Punjab Budget 2021: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ।


ਵਿੱਤ ਮੰਤਰੀ ਨੇ ਕਿਹਾ ਕਿ "ਮੈਂ ਸਹਿਤ ਸੰਭਾਲ ਕਰਮਚਾਰੀਆਂ ਦਾ ਦਿਲੋਂ ਧੰਨਵਾਦੀ ਹਾਂ।ਜਿਨ੍ਹਾਂ ਨੇ ਕੋਰੋਨਾ ਦੌਰਾਨ ਵੱਖ-ਵੱਖ ਸੇਵਾਵਾਂ ਪ੍ਰਧਾਨ ਕੀਤੀਆਂ।ਸਾਡੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਨੂੰ ਕਿਸੇ ਵੀ ਸਥਿਤੀ ਵਿੱਚ ਸੰਭਾਲਣ ਲਈ ਤਿਆਰ ਕਰਨ ਲਈ, ਮੈਂ ਸਿਹਤ ਅਤੇ ਪਰਿਵਾਰ ਭਲਾਈ ਲਈ ਸਾਲ 2021-22 ਵਿੱਚ 3,822 ਕਰੋੜ ਰੁਪਏ ਅਲਾਟ ਕਰਨ ਦੀ ਤਜਵੀਜ਼ ਕਰਦਾ ਹਾਂ।"


2015-2021 ਦੇ ਸਮੇਂ ਦੌਰਾਨ ਪੰਜਾਬ ਦੀ ਆਪਣੇ ਵਸੀਲਿਆਂ ਤੋਂ ਆਮਦਨੀ ਔਸਤਨ 61 ਫੀਸਦੀ ਰਹੀ ਹੈ ਜਦੋਂ ਕਿ 39 ਫੀਸਦੀ ਔਸਤਨ ਫੰਡ ਕੇਂਦਰ ਤੋਂ ਪ੍ਰਾਪਤ ਹੋਏ ਹਨ। ਇਸ ਅਰਸੇ ਦੌਰਾਨ ਆਮਦਨ ਪ੍ਰਾਪਤੀ ਦਾ ਕਰੀਬ 80 ਫੀਸਦ ਪੱਕੇ ਖ਼ਰਚਿਆਂ ਵਿਚ ਚਲਾ ਗਿਆ ਹੈ।