Punjab Budget Session Live: ਬਜਟ ਇਜਲਾਸ ਦੇ ਚੌਥਾ ਦਿਨ ਵੀ ਵਿਰੋਧੀ ਧਿਰਾਂ ਵੱਲੋਂ ਹੰਗਾਮਾ, ਕਾਰਵਾਈ ਕੱਲ੍ਹ ਤੱਕ ਮੁਲਤਵੀ

Punjab Budget Session 2021 Live Updates: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਵੀ ਸਦਨ ਵਿੱਚ ਹੰਗਾਮੇ ਦੇ ਆਸਾਰ ਹਨ।

ਏਬੀਪੀ ਸਾਂਝਾ Last Updated: 04 Mar 2021 10:31 AM
ਆਮ ਆਦਮੀ ਪਾਰਟੀ ਨੇ ਚੁੱਕਿਆ ਅਹਿਮ ਮੁੱਦਾ

ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ ਜਾ ਰਹੇ ਝੂਠੇ ਪੁਲਿਸ ਕੇਸਾਂ ਦਾ ਮਾਮਲਾ ਅੱਜ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਵਿਧਾਨ ਸਭਾ ਵਿੱਚ ਚੁੱਕਿਆ। ਉਨ੍ਹਾਂ ਕਿਸਾਨਾਂ ਉਤੇ ਦਰਜ ਕੀਤੇ ਜਾ ਰਹੇ ਕੇਸਾਂ ਦਾ ਮਾਮਲਾ ਚੁੱਕਦਿਆਂ ਕਿਹਾ ਕਿ ਇਕੱਲੇ ਮੇਰੇ ਹਲਕੇ ਵਿੱਚੋਂ ਹੀ 7 ਕਿਸਾਨਾਂ ਉੱਤੇ ਪਰਚੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸੈਂਕੜੇ ਕਿਸਾਨਾਂ ਉੱਤੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ। 

ਕਾਰਵਾਈ ਕੱਲ੍ਹ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁੱਕਰਵਾਰ ਸਵੇਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

Budget Session Live: ਆਮ ਆਦਮੀ ਪਾਰਟੀ ਨੇ ਚੁੱਕਿਆ ਅਹਿਮ ਮੁੱਦਾ


ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਜੀਰੋ ਆਵਰ ਸਮੇਂ ਸਰਕਾਰ ਵੱਲੋਂ ਇਕ ਸਰਕਾਰੀ ਹਸਪਤਾਲ ਦੇ ਵਿਸਥਾਰ ਲਈ ਦਿੱਤੀ ਜ਼ਮੀਨ ਨੂੰ ਨਿੱਜੀ ਹਸਪਤਾਲ ਮੈਕਸ ਹਸਪਤਾਲ ਨੂੰ ਦੇਣ ਉੱਤੇ ਸਵਾਲ ਚੁੱਕਿਆ? ਉਨ੍ਹਾਂ ਕਿਹਾ ਕਿ ਸਰਕਾਰ ਸਦਨ ਨੂੰ ਦੱਸੇ ਕਿ ਅਜਿਹਾ ਕਿਉਂ ਕੀਤਾ ਗਿਆ?

Budget Session Live: ਮਨਪ੍ਰੀਤ ਬਾਦਲ ਨੇ ਦੱਸੀ ਪਾਣੀ ਦੀ ਅਹਿਮੀਅਤ

 



ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਦਨ ਵਿੱਚ ਪਾਣੀ ਦੀ ਅਹਿਮੀਅਤ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਰਾਜਸਥਾਨ ਵਿਚਲੀ ਜ਼ਮੀਨ ਤੋਂ ਪੰਜਾਬ ਵਿਚਲੀ ਜ਼ਮੀਨ ਨਾਲੋਂ ਖੇਤੀ ਜ਼ਰੀਏ ਜ਼ਿਆਦਾ ਆਮਦਨ ਹੋ ਰਹੀ ਹੈ, ਕਿਉਂਕਿ ਰਾਜਸਥਾਨ 'ਚ ਖੇਤੀ ਕਰਦੇ ਕਿਸਾਨ ਨੂੰ ਪਾਣੀ ਦੀ ਅਹਿਮੀਅਤ ਬਾਰੇ ਪਤਾ ਹੈ।

Budget Session Live: ਜਾਖੜ ਦਾ ਅਕਾਲੀ ਦਲ-ਬੀਜੇਪੀ 'ਤੇ ਵਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੀ ਅਕਾਲੀ ਦਲ-ਬੀਜੇਪੀ ਸਰਕਾਰ ਉੱਪਰ ਅਨਾਜ ਘੁਟਾਲੇ ਦਾ ਇਲਜ਼ਾਮ ਲਾਇਆ ਹੈ। ਜਾਖੜ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਨੇ ਪੰਜਾਬ ਨੂੰ ਹਜ਼ਾਰਾਂ ਕਰੋੜ ਦਾ ਚੂਨਾ ਲਾਇਆ ਹੈ।

ਬਜਟ ਸੈਸ਼ਨ


ਇਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਗੱਡਿਆਂ ’ਤੇ ਸਵਾਰ ਹੋ ਕੇ ਪੰਜਾਬ ਵਿਧਾਨ ਸਭਾ ਪੁੱਜੇ। ਉਨ੍ਹਾਂ ਪੈਟਰੋਲ ਤੇ ਡੀਜ਼ਲ ਉੱਤੇ ਵੱਧ ਟੈਕਸਾਂ ਦੇ ਵਿਰੋਧ ਵਿੱਚ ਇਹ ਸਵਾਰੀ ਕੀਤੀ।

ਬਜਟ ਸੈਸ਼ਨ

ਆਪ’ ਵਿਧਾਇਕਾਂ ਨੇ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ’ਤੇ ਰੋਕ ਲਾਉਣ ਖ਼ਿਲਾਫ਼ ਵਾਕਆਊਟ ਕੀਤਾ। ਉਨ੍ਹਾਂ ਨੇ ਸਦਨ ਵਿੱਚ ਆ ਕੇ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ। ਇਹ ਮੁੱਦਾ ਅਕਾਲੀ ਦਲ ਦੇ ਵਿਧਾਇਕ ਬਲਦੇਵ ਸਿੰਘ ਨੇ ਚੁੱਕਿਆ। 

ਬਜਟ ਸੈਸ਼ਨ

ਉਨ੍ਹਾਂ ਕਿਹਾ ਕਿ ਚਾਹੇ ਸੀਏਏ ਦਾ ਫੈਸਲਾ ਹੋਵੇ, ਇਹ ਸੂਬਿਆਂ ਦੇ ਕਾਨੂੰਨ ਬਣਾਉਣ ਦੇ ਅਧਿਕਾਰ ਉਤੇ ਬਹੁਤ ਵੱਡਾ ਅਟੈਕ ਹੈ। ਸਾਨੂੰ ਪੰਜਾਬ ਦੇ 3 ਕਰੋੜ ਲੋਕਾਂ ਨੇ ਜਮਹੂਰੀ ਤਾਕਤ ਦਿੱਤੀ ਹੈ। ਹਰੇਕ ਪੰਜਾਬੀ ਇਸ ਗੱਲ ਲਈ ਖੜ੍ਹਾ ਹੈ ਕਿ ਇਨ੍ਹਾਂ ਤੋਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ। ਇਹ ਸਟੇਟ ਦਾ ਅਧਿਕਾਰਤ ਏਰੀਆ ਹੈ। 

ਬਜਟ ਸੈਸ਼ਨ

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅਜਿਹੇ ਬਹੁਤ ਮੌਕੇ ਆਏ ਕਿ ਸੂਬਾ ਸਰਕਾਰਾਂ ਨੇ ਸੈਂਟਰ ਦੇ ਆਦੇਸ਼ ਨੂੰ ਸਿਰੇ ਤੋਂ ਨਕਾਰਿਆ ਹੈ। ਸੈਂਟਰ ਦੀਆਂ ਹਦਾਇਤਾਂ ਨੂੰ ਲਾਗੂ ਨਹੀਂ ਹੋਣ ਦਿੱਤਾ। ਉਹ ਖੜ੍ਹੇ ਰਹੇ ਹਨ ਤੇ ਖੜ੍ਹੇ ਹੋ ਕੇ ਕਿਹਾ ਹੈ ਕਿ ਅਸੀਂ ਕਾਨੂੰਨ ਲਾਗੂ ਨਹੀਂ ਹੋਣ ਦਿਆਂਗੇ। ਉਹ ਚਾਹੇ ਐਸਵਾਈਐਲ ਦਾ ਮੁੱਦਾ ਹੋਵੇ ਜਾਂ ਹੋਰ ਵੀ ਕਈ ਫੈਸਲੇ ਹਨ।

ਬਜਟ ਸੈਸ਼ਨ

ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਜ ਕਾਫੀ ਸਮੇਂ ਮੁਗਰੋਂ ਮੀਡੀਆ ਸਾਹਮਣੇ ਖੁੱਲ੍ਹ ਕੇ ਆਏ। ਉਨ੍ਹਾਂ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਮੌਕੇ ਮੁੱਖ ਤੌਰ 'ਤੇ ਕਿਸਾਨਾਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਆਪਣੇ ਅਧਿਕਾਰ ਵਰਤ ਕੇ ਕਿਸਾਨਾਂ ਦੀ ਭਲਾਈ ਲਈ ਕਾਨੂੰਨ ਬਣਾਉਣੇ ਚਾਹੀਦੇ ਹਨ।

ਬਜਟ ਸੈਸ਼ਨ


'ਆਪ' ਵਿਧਾਇਕਾਂ ਵੱਲੋਂ ਸਦਨ 'ਚ ਰੌਲ਼ਾ-ਰੱਪਾ ਪਾਇਆ ਗਿਆ ਕੇ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ।

ਬਜਟ ਸੈਸ਼ਨ

ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਸਿਹਤ ਮੰਤਰੀ ਨੂੰ ਪੁੱਛੇ ਸਵਾਲ ਕਿ ਤੁਹਾਡੇ ਸਮੇਤ ਹੋਰ ਵਜ਼ੀਰਾਂ ਨੇ ਫੋਰਟਿਸ ਵਰਗੇ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਦਾ ਇਲਾਜ ਕਰਾਇਆ, ਕੀ ਤੁਹਾਨੂੰ ਸਰਕਾਰੀ ਹਸਪਤਾਲਾਂ ਦੇ ਇਲਾਜ 'ਤੇ ਭਰੋਸਾ ਨਹੀਂ? ਇਸ ਦੇ ਜਵਾਬ ਸਿਹਤ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਵੱਲੋਂ ਸਰਕਾਰੀ ਖਰਚੇ 'ਤੇ ਵਿਦੇਸ਼ਾਂ ਚ ਇਲਾਜ ਕਰਵਾਇਆ ਗਿਆ, ਜਿਸ ਮਗਰੋਂ ਸਦਨ 'ਚ ਇਸ ਮੁੱਦੇ 'ਤੇ ਰੌਲਾ ਰੱਪਾ ਸ਼ੁਰੂ ਹੋ ਗਿਆ।

ਬਜਟ ਸੈਸ਼ਨ

ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਨੇ ਜ਼ੀਰਾ ਸ਼ਹਿਰ 'ਚ ਸਿੰਜਾਈ ਵਿਭਾਗ ਦੇ ਰੈਸਟ ਹਾਊਸ ਨੂੰ ਨਵੇਂ ਸਿਰਿਓਂ ਬਣਾਉਣ ਨੂੰ ਲੈ ਕੇ ਸਵਾਲ ਪੁੱਛਿਆ। ਇਸ ਦੇ ਜਵਾਬ 'ਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਜ਼ੀਰਾ 'ਚ ਸਿੰਚਾਈ ਵਿਭਾਗ ਦੇ ਰੈਸਟ ਹਾਊਸ ਨੂੰ ਨਵਾਂ ਬਣਾਉਣ ਦੀ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਨਹੀਂ।

ਬਜਟ ਸੈਸ਼ਨ

ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਡਿਆਲ 'ਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਵਾਲ ਪੁੱਛਿਆ। ਇਸ ਦੇ ਜਵਾਬ 'ਚ ਕੈਬਨਿਟ ਮੰਤਰੀ ਨੇ ਤ੍ਰਿਪਤ ਰਜਿੰਦਰ ਬਾਜਵਾ ਨੇ ਦੱਸਿਆ ਕਿ ਪਿੰਡ ਖਡਿਆਲ 'ਚ 20 ਏਕੜ, 4 ਕਨਾਲ ਤੇ 11 ਮਰਲਾ ਜ਼ਮੀਨ ਨਾਜਾਇਜ਼ ਕਬਜ਼ਿਆਂ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਕੀਤੀ ਜਾ ਰਹੀ ਹੈ।

ਬਜਟ ਸੈਸ਼ਨ

ਵਿਧਾਇਕ ਅਰੁਣ ਡੋਗਰਾ ਨੇ ਕੰਢੀ ਏਰੀਆ 'ਚ ਪੈਂਦੇ ਪਿੰਡਾਂ 'ਚ ਪਾਣੀ ਦੀ ਸਪਲਾਈ ਦੀ ਤਰਸਯੋਗ ਹਾਲਤ ਦਾ ਮੁੱਦਾ ਚੁੱਕਿਆ।

ਬਜਟ ਸੈਸ਼ਨ

ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਗਰ ਪੰਚਾਇਤ ਘਨੌਰ ਵਿਖੇ ਸਾਲ 2021-22 'ਚ ਸਟੇਡੀਅਮ ਦੀ ਉਸਾਰੀ ਲਈ ਕੋਈ ਤਸਵੀਰ ਸਰਕਾਰ ਦੇ ਵਿਚਾਰ ਅਧੀਨ ਸਬੰਧੀ ਸਵਾਲ ਪੁੱਛੇ ਜਾਣ 'ਤੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਦੇ ਵਿਚਾਰ ਅਧੀਨ ਫਿਲਹਾਲ ਅਜਿਹੀ ਕੋਈ ਤਜਵੀਜ਼ ਨਹੀਂ।

ਪਿਛੋਕੜ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਬਿਜਲੀ ਦਰਾਂ ਵਿੱਚ ਵਾਧੇ ਖਿਲਾਫ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ ਗਿਆ। ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਉੱਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ।


 


ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨਉਸੇ ਕੈਪਟਨ ਨੇ ਆਪਣੇ ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.