ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜ ਵਿੱਚ ਭਰਤੀ ਦੀ ਨਵੀਂ ਅਗਨੀਪੱਥ ਸਕੀਮ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਜੇਕਰ ਇਹ ਸਕੀਮ ਇੰਨੀ ਚੰਗੀ ਹੈ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ 'ਚ ਅਗਨੀਪਥ ਸਕੀਮ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਨੀਪਥ ਸਕੀਮ ਵਿਰੁੱਧ ਮਤਾ ਪਾਸ ਕੀਤਾ ਹੈ। ਇਸ 'ਚ ਉਨ੍ਹਾਂ ਕੇਂਦਰ ਸਰਕਾਰ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਇਹ ਸਕੀਮ ਇੰਨੀ ਚੰਗੀ ਹੈ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ।


ਬਹਿਸ 'ਚ ਭਾਜਪਾ ਨੇ ਇਸ ਪ੍ਰਸਤਾਵ ਨੂੰ ਲਿਆਉਣ 'ਤੇ ਸਵਾਲ ਖੜ੍ਹੇ ਕੀਤੇ। ਕਾਂਗਰਸ ਤੇ ਅਕਾਲੀ ਦਲ ਨੇ ਇਸ ਦਾ ਸਮਰਥਨ ਕੀਤਾ। ਬਹਿਸ ਤੋਂ ਬਾਅਦ ਇਹ ਮਤਾ ਪਾਸ ਕੀਤਾ ਗਿਆ। ਸੀਐਮ ਮਾਨ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਇਸ ਸਕੀਮ ਨੂੰ ਵਾਪਸ ਲੈਣ ਦੀ ਮੰਗ ਕਰਨਗੇ।


ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਦਾ ਵੱਡਾ ਬਿਆਨ, ਕਿਹਾ ਬਿਨਾਂ ਵਿਆਹ ਦੇ ਇਕੱਠੇ ਰਹਿਣ `ਚ ਕੋਈ ਬੁਰਾਈ ਨਹੀਂ


ਅਗਨੀਵੀਰਾਂ ਨੂੰ ਪੜ੍ਹਾਉਣ ਦੇ ਬਿਆਨ 'ਤੇ CM ਭਗਵੰਤ ਮਾਨ ਨੇ ਕਿਹਾ ਕਿ ਉਹ ਇੰਨੇ ਘੱਟ ਸਮੇਂ 'ਚ ਕਦੋਂ ਪੜ੍ਹਾਈ ਕਰਨਗੇ। ਉਹ ਇੱਕ ਹੱਥ ਵਿੱਚ ਹਥਿਆਰ ਤੇ ਦੂਜੇ ਵਿੱਚ ਇੱਕ ਕਿਤਾਬ ਫੜਨਗੇ। ਸ਼ੇਖਚਿਲੀ ਦੇ ਸੁਪਨੇ ਨਾ ਵਿਖਾਓ। ਉਨ੍ਹਾਂ ਕਿਹਾ ਕਿ ਫੌਜ ਕਿਰਾਏ ਉੱਪਰ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਸ ਨੇ ਪੁੱਛਿਆ ਕਿ ਜੇਕਰ ਰਿਟਾਇਰਮੈਂਟ ਵਿੱਚ 3 ਮਹੀਨੇ ਬਾਕੀ ਰਹਿ ਗਏ ਤੇ ਲੜਾਈ ਹੋ ਗਈ ਤਾਂ ਕੀ ਉਹ ਜੰਗ ਲੜਨਗੇ? ਜੇਕਰ ਜਵਾਨ ਸ਼ਹੀਦ ਹੋ ਗਿਆ ਤਾਂ ਉਸ ਲਈ ਕੋਈ ਸਹੂਲਤ ਨਹੀਂ ਹੋਵੇਗੀ।


ਹੁਣ ਪੰਜਾਬ ‘ਚ ਇੱਕ MLA ਨੂੰ ਮਿਲੇਗੀ ਇੱਕ ਪੈਂਸ਼ਨ, ਵਿਧਾਨਸਭਾ 'ਚ ਸਰਬਸੰਮਤੀ ਨਾਲ ਪਾਸ ਹੋਇਆ 'ਵਨ ਐੱਮਐੱਲਏ, ਵਨ ਪੈਨਸ਼ਨ' ਬਿੱਲ