿਛਲੇ ਚਾਰ ਸਾਲਾਂ ਦਾ ਬਕਾਇਆ ਕਿੱਥੇ ਹੈ? ਵਿਰੋਧੀਆਂ ਦੇ ਹਿਸਾਬ ਅਨੁਸਾਰ ਚਾਰ ਸਾਲਾਂ ਦੇ ਸਮੇਂ ਮੁਤਾਬਕ ਹਰ ਇਕ ਔਰਤ ਦਾ 48,000 ਰੁਪਏ ਬਕਾਇਆ ਬਣਦਾ ਹੈ, ਜਿਸ ਬਾਰੇ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ।
ਦੱਸ ਦੇਈਏ ਕਿ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ।
ਟ੍ਰੈਂਡਿੰਗ ਟੌਪਿਕ





















