(Source: ECI/ABP News/ABP Majha)
Punjab Budget: 1 ਘੰਟਾ 20 ਮਿੰਟ ਚੱਲੇ ਬਜਟ ਨੂੰ ਆਪ ਨੇ ਦੱਸਿਆ 'ਤੋਹਫਿਆਂ ਦਾ ਪੋਟਲਾ', ਵਿਰੋਧੀਆਂ ਨੇ ਦੱਸਿਆ ਖੋਖਲਾ, ਜਾਣੋ ਕਿਸ ਨੇ ਕੀ ਕਿਹਾ ?
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੇ ਬਜਟ ਵਿੱਚ ਕਿਸੇ ਕਿਸਮ ਦਾ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਹੈ।
Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਵਿਧਾਨ ਸਭਾ 'ਚ 1 ਘੰਟਾ 20 ਮਿੰਟ ਤੱਕ ਚੱਲੇ ਭਾਸ਼ਣ 'ਚ ਸਰਕਾਰ ਦੀਆਂ ਯੋਜਨਾਵਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਵਿੱਚ ਕਿਸੇ ਕਿਸਮ ਦਾ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਹੈ।
"ਪੰਜਾਬ ਨੂੰ ਰੰਗਲਾ ਬਣਾਉਣ ਵੱਲ ਇੱਕ ਕਦਮ ਹੋਰ ਵਧਾਉਣ ਵਾਲਾ ਬਜਟ"
— Bhagwant Mann (@BhagwantMann) March 5, 2024
ਆਮ ਲੋਕਾਂ ਦੇ ਪੱਖ 'ਚ ਇਤਿਹਾਸਕ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਜੀ ਨੂੰ ਵਧਾਈ... ਪੰਜਾਬ ਦੇ ਸਿਹਤ, ਸਿੱਖਿਆ, ਵਪਾਰ ਅਤੇ ਖੇਤੀ ਨੂੰ ਮੁੱਖ ਰੱਖਦੇ ਹੋਏ ਇਹ ਬਜਟ ਪੇਸ਼ ਕੀਤਾ ਗਿਆ ਹੈ...ਉਮੀਦ ਕਰਦਾ ਹਾਂ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਆਰਥਿਕ ਹਾਲਾਤਾਂ ‘ਚ ਹੋਰ… pic.twitter.com/MlCkhpMSlT
ਵਿੱਤ ਮੰਤਰੀ ਹਰਪਾਲ ਚੀਮਾ ਨੇ ਗਾਏ ਸਰਕਾਰ ਦੇ ਸੋਹਲੇ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਜਟ ਲੋਕਾਂ ਦੇ ਹੱਕ ਵਿੱਚ ਹੈ। ਇਸ ਵਿੱਚ ਪੰਜਾਬ ਦੀ ਸਿੱਖਿਆ, ਮੈਡੀਕਲ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਵੱਲੋਂ ਦਿੱਤੀਆਂ 85 ਫੀਸਦੀ ਗਾਰੰਟੀਆਂ ਨੂੰ ਪੂਰਾ ਕੀਤਾ ਹੈ।
ਬਜਟ ਵਿੱਚ ਕੁਝ ਨਹੀਂ ਬੱਸ ਸਰਕਾਰ ਨੇ ਕਰਜ਼ਾ ਵਧਾਇਆ
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਜਟ ਵਿੱਚ ਕੁਝ ਵੀ ਨਵਾਂ ਨਹੀਂ ਹੈ। ਇਸ ਸਰਕਾਰ ਕਾਰਨ ਸੂਬਾ ਕਰਜ਼ੇ ਵਿੱਚ ਡੁੱਬ ਰਿਹਾ ਹੈ। ਸਰਕਾਰ ਦਾ ਕਰਜ਼ਾ 2 ਸਾਲਾਂ 'ਚ 67 ਹਜ਼ਾਰ ਕਰੋੜ ਰੁਪਏ ਵਧਿਆ ਹੈ। ਹਿਮਾਚਲ ਅਤੇ ਗੁਜਰਾਤ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਸਕੀਮ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਕੁਝ ਨਹੀਂ ਦਿੱਤਾ ਗਿਆ। ਔਰਤਾਂ ਨੂੰ ਨਕਦ ਰਾਸ਼ੀ ਦੇਣ ਦਾ ਐਲਾਨ ਵੀ ਹਵਾ ਵਿੱਚ ਹੈ।
ਰਾਜਾ ਵੜਿੰਗ ਨੇ ਬਜਟ ਨੂੰ ਦੱਸਿਆ ਖੋਖਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਦਾ ਬਜਟ ਪੂਰੀ ਤਰ੍ਹਾਂ ਫਰਜ਼ੀ ਹੈ। ਇਸ ਵਿੱਚ ਕਿਸੇ ਵਿਅਕਤੀ ਵਿਸ਼ੇਸ਼ ਲਈ ਅਤੇ ਨਾ ਹੀ ਪੰਜਾਬ ਲਈ ਕੁਝ ਵੀ ਹੈ। ਇਸ ਵਿੱਚ ਦੱਸਣ ਲਈ ਕੁਝ ਵੀ ਨਵਾਂ ਨਹੀਂ ਹੈ। ਉਨ੍ਹਾਂ ਫਰਿਸ਼ਤੇ ਸਕੀਮ, ਮੈਡੀਕਲ ਕਾਲਜ ਸਮੇਤ ਕਈ ਗੱਲਾਂ 'ਤੇ ਸਵਾਲ ਖੜ੍ਹੇ ਕੀਤੇ। ਵੜਿੰਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪਟਿਆਲਾ ਲਈ ਇੱਕ ਰੁਪਿਆ ਵੀ ਨਹੀਂ ਦਿੱਤਾ ਗਿਆ। ਅੱਜ ਦਾ ਬਜਟ ਪੂਰੀ ਤਰ੍ਹਾਂ ਖੋਖਲਾ ਹੈ। ਇਹ ਸਿਰਫ ਅੰਕੜੇ ਦਿਖਾਉਂਦਾ ਹੈ।
VIDEO | Here's what Punjab Congress president
— Press Trust of India (@PTI_News) March 5, 2024
Amarinder Singh Raja Warring (@RajaBrar_INC) said about state budget tabled today.
"The budget is absolutely hollow. There is nothing in it for the poor, industrialists, farmers. Old schemes have been repeated. They are claiming… pic.twitter.com/li5TWRiDqK