ਪੜਚੋਲ ਕਰੋ
Advertisement
ਪੰਜਾਬ ਵਿਧਾਨ ਸਭਾ 'ਚ ਅੱਜ AAP ਸਰਕਾਰ ਨੂੰ ਘੇਰਨਗੇ ਵਿਰੋਧੀ ਦਲ, ਬਜਟ 'ਤੇ ਹੋਏਗੀ ਬਹਿਸ
ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਹਿਲੇ ਬਜਟ 'ਤੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਬਹਿਸ ਹੋਵੇਗੀ। ਇਸ ਦੌਰਾਨ ਵਿਰੋਧੀ ਧਿਰ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਨਾ ਦੇਣ 'ਤੇ ਸਰਕਾਰ ਨੂੰ ਘੇਰਣਗੇ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਹਿਲੇ ਬਜਟ 'ਤੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਬਹਿਸ ਹੋਵੇਗੀ। ਇਸ ਦੌਰਾਨ ਵਿਰੋਧੀ ਧਿਰ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਨਾ ਦੇਣ 'ਤੇ ਸਰਕਾਰ ਨੂੰ ਘੇਰਣਗੇ।
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕੀਤਾ ਸੀ। ਹਾਲਾਂਕਿ ਖਜ਼ਾਨੇ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਉਨ੍ਹਾਂ ਆਪਣੇ ਚੋਣ ਵਾਅਦੇ ਦਾ ਜ਼ਿਕਰ ਨਹੀਂ ਕੀਤਾ ਜਿਸ ਨੂੰ ਵਿਰੋਧੀ ਹੁਣ ਵੱਡਾ ਮੁੱਦਾ ਬਣਾਉਣ ਦੀ ਤਿਆਰੀ 'ਚ ਹਨ।
ਵਿਰੋਧੀ ਪਾਰਟੀਆਂ ਸਿਹਤ ਤੇ ਖਾਸ ਕਰਕੇ ਮੁਹੱਲਾ ਕਲੀਨਿਕ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਨਗੀਆਂ। ਸਰਕਾਰ ਨੇ ਬਜਟ ਵਿੱਚ 117 ਮੁਹੱਲਾ ਕਲੀਨਿਕ ਬਣਾਉਣ ਲਈ ਬਜਟ ਰੱਖਿਆ ਹੈ। ਜਿਨ੍ਹਾਂ ਵਿੱਚੋਂ 77 ਮੁਹੱਲਾ ਕਲੀਨਿਕ ਇਸ 15 ਅਗਸਤ ਤੋਂ ਚਾਲੂ ਹੋ ਜਾਣਗੇ।
ਵਿਰੋਧੀਆਂ ਦਾ ਤਰਕ ਹੈ ਕਿ ਸਰਕਾਰ ਨੇ ਮੁਹੱਲਾ ਕਲੀਨਿਕਾਂ ਦੀ ਗੱਲ ਕੀਤੀ ਸੀ, ਯਾਨੀ ਹਰ ਮੁਹੱਲੇ ਵਿੱਚ ਇੱਕ ਕਲੀਨਿਕ ਹੋਣਾ ਚਾਹੀਦਾ ਹੈ। ਇਸ ਦੇ ਉਲਟ ਇੱਕ ਵਿਧਾਨ ਸਭਾ ਹਲਕੇ ਵਿੱਚ ਮੁਹੱਲਾ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ।
ਸਰਕਾਰ ਨੇ ਕੱਲ੍ਹ ਪੇਸ਼ ਕੀਤੇ 1.55 ਲੱਖ ਕਰੋੜ ਦੇ ਬਜਟ ਵਿੱਚ ਸਿੱਖਿਆ ਤੇ ਸਿਹਤ 'ਤੇ ਧਿਆਨ ਕੇਂਦਰਿਤ ਕੀਤਾ ਹੈ। ਸਿੱਖਿਆ ਦੇ ਬਜਟ ਵਿੱਚ 16% ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿਹਤ ਬਜਟ ਵਿੱਚ 24% ਦਾ ਵਾਧਾ ਕੀਤਾ ਗਿਆ ਹੈ। ਇਹ ਬਜਟ 2021-22 ਦੇ ਮੁਕਾਬਲੇ 2022-23 ਵਿੱਚ 4731 ਕਰੋੜ ਹੋਵੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement