ਪੜਚੋਲ ਕਰੋ

Punjab Budget 2024: ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਨਹੀਂ ਹੋਇਆ ਕੋਈ ਐਲਾਨ

Punjab Budget 2024 Live: ਪੰਜਾਬ ਸਰਕਾਰ ਨੇ ਇਸ ਵਾਰ ਵੀ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਬਾਰੇ ਕੋਈ ਐਲਾਨ ਨਹੀਂ ਕੀਤਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਉਮੀਦ ਸੀ ਕਿ ਦਿੱਲੀ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਔਰਤਾਂ ਨੂੰ ਹਰ...

Punjab Budget 2024: ਪੰਜਾਬ ਸਰਕਾਰ ਨੇ ਇਸ ਵਾਰ ਵੀ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਬਾਰੇ ਕੋਈ ਐਲਾਨ ਨਹੀਂ ਕੀਤਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਉਮੀਦ ਸੀ ਕਿ ਦਿੱਲੀ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਬਾਰੇ ਐਲਾਨ ਕਰ ਸਕਦੀ ਹੈ। ਉਂਝ ਸਰਕਾਰ ਨੇ ਔਰਤਾਂ ਲਈ ਫਰੀ ਬੱਸ ਸੇਵਾ ਲਈ 450 ਕਰੋੜ ਦਾ ਬਜਟ ਰੱਖਿਆ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤੀ ਸੀ ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ। ਇਸ ਕਰਕੇ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀ ਹਨ।

ਇਹ ਵੀ ਪੜ੍ਹੋ: Punjab Budget 2024: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਗੱਫਾ, ਖੇਤੀਬਾੜੀ ਲਈ 13,784 ਕਰੋੜ ਰੁਪਏ ਰੱਖੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Budget Session: ਸੈਰ ਸਪਾਟੇ ਉੱਤੇ ਸਰਕਾਰ ਦਾ ਖ਼ਾਸ ਧਿਆਨ, 166 ਕਰੋੜ ਰੁਪਏ ਦੇ ਬਜਟ ਦਾ ਐਲਾਨ


ਪੰਜਾਬ ਵੱਲੋਂ ਸਾਰੇ ਵਰਗ ਖੁਸ਼ ਕਰਨ ਦੀ ਕੋਸ਼ਿਸ਼

ਦੱਸ ਦਈਏ ਕਿ ਲੋਕ ਸਭਾ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਹਰ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ। ਪੰਜਾਬ ਸਰਕਾਰ ਵੱਲੋਂ ਸਾਲ 2024-25 ਲਈ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵਧਿਆ ਹੈ। 

ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ। ਇਸ ਤੋਂ ਇਲਾਵਾ ਸੀਐਮ ਭਗਵੰਤ ਮਾਨ ਨੇ ਖੇਤਾਂ ਤੇ ਘਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਖਾਸ ਗੱਲ ਇਹ ਹੈ ਕਿ ਇਸ ਸਾਲ 'ਆਪ' ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਜੋੜਿਆ।

ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਵਿਕਾਸ ਦਰ 13 ਫੀਸਦੀ ਰਹਿਣ ਬਾਰੇ ਦੱਸਿਆ। ਇਸ ਦੇ ਨਾਲ ਹੀ ਇਸ ਸਾਲ ਸਿੱਖਿਆ ਲਈ 11.5 ਫੀਸਦੀ ਦਾ ਬਜਟ ਰਾਖਵਾਂ ਰੱਖਿਆ ਹੈ, ਜੋ ਕਿ ਲਗਪਗ 16 ਹਜ਼ਾਰ 987 ਕਰੋੜ ਰੁਪਏ ਹੈ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਤੇ ਉੱਚ ਸਿੱਖਿਆ ਲਈ 80 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 

ਪੰਜਾਬ ਸਰਕਾਰ ਖੇਡਾਂ ਲਈ 272 ਕਰੋੜ ਰੁਪਏ ਖਰਚ ਕਰੇਗੀ। ਸਿਹਤ ਲਈ 5264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਇਸ ਸਾਲ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਔਰਤਾਂ ਲਈ ਮੁਫਤ ਬੱਸ ਸਕੀਮ, ਕਿਸਾਨਾਂ ਲਈ ਮੁਫਤ ਬਿਜਲੀ ਵਰਗੀਆਂ ਸਹੂਲਤਾਂ ਜਾਰੀ ਰੱਖੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget