(Source: ECI/ABP News)
Punjab Budget: ਕਪੂਰਥਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਮਿਉਜ਼ੀਅਮ ਬਣਾਉਣ ਦਾ ਐਲਾਨ
ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਇੱਕ 100 ਕਰੋੜ ਰੁਪਏ ਦਾ ਮਿਉਜ਼ੀਅਮ ਜ਼ਿਲ੍ਹਾ ਕਪੂਰਥਲਾ ਵਿੱਚ ਬਣਾਉਣ ਦਾ ਐਲਾਨ ਕੀਤਾ ਹੈ।
![Punjab Budget: ਕਪੂਰਥਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਮਿਉਜ਼ੀਅਮ ਬਣਾਉਣ ਦਾ ਐਲਾਨ Punjab Budget Museum dedicated to Baba Saheb bheem rao ambedkarto be set up in Kapurthala Punjab Budget: ਕਪੂਰਥਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਮਿਉਜ਼ੀਅਮ ਬਣਾਉਣ ਦਾ ਐਲਾਨ](https://feeds.abplive.com/onecms/images/uploaded-images/2021/03/08/5222c8bafd563e2a8c409ffa6a9d9def_original.jpg?impolicy=abp_cdn&imwidth=1200&height=675)
Punjab Budget 2021: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ।
ਵਿੱਤ ਮੰਤਰੀ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਇੱਕ 100 ਕਰੋੜ ਰੁਪਏ ਦਾ ਮਿਉਜ਼ੀਅਮ ਜ਼ਿਲ੍ਹਾ ਕਪੂਰਥਲਾ ਵਿੱਚ ਬਣਾਉਣ ਦਾ ਐਲਾਨ ਕੀਤਾ ਹੈ।ਮਨਪ੍ਰੀਤ ਬਾਦਲ ਨੇ ਕਿਹਾ, ਕਿ "ਇਹ ਮਿਉਜ਼ੀਅਮ 25-27 ਏਕੜ ਵਿੱਚ ਹੋਏਗਾ। ਇਹ ਮਿਉਜ਼ੀਅਮ, ਗੁਜਰਾਤ ਵਿੱਚ ਸਰਦਾਰ ਪਟੇਲ ਦੀ ਮੂਰਤੀ ਵਾਂਗ ਅਹਿਮ ਅਤੇ ਖਾਸ ਹੋਏਗਾ, ਇਹ ਇੱਕ ਵੱਡੇ ਤ੍ਰਿਥ ਅਸਥਾਨ ਵਾਂਗ ਹੋਏਗਾ।"
ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਕਿਹਾ ਕਿ "ਮੈਂ ਸਹਿਤ ਸੰਭਾਲ ਕਰਮਚਾਰੀਆਂ ਦਾ ਦਿਲੋਂ ਧੰਨਵਾਦੀ ਹਾਂ।ਜਿਨ੍ਹਾਂ ਨੇ ਕੋਰੋਨਾ ਦੌਰਾਨ ਵੱਖ-ਵੱਖ ਸੇਵਾਵਾਂ ਪ੍ਰਧਾਨ ਕੀਤੀਆਂ।ਸਾਡੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਨੂੰ ਕਿਸੇ ਵੀ ਸਥਿਤੀ ਵਿੱਚ ਸੰਭਾਲਣ ਲਈ ਤਿਆਰ ਕਰਨ ਲਈ, ਮੈਂ ਸਿਹਤ ਅਤੇ ਪਰਿਵਾਰ ਭਲਾਈ ਲਈ ਸਾਲ 2021-22 ਵਿੱਚ 3,822 ਕਰੋੜ ਰੁਪਏ ਅਲਾਟ ਕਰਨ ਦੀ ਤਜਵੀਜ਼ ਕਰਦਾ ਹਾਂ।"
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)