Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab budget session : ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ।

Punjab budget session : ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ।
ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਬਜਟ ਦਾ ਨਾਂਅ ਗੰਰੰਟੀਆਂ ਪੂਰਾ ਕਰਨ ਵਾਲਾ ਬਜਟ ਹੈ। ਇਹ ਬਜਟ ਸਾਡੀਆਂ ਮਾਂਵਾਂ, ਭੈਣਾਂ ਤੇ ਧੀਆਂ ਨੂੰ ਸਮਰਪਿਤ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਰੰਗਲੇ ਪੰਜਾਬ ਦਾ ਸੰਕਲਪ ਹੈ ਅਤੇ ਉਹ ਪੂਰਾ ਵੀ ਹੋ ਰਿਹਾ ਹੈ। ਸਾਡੀ ਸਰਕਾਰ ਨੇ ਆਪਣਾ ਕੀਤਾ ਹਰੇਕ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਹਮੇਸ਼ਾ ਤਰੱਕੀ ਕਰਦੀਆਂ ਰਹਿਣ, ਸਾਡੀ ਇਹ ਹੀ ਕਾਮਨਾ ਹੈ।
ਬਜਟ ’ਚ ਸਿੱਖਿਆ ਖ਼ੇਤਰ ਲਈ ਵਿਸ਼ੇਸ਼ ਪ੍ਰਬੰਧ- ਵਿੱਤ ਮੰਤਰੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਸਮੇਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਬਜਟ ਵਿਚ ਸਿੱਖਿਆ ਖੇਤਰ ਲਈ ਕਾਫ਼ੀ ਪ੍ਰਬੰਧ ਕੀਤੇ ਹਨ। ਸਕੂਲ ਸਿੱਖਿਆ ਲਈ ₹19,279 ਕਰੋੜ ਦਾ ਬਜਟ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 7% ਵੱਧ ਹੈ। ਕਲਾਸਰੂਮ ਸਿੱਖਿਆ ਦੇ ਨਤੀਜਿਆਂ ਵਿਚ ਪੰਜਾਬ ਦੇਸ਼ ਭਰ ਵਿਚ ਪਹਿਲੇ ਸਥਾਨ 'ਤੇ ਹੈ ਤੇ ਕੇਰਲਾ ਵਰਗੇ ਰਾਜਾਂ ਨੂੰ ਵੀ ਪਛਾੜ ਦਿੱਤਾ ਹੈ। ਸਿੱਖਿਆ ਇਨਕਲਾਬ 2.0 ਦੇ ਤਹਿਤ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਅਗਲੇ ਛੇ ਸਾਲਾਂ ਵਿਚ ₹3,500 ਕਰੋੜ ਖਰਚ ਕੀਤੇ ਜਾਣਗੇ। ਸ੍ਰੀ ਆਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਇਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 30,000 ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਵਾਧਾ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 99% ਸਕੂਲਾਂ ਵਿਚ ਚਾਰਦੀਵਾਰੀ ਹੈ। 10,000 ਤੋਂ ਵੱਧ ਪਖਾਨੇ ਬਣਾਏ ਗਏ ਹਨ। ਇਹ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਗਏ ਹਨ ਕਿ ਕੋਈ ਬੱਚਾ ਫਰਸ਼ 'ਤੇ ਨਾ ਪੜ੍ਹੇ।
6,200 ਕਲਾਸਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ 4,700 ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਸਾਲ 690 ਕਰੋੜ ਰੁਪਏ ਇਸ ਲਈ ਅਲਾਟ ਕੀਤੇ ਗਏ ਹਨ। 118 ਸਕੂਲਾਂ ਆਫ਼ ਐਮੀਨੈਂਸ ਵਿਚ 193 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਨਤੀਜੇ ਵਜੋਂ 2025 ਵਿਚ ਸਰਕਾਰੀ ਸਕੂਲਾਂ ਦੇ 267 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਅਤੇ 847 ਨੇ ਨੀਟ ਪ੍ਰੀਖਿਆ ਪਾਸ ਕੀਤੀ। ਇਹ 2022 ਤੋਂ ਪੰਜ ਗੁਣਾ ਵਾਧਾ ਹੈ।
ਅਸੀਂ 9ਵੀਂ ਤੋਂ 12ਵੀਂ ਜਮਾਤ ਦੇ 735,000 ਵਿਦਿਆਰਥੀਆਂ ਲਈ ਇਕ ਕਾਉਂਸਲਿੰਗ ਢਾਂਚਾ ਵਿਕਸਤ ਕਰ ਰਹੇ ਹਾਂ। ਅਸੀਂ ਇਕ ਕਰੀਅਰ ਕਾਉਂਸਲਿੰਗ ਪੋਰਟਲ ਸ਼ੁਰੂ ਕਰ ਰਹੇ ਹਾਂ।
ਟ੍ਰੈਂਡਿੰਗ ਟੌਪਿਕ






















