Punjab Budget Session 2026 : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇੱਕ ਘੰਟੇ ਲਈ ਮੁਲਤਵੀ, ਕਾਂਗਰਸ ਨੇ ਕੀਤਾ ਵਾਕਆਊਟ
Punjab Budget Session 2026 : ਪੰਜਾਬ ਵਿਧਾਨ ਸਭਾ ਦੇ ਬਜਟ ਸੇੈਸ਼ਨ ਦਾ ਅੱਜ ਤੀਜਾ ਦਿਨ ਹੈ। ਜਿਸ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ਦੀ ਕਾਰਵਾਈ 2:30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

Punjab Budget Session 2026 : ਪੰਜਾਬ ਵਿਧਾਨ ਸਭਾ ਦੇ ਬਜਟ ਸੇੈਸ਼ਨ ਦਾ ਅੱਜ ਤੀਜਾ ਦਿਨ ਹੈ। ਜਿਸ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ਦੀ ਕਾਰਵਾਈ 2:30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਇਸ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਜਟ 'ਤੇ ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੀ ਪੰਜਾਬ ਵਿੱਚ ਕਿਸੇ ਦੀ ਜਾਨ ਸੁਰੱਖਿਅਤ ਹੈ? ਹਰ ਤੀਜੇ ਵਿਅਕਤੀ ਨੂੰ ਫਿਰੌਤੀ ਦੇ ਪੱਤਰ ਮਿਲ ਰਹੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਸਰਕਾਰ ਤੋਂ ਔਰਤਾਂ ਨੂੰ 1,000 ਰੁਪਏ ਨੂੰ ਲੈ ਕੇ ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਇੱਕ ਸਾਲ ਬੱਚਿਆਂ ਹੈ। ਪਹਿਲਾਂ ਇਹ ਦੱਸੋ ਕਿ ਕੀ ਮਹਿਲਾਵਾਂ ਨੂੰ ਪਿਛਲੇ ਚਾਰ ਸਾਲਾਂ ਦੇ 48,000 ਹਜ਼ਾਰ ਰੁਪਏ ਮਿਲਣਗੇ ਜਾਂ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਬਜਟ ਭਾਸ਼ਣ ਵਿੱਚ ਇਹ ਸਪੱਸ਼ਟ ਕਰਨਾ ਚਾਹੀਦਾ ਹੈ। ਅੰਮ੍ਰਿਤਸਰ ਵਿਚ ਇਕ ਪੁਲਿਸ ਵਾਲੇ ਦੇ ਪੁੱਤਰ ਦੀ ਮੌਤ ਹੋ ਗਈ। ਪੁਲਿਸ ਵਾਲੇ ਨੇ ਕਿਹਾ ਕਿ ਜ਼ੋਮੈਟੋ ਵਾਂਗ ਘਰ-ਘਰ ਨਸ਼ੇ ਪਹੁੰਚਾਏ ਜਾ ਰਹੇ ਹਨ।
ਬਾਜਵਾ ਨੇ ਇਹ ਵੀ ਪੁੱਛਿਆ ਕਿ 'ਆਪ' ਸਰਕਾਰ ਨੇ 2022-23 ਵਿੱਚ 14 ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਸੀ। ਅਗਲੇ ਸਾਲ ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਚ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦਿੱਤੀ। ਫਿਰ 2024-25 ਵਿਚ ਉਨ੍ਹਾਂ ਨੇ ਇਹੀ ਗੱਲ ਦੁਹਰਾਈ ਅਤੇ ਦੋ ਹੋਰ ਜੋੜੇ। ਹੁਣ 2025-24 ਵਿਚ ਬਰਨਾਲਾ ਵਿਚ ਪੰਜਵਾਂ ਕਾਲਜ ਬਣਾਉਣ ਲਈ ਇਕ ਹੋਰ ਪ੍ਰਸਤਾਵ ਸਾਹਮਣੇ ਆਇਆ ਹੈ।ਇਨ੍ਹਾਂ ਵਿੱਚੋਂ ਸਿਰਫ਼ ਪੰਜ ਦੇ ਹੀ ਨਾਮ ਸਾਹਮਣੇ ਆਏ ਹਨ। ਉਨ੍ਹਾਂ ਦੀ ਪ੍ਰੋਗੈਸ ਨਹੀਂ ਦੱਸੀ। ਘੱਟੋ-ਘੱਟ ਬਾਕੀ ਨੌਂ ਦੇ ਨਾਮ ਤਾਂ ਦੱਸੇ ਜਾਣੇ ਚਾਹੀਦੇ ਹਨ।
ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ ਸਾਹਮਣੇ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਚਾਰ ਸਾਲਾਂ ਵਿਚ ਅਸੀਂ ਬੇਅਦਬੀ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਨਹੀਂ ਲਿਆ ਸਕੇ। ਮੈਂ ਚਾਹੁੰਦਾ ਹਾਂ ਕਿ ਇਸ 'ਤੇ ਵੀ ਚਰਚਾ ਹੋਵੇ। ਬੇਅਦਬੀ ਦੇ ਮੁੱਦੇ 'ਤੇ ਪਹਿਲਾਂ ਚਰਚਾ ਹੋਈ ਸੀ ਅਤੇ ਛੇ ਮਹੀਨੇ ਬੀਤ ਚੁੱਕੇ ਹਨ। ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਸਰਕਾਰ ਨੇ ਇਸ 'ਤੇ ਚਰਚਾ ਨਹੀਂ ਕੀਤੀ।
ਟ੍ਰੈਂਡਿੰਗ ਟੌਪਿਕ






















