ਪੜਚੋਲ ਕਰੋ

Punjab Cabinet Meeting: ਕੈਬਨਿਟ ਮੀਟਿੰਗ 'ਚ ਅਹਿਮ ਫੈਸਲੇ, 26 ਮਾਰਚ ਨੂੰ ਹੋਏਗਾ ਬਜਟ ਪੇਸ਼

Punjab Cabinet Meeting: ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਮੀਟਿੰਗ ਦੀ ਮੀਟਿੰਗ ਹੋਈ। ਕੈਬਨਿਟ ਮੀਟਿੰਗ ਵਿੱਚ 21 ਮਾਰਚ ਤੋਂ 28 ਮਾਰਚ ਤੱਕ ਵਿਧਾਨ ਸਭਾ ਦਾ ਬਜਟ ਇਜਲਾਸ ਬਲਾਉਣ ਦਾ ਫੈਸਲਾ ਕੀਤਾ ਗਿਆ।

Punjab Cabinet Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।

‘ਇੰਗਲਿਸ਼ ਫਾਰ ਵਰਕ’ ਕੋਰਸ ਲਾਗੂ ਕਰਨ ਦੀ ਸਹਿਮਤੀ

ਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿੱਚ ਸੁਧਾਰ ਕਰ ਕੇ ਉਨ੍ਹਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੇ ਵਧੇਰੇ ਯੋਗ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕਾਊਂਸਿਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ ਨਾਲ ਕੀਤੇ ਸਮਝੌਤੇ (ਐਮ.ਓ.ਯੂ.) ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63(1) ਤੋਂ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ। ਇਸ ਐਮ.ਓ.ਯੂ. ਦੇ ਨਿਯਮ ਤੇ ਸ਼ਰਤਾਂ ਦੀ ਰੌਸ਼ਨੀ ਵਿੱਚ ਅਗਲੇ ਦੋ ਵਿੱਤੀ ਵਰ੍ਹਿਆਂ 2025-26 ਤੇ 2026-27 ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਸ ਛੋਟ ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਰੱਖਿਆ ਜਾਵੇਗਾ। ਇਸ ਪਹਿਲਕਦਮੀ ਨਾਲ ਹਰੇਕ ਸਾਲ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਤਕਰੀਬਨ ਪੰਜ ਹਜ਼ਾਰ ਵਿਦਿਆਰਥੀਆਂ ਨੂੰ ਲਾਭ ਹੋ ਰਿਹਾ ਹੈ। ਇਹ ਛੋਟ ਇਸ ਸਕੀਮ ਨੂੰ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਚੱਲਣ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਣਾ ਯਕੀਨੀ ਬਣਾਏਗੀ।

ਸੂਬੇ ਭਰ ਵਿੱਚ ਖੁੱਲ੍ਹਣਗੇ 40 ਹੁਨਰ ਸਿੱਖਿਆ ਸਕੂਲ

ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਕੈਬਨਿਟ ਨੇ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿੱਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿੱਚ ਬੈਂਕਿੰਗ, ਵਿੱਤੀ ਸੇਵਾਵਾਂ ਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। 

ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਿਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿੱਚ ਤਕਨਾਲੋਜੀ (ਈ-ਮੇਲ ਰਾਈਟਿੰਗ, ਕ੍ਰਿਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2022-23 ਅਤੇ 2023-24 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
'ਅਸੀਂ 75 ਅਤੇ ਉਹ ਸੈਂਕੜੇ', ਆਖਰੀ ਗੋਲੀ ਤੱਕ ਲੜੇ... ਜਿਉਂਦਾ ਬਚੇ ਪਾਕਿਸਤਾਨੀ ਪੁਲਿਸ ਅਧਿਕਾਰੀ ਨੇ ਦੱਸੀ ਅਸਲ ਕਹਾਣੀ
'ਅਸੀਂ 75 ਅਤੇ ਉਹ ਸੈਂਕੜੇ', ਆਖਰੀ ਗੋਲੀ ਤੱਕ ਲੜੇ... ਜਿਉਂਦਾ ਬਚੇ ਪਾਕਿਸਤਾਨੀ ਪੁਲਿਸ ਅਧਿਕਾਰੀ ਨੇ ਦੱਸੀ ਅਸਲ ਕਹਾਣੀ
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ
ਪੰਜਾਬ ਦੀ ਬਰਫ ਫੈਕਟਰੀ 'ਚ ਗੈਸ ਹੋਈ ਲੀਕ, ਮਚੀ ਹਫੜਾ-ਦਫੜੀ, ਭਜੇ ਲੋਕ
ਪੰਜਾਬ ਦੀ ਬਰਫ ਫੈਕਟਰੀ 'ਚ ਗੈਸ ਹੋਈ ਲੀਕ, ਮਚੀ ਹਫੜਾ-ਦਫੜੀ, ਭਜੇ ਲੋਕ
Advertisement
ABP Premium

ਵੀਡੀਓਜ਼

SGPC ਦਾ ਵੱਡਾ ਐਕਸ਼ਨ! ਹੁਣ ਕਈ ਅਧਿਕਾਰੀਆਂ ਦੇ ਤਬਾਦਲੇBhai Amritpal Singh| ਹੁਣ ਕਤਲ ਕੇਸ 'ਚ ਵੀ MP ਅੰਮ੍ਰਿਤਪਾਲ ਸਿੰਘ ਦਾ ਨਾਂ !ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਵੱਡੇ ਫੈਸਲਿਆਂ ਤੇ ਲੱਗੇਗੀ ਮੋਹਰBikram Majithia| Akali Dal | ਮਜੀਠੀਆ ਨੂੰ ਮਨਾਉਣ ਪਹੁੰਚੇ ਬਲਵਿੰਦਰ ਭੁੰਦੜ, ਕੀ ਮੰਨ ਗਏ ਮਜੀਠੀਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
'ਅਸੀਂ 75 ਅਤੇ ਉਹ ਸੈਂਕੜੇ', ਆਖਰੀ ਗੋਲੀ ਤੱਕ ਲੜੇ... ਜਿਉਂਦਾ ਬਚੇ ਪਾਕਿਸਤਾਨੀ ਪੁਲਿਸ ਅਧਿਕਾਰੀ ਨੇ ਦੱਸੀ ਅਸਲ ਕਹਾਣੀ
'ਅਸੀਂ 75 ਅਤੇ ਉਹ ਸੈਂਕੜੇ', ਆਖਰੀ ਗੋਲੀ ਤੱਕ ਲੜੇ... ਜਿਉਂਦਾ ਬਚੇ ਪਾਕਿਸਤਾਨੀ ਪੁਲਿਸ ਅਧਿਕਾਰੀ ਨੇ ਦੱਸੀ ਅਸਲ ਕਹਾਣੀ
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ
ਪੰਜਾਬ ਦੀ ਬਰਫ ਫੈਕਟਰੀ 'ਚ ਗੈਸ ਹੋਈ ਲੀਕ, ਮਚੀ ਹਫੜਾ-ਦਫੜੀ, ਭਜੇ ਲੋਕ
ਪੰਜਾਬ ਦੀ ਬਰਫ ਫੈਕਟਰੀ 'ਚ ਗੈਸ ਹੋਈ ਲੀਕ, ਮਚੀ ਹਫੜਾ-ਦਫੜੀ, ਭਜੇ ਲੋਕ
SEBI Employee: ਸੇਬੀ ਕਰਮਚਾਰੀਆਂ ਦੇ ਅਪਰੇਜ਼ਲ ਦਾ ਬਦਲੇਗਾ ਤਰੀਕਾ, ਹੁਣ ਕਵਾਂਟਿਟੀ 'ਤੇ ਨਹੀਂ ਸਗੋਂ ਕਵਾਲਿਟੀ 'ਤੇ ਹੋਏਗਾ ਜ਼ੋਰ
ਸੇਬੀ ਕਰਮਚਾਰੀਆਂ ਦੇ ਅਪਰੇਜ਼ਲ ਦਾ ਬਦਲੇਗਾ ਤਰੀਕਾ, ਹੁਣ ਕਵਾਂਟਿਟੀ 'ਤੇ ਨਹੀਂ ਸਗੋਂ ਕਵਾਲਿਟੀ 'ਤੇ ਹੋਏਗਾ ਜ਼ੋਰ
ਸਰਕਾਰੀ ਹਸਪਤਾਲ ਦਾ ਵੇਖੋ ਹਾਲ! ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ, ਵੀਡੀਓ ਪਾ ਕੇ ਕੀਤਾ ਖੁਲਾਸਾ
ਸਰਕਾਰੀ ਹਸਪਤਾਲ ਦਾ ਵੇਖੋ ਹਾਲ! ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ, ਵੀਡੀਓ ਪਾ ਕੇ ਕੀਤਾ ਖੁਲਾਸਾ
ਪੇਟ ਦੀ ਚਰਬੀ ਹੋਵੇਗੀ ਨੌ ਦੋ ਗਿਆਰਾਂ, ਬਸ ਕਰਨਾ ਹੋਏਗਾ ਇਹ ਕੰਮ

Embed widget