Punjab Budget: ਵਿੱਤ ਮੰਤਰੀ ਹਰਪਾਲ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਨਵਾਂ ਬਜਟ, ਜਾਣੋ ਕਿੰਨੇ ਕਰੋੜ ਦਾ ਹੋਏਗਾ ਬਜਟ
ਅੱਜ ਪੰਜਾਬ ਦੇ ਲਈ ਖਾਸ ਦਿਨ ਹੈ। ਪੰਜਾਬ ਦਾ 2025-26 ਦਾ ਨਵਾਂ ਬਜਟ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਇਹ ਬਜਟ ਇਸ ਵਾਰ ਵੀ ਪਿਛਲੇ ਬਜਟਾਂ ਵਾਂਗ ਟੈਕਸ ਮੁਕਤ ਹੋਏਗਾ।

Punjab Budget 2025-26 : ਅੱਜ ਪੰਜਾਬ ਦੇ ਲਈ ਖਾਸ ਦਿਨ ਹੈ। ਪੰਜਾਬ ਦਾ 2025-26 ਦਾ ਨਵਾਂ ਬਜਟ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਇਹ ਬਜਟ ਇਸ ਵਾਰ ਵੀ ਪਿਛਲੇ ਬਜਟਾਂ ਵਾਂਗ ਟੈਕਸ ਮੁਕਤ ਹੋਏਗਾ। ਅੱਜ ਹਰ ਕਿਸੇ ਦੀਆਂ ਨਜ਼ਰ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਉੱਤੇ ਹੋਏਗੀ।
ਪੰਜਾਬ ਵਾਸੀਆਂ ਨੂੰ ਮਿਲ ਸਕਦੀਆਂ ਕੁੱਝ ਰਾਹਤਾਂ
ਇਸ ਵਿਚ ਲੋਕਾਂ ਨੂੰ ਕੁੱਝ ਰਾਹਤਾਂ ਵੀ ਮਿਲ ਸਕਦੀਆਂ ਹਨ। ਇਹ ਬਜਟ ਇਸ ਵਾਰ 2 ਲੱਖ 15 ਹਜ਼ਾਰ ਕਰੋੜ ਦਾ ਹੋਵੇਗਾ ਜਦਕਿ ਪਿਛਲੇ ਬਜਟ 2 ਲੱਖ 4 ਹਜ਼ਾਰ ਕਰੋੜ ਦਾ ਸੀ। ਪੇਸ਼ ਕੀਤਾ ਜਾਣ ਵਾਲਾ ਬਜਟ ਖੇਤੀ, ਉਦਯੋਗ, ਰੁਜ਼ਗਾਰ ਤੇ ਕੇਂਦਰਤ ਹੋਵੇਗਾ।
ਕਈ ਨਵੀਆਂ ਸਕੀਮਾਂ ਦਾ ਐਲਾਨ ਵੀ ਹੋ ਸਕਦਾ ਹੈ। 26 ਮਾਰਚ ਨੂੰ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾ ਸਵੇਰੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਕੈਬਨਿਟ ਮੀਟਿੰਗ ਵੀ ਰੱਖੀ ਗਈ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਬੁੱਧਵਾਰ ਨੂੰ 2025-26 ਲਈ ਬਜਟ ਪੇਸ਼ ਕਰਨਗੇ। ਸਾਲ 2025-26 ਲਈ ਬਜਟ ਪ੍ਰਸਤਾਵ ਜ਼ਰੀਏ ‘AAP’ ਸਰਕਾਰ ਸੂਬੇ ਦੀ ਵਿੱਤੀ ਮਜ਼ਬੂਤੀ ਨੂੰ ਦਰਸਾਏਗੀ। ਇਸ ਨੂੰ ਸਰਕਾਰ ਆਪਣੀ 3 ਵਰ੍ਹਿਆਂ ਦੀ ਕਾਰਗੁਜ਼ਾਰੀ ਵਜੋਂ ਪੇਸ਼ ਕਰੇਗੀ। ਬਜਟ ਪ੍ਰਸਤਾਵ ’ਚ ਮੁੱਖ ਤੌਰ ’ਤੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ, ਜਨਤਕ ਸਿੱਖਿਆ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਉਦਯੋਗਿਕ ਨਿਵੇਸ਼ ਲਈ ਅਨੁਕੂਲ ਮਾਹੌਲ ਬਣਾਉਣ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















