ਨਵੀਂ ਦਿੱਲੀ : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਭਾਸ਼ਣ 'ਤੇ ਆਪਣਾ ਜਵਾਬ ਦਿੱਤਾ। ਮਾਨ ਨੇ ਵਨ ਵਿਧਾਇਕ ਵਨ ਪੈਨਸ਼ਨ ਨੂੰ ਇਤਿਹਾਸਕ ਫੈਸਲਾ ਦੱਸਿਆ ਹੈ। ਇਸ ਤੋਂ ਬਾਅਦ ਉਨ੍ਹਾਂ ਆਪਣੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ 'ਤੇ ਹੁਣ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਦਿੱਤੀ। ਮਾਨ ਨੇ ਕਿਹਾ ਕਿ ਮੇਰੀ ਸਰਕਾਰ ਨੇ ਆਪਣੇ ਹੀ ਕੈਬਿਨੇਟ ਮੰਤਰੀ ਖਿਲਾਫ ਕੇਸ ਦਰਜ ਕੀਤਾ ਹੈ।


ਸੀ.ਐਮ ਮਾਨ ਨੇ ਨਸ਼ਿਆਂ ਖਿਲਾਫ ਕੀਤੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਭਾਸ਼ਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਆਰਥਿਕ ਮਾਮਲਿਆਂ ਬਾਰੇ ਵਾਈਟ ਪੇਪਰ ਜਾਰੀ ਕਰਨਗੇ। ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਕਾਫੀ ਹੰਗਾਮਾ ਕੀਤਾ ਸੀ।
 


 

ਪੰਜਾਬ ਵਿਧਾਨ ਸਭਾ ਦੇ ਦੂਜੇ ਬਜਟ ਇਜਲਾਸ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਕਾਂਗਰਸ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਮੁਲਤਵੀ ਮਤੇ ਨੂੰ ਰੱਦ ਕੀਤੇ ਜਾਣ ਅਤੇ ਸਪੀਕਰ ਵੱਲੋਂ ਇਸ ਮੁੱਦੇ 'ਤੇ ਬਹਿਸ ਕਰਵਾਉਣ ਤੋਂ ਇਨਕਾਰ ਕਰਨ ਦੇ ਵਿਰੋਧ 'ਚ ਹੰਗਾਮਾ ਕੀਤਾ। 

 

 ਇਸ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੈਂਬਰਾਂ ਨੇ ਵੀ ਕਾਂਗਰਸ ਦੀ ਹਮਾਇਤ ਕੀਤੀ ਅਤੇ ਸਾਰੇ ਵਿਰੋਧੀ ਮੈਂਬਰ ਵੈੱਲ ਵਿੱਚ ਪਹੁੰਚ ਗਏ ਅਤੇ ਕਾਫੀ ਦੇਰ ਤੱਕ ਨਾਅਰੇਬਾਜ਼ੀ ਕਰਦੇ ਰਹੇ। ਇਸ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦੇ ਮੈਂਬਰ ਸਦਨ ਤੋਂ ਵਾਕਆਊਟ ਕਰ ਗਏ ਜਦਕਿ ਅਕਾਲੀ ਦਲ ਦੇ ਮੈਂਬਰ ਆਪਣੀਆਂ ਸੀਟਾਂ 'ਤੇ ਬੈਠ ਗਏ ਅਤੇ ਰਾਜਪਾਲ ਦੇ ਭਾਸ਼ਣ 'ਤੇ ਚਰਚਾ 'ਚ ਹਿੱਸਾ ਲਿਆ।

ਇਹ ਵੀ ਪੜ੍ਹੋ :ਲਾਰੈਂਸ ਬਿਸ਼ਨੋਈ ਦੇ ਜਮਾਤੀ ਨੂੰ ਹਥਿਆਰ ਸਪਲਾਈ ਕਰਨ ਵਾਲਾ ਚੜਿਆ ਪੁਲਿਸ ਅੜਿੱਕੇ , ਗੋਲਡੀ ਬਰਾੜ ਨੇ ਸੌਂਪੀ ਸੀ ਇਹ ਜ਼ਿੰਮੇਵਾਰੀ