Punjab Budget Session Live Updates: ਵਿਧਾਨ ਸਭਾ 'ਚ ਹਾਈ ਵੋਲਟੇਜ਼ ਡਾਰਮਾ, ਅਕਾਲੀ ਵਿਧਾਇਕ ਸਸਪੈਂਡ
Punjab Budget Session 2021 Live Updates: ਪੰਜਾਬ ਵਿਧਾਨ ਸਭਾ ’ਚ ਉਸ ਵੇਲੇ ਇੱਕ ਵੱਡਾ ਡਰਾਮਾ ਵੇਖਿਆ ਗਿਆ, ਜਦੋਂ ਸਪੀਕਰ ਰਾਣਾ ਕੇਪੀ ਸਿੰਘ ਨੇ ਅਕਾਲੀ ਦਲ ਦੇ ਸਾਰੇ ਵਿਧਾਇਕਾਂ ਨੂੰ ਮੁਲਤਵੀ ਕਰ ਦਿੱਤਾ ਤੇ ਬਾਕੀ ਰਹਿੰਦੇ ਬਜਟ ਸੈਸ਼ਨ ਲਈ ਸਦਨ ’ਚੋਂ ਬਾਹਰ ਰਹਿਣ ਦਾ ਹੁਕਮ ਸੁਣਾ ਦਿੱਤਾ। ਹੰਗਾਮੇ ਤੋਂ ਬਾਅਦ ਸਦਨ ਨੂੰ ਮੁਲਤਵੀ ਕਰ ਦਿੱਤਾ ਗਿਆ ਪਰ ਅਕਾਲੀ ਵਿਧਾਇਕ ਬਾਹਰ ਜਾਣ ਲਈ ਸਹਿਮਤ ਹੀ ਨਾ ਹੋਏ ਤੇ ਉਹ ਸਦਨ ਦੇ ਐਨ ਵਿਚਕਾਰ ਜਾ ਕੇ ਬੈਠ ਗਏ ਤੇ ਉੱਥੇ ਧਰਨਾ ਦੇ ਦਿੱਤਾ।
LIVE
Background
Punjab Budget Session Live Updates: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ 5ਵਾਂ ਦਿਨ ਹੈ। ਅੱਜ ਵੀ ਸਦਨ ਵਿੱਚ ਹੰਗਾਮੇ ਦੇ ਆਸਾਰ ਹਨ। ਵਿੱਤੀ ਵਰ੍ਹੇ 2021-22 ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਰਾਜਪਾਲ ਦੇ ਭਾਸ਼ਣ ’ਤੇ ਬਹਿਸ ’ਚ ਉੱਠੇ ਸੁਆਲਾਂ ਦੇ ਜੁਆਬ ਦੇਣਗੇ। ਸਦਨ ’ਚ ਕੈਗ ਰਿਪੋਰਟਾਂ ਵੀ ਪੇਸ਼ ਕੀਤੀਆਂ ਜਾਣੀਆਂ ਹਨ।
ਵੀਰਵਾਰ ਨੂੰ ਵੀ ਸਦਨ ਵਿੱਚ ਕਾਫੀ ਹੰਗਾਮਾ ਹੋਇਆ। ਸਿਹਤ ਸਹੂਲਤਾਂ ਦੇ ਮੁੱਦੇ ਨੇ ਸਦਨ ਨੂੰ ਭਖਵੇਂ ਰੌਂਅ ਵਿੱਚ ਰੱਖਿਆ। ਅਸੈਂਬਲੀ ਵਿੱਚ ਸਰਕਾਰੀ ਇਲਾਜ ਪ੍ਰਬੰਧਾਂ ’ਤੇ ਉਂਗਲ ਉੱਠੀ, ਜਿਸ ਤੋਂ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਮਿਹਣੋ-ਮਿਹਣੀ ਹੋਈ।
ਸਿਫ਼ਰ ਕਾਲ ਤੇ ਪ੍ਰਸ਼ਨ ਕਾਲ ਦੌਰਾਨ ਵਿਧਾਇਕਾਂ ਤੇ ਵਜ਼ੀਰਾਂ ’ਚ ਤਿੱਖੀ ਨੋਕ ਝੋਕ ਵੀ ਹੋਈ। ਵਿਧਾਇਕ ਨਵਜੋਤ ਸਿੱਧੂ ਕਾਫੀ ਤੱਤੇ ਨਜ਼ਰ ਆਏ। ਉਂਜ ਇਜਲਾਸ ਦੇ ਚੌਥੇ ਦਿਨ ਸਦਨ ਵਿੱਚ ਵਿਧਾਇਕਾਂ ਤੇ ਵਜ਼ੀਰਾਂ ਦੀ ਹਾਜ਼ਰੀ ਕਾਫੀ ਘੱਟ ਰਹੀ।
ਬਜਟ ਸੈਸ਼ਨ
ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਦੇ ਭਾਸ਼ਣ ਦਾ ਜਵਾਬ ਦੇਣਾ ਸ਼ੁਰੂ ਕੀਤਾ, ਤਾਂ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰਦਿਆਂ ਵਾਕਆਊਟ ਕਰ ਦਿੱਤਾ। ਬਾਅਦ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਉਨ੍ਹਾਂ ਨਾਲ ਸ਼ਾਮਲ ਹੋ ਗਏ। ਫਿਰ ਸਾਰੇ ਵਿਧਾਇਕ ਸਦਨ ਦੇ ਐਨ ਵਿਚਕਾਰ ਆ ਗਏ ਤੇ ਸਦਨ ਨੂੰ 15 ਮਿੰਟਾਂ ਲਈ ਮੁਲਤਵੀ ਕਰਨਾ ਪਿਆ।
ਬਜਟ ਸੈਸ਼ਨ ਵੱਡੀ ਹੰਗਾਮਾ
ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸਦਨ ’ਚੋਂ ਬਾਹਰ ਜਾਣ ਲਈ ਕਿਹਾ ਪਰ ਅਕਾਲੀ ਵਿਧਾਇਕ ਉੱਥੋਂ ਹਿੱਲਣ ਨੂੰ ਤਿਆਰ ਹੀ ਨਹੀਂ ਸਨ ਤੇ ਉਨ੍ਹਾਂ ਨਾਅਰੇਬਾਜ਼ੀ ਜਾਰੀ ਰੱਖੀ। ਤਦ ਪੁਲਿਸ ਨੂੰ ਉਨ੍ਹਾਂ ਨੂੰ ਉੱਥੋਂ ਚੁੱਕ ਕੇ ਸਦਨ ’ਚੋਂ ਬਾਹਰ ਕਰਨਾ ਪਿਆ। ਵਿਧਾਇਕ ਪਵਨ ਕੁਮਾਰ ਟੀਨੂੰ ਨੇ ਜਦੋਂ ਦੁਬਾਰਾ ਸਦਨ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਉਨ੍ਹਾਂ ਨੂੰ ਧੱਕੇ ਦੇ ਕੇ ਪਰ੍ਹਾਂ ਕਰਨਾ ਪਿਆ।
ਪੰਜਾਬ ਵਿਧਾਨ ਸਭਾ ’ਚ ਹੰਗਾਮਾ
ਪੰਜਾਬ ਵਿਧਾਨ ਸਭਾ ’ਚ ਉਸ ਵੇਲੇ ਇੱਕ ਵੱਡਾ ਡਰਾਮਾ ਵੇਖਿਆ ਗਿਆ, ਜਦੋਂ ਸਪੀਕਰ ਰਾਣਾ ਕੇਪੀ ਸਿੰਘ ਨੇ ਅਕਾਲੀ ਦਲ ਦੇ ਸਾਰੇ ਵਿਧਾਇਕਾਂ ਨੂੰ ਮੁਲਤਵੀ ਕਰ ਦਿੱਤਾ ਤੇ ਬਾਕੀ ਰਹਿੰਦੇ ਬਜਟ ਸੈਸ਼ਨ ਲਈ ਸਦਨ ’ਚੋਂ ਬਾਹਰ ਰਹਿਣ ਦਾ ਹੁਕਮ ਸੁਣਾ ਦਿੱਤਾ। ਹੰਗਾਮੇ ਤੋਂ ਬਾਅਦ ਸਦਨ ਨੂੰ ਮੁਲਤਵੀ ਕਰ ਦਿੱਤਾ ਗਿਆ ਪਰ ਅਕਾਲੀ ਵਿਧਾਇਕ ਬਾਹਰ ਜਾਣ ਲਈ ਸਹਿਮਤ ਹੀ ਨਾ ਹੋਏ ਤੇ ਉਹ ਸਦਨ ਦੇ ਐਨ ਵਿਚਕਾਰ ਜਾ ਕੇ ਬੈਠ ਗਏ ਤੇ ਉੱਥੇ ਧਰਨਾ ਦੇ ਦਿੱਤਾ।
ਲੋਕ ਇਨਸਾਫ਼ ਪਾਰਟੀ
ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੋਰੋਨਾ ਕਾਲ ਦੌਰਾਨ ਪ੍ਰਾਈਵੇਟ ਸਕੂਲਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਆਪਣੀਆਂ ਮਨਮਰਜ਼ੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਫ਼ੀਸ ਨਾ ਭਰਨ ਵਾਲੇ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਜਾਰੀ ਹੈ, ਮੈਂਟੀਨੈਂਸ ਚਾਰਜਿਸ ਮੰਗੇ ਜਾ ਰਹੇ ਹਨ, ਫ਼ੀਸਾਂ ਵੀ ਵਧਾਈਆਂ ਜਾਂ ਰਹੀਆਂ ਹਨ, ਇਸ 'ਤੇ ਸਰਕਾਰ ਨੂੰ ਠੋਸ ਕਦਮ ਚੁੱਕਣਾ ਚਾਹੀਦਾ ਹੈ।
ਵਿਧਾਇਕ ਸੁਖਪਾਲ ਸਿੰਘ ਖਹਿਰਾ
ਸਦਨ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮੈਂਬਰ 'ਤੇ ਸਵਾਲ ਖੜ੍ਹੇ ਹੋ ਗਏ। ਅੱਜ ਜਦੋਂ ਸਦਨ 'ਚ ਸੁਖਪਾਲ ਖਹਿਰਾ ਨੇ ਬੋਲਣਾ ਸ਼ੁਰੂ ਕੀਤਾ ਤਾਂ 'ਆਪ' ਵਿਧਾਇਕ ਕੁਲਤਾਰ ਸੰਧਵਾਂ ਨੇ ਸਦਨ ਰੌਲ਼ਾ-ਰੱਪਾ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁੱਛਿਆ ਜਾਵੇ ਕਿ ਇਹ ਮੈਂਬਰ ਕਿਸ ਪਾਰਟੀ ਨਾਲ ਸਬੰਧਤ ਹੈ। ਇਸ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪਾਰਟੀ ਹੋਣਾ ਕੋਈ ਜ਼ਰੂਰੀ ਨਹੀਂ। ਸੁਖਪਾਲ ਖਹਿਰਾ ਇਸ ਸਦਨ ਦੇ ਮੈਂਬਰ ਹਨ, ਮੈਂਬਰ ਹੋਣਾ ਜ਼ਰੂਰੀ ਹੈ, ਇਸ ਲਈ ਉਹ ਜ਼ਰੂਰ ਬੋਲਣਗੇ।