ਚੰਡੀਗੜ੍ਹ: ਵਿੱਤੀ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਕੈਪਟਨ ਸਰਕਾਰ ਦੀ ਚੌਥਾ ਬਜਟ ਪੇਸ਼ ਕੀਤਾ। ਇਸ ਵਿੱਚ ਕਿਸਾਨਾਂ ਲਈ ਕਈ ਐਲਾਨ ਕੀਤੇ ਗਏ।
1. ਉਨ੍ਹਾਂ ਕਿਹਾ ਕਿ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ ਮਾਫ ਕਰਨ ਤੋਂ ਬਾਅਦ ਹੁਣ ਬਗੈਰ ਜ਼ਮੀਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਦਾ 520 ਕਰੋੜ ਰੁਪਏ ਦਾ ਕਰਜ਼ ਮਾਫ ਕੀਤਾ ਜਾਏਗਾ।
2. ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਫਲ, ਸਬਜ਼ੀਆਂ 'ਤੇ ਮੰਡੀ ਫੀਸ ਚਾਰ ਫੀਸਦੀ ਤੋਂ ਘਟਾ ਕੇ ਇੱਕ ਫਸਦੀ ਕੀਤੀ ਜਾਏਗੀ। ਇਹ ਫੈਸਲਾ ਧਾਂਦਲੀ ਨੂੰ ਘੱਟ ਕਰਨ ਲਈ ਲਿਆ ਗਿਆ ਹੈ।
3. ਗੁਰਦਾਪੁਰ ਤੇ ਬਲਾਚੌਰ ਵਿੱਡ 2 ਖੇਤੀ ਕਾਲਜ ਸਥਾਪਤ ਕੀਤੇ ਜਾਣਗੇ। ਇਸ ਲਈ 14 ਕਰੋੜ ਰੁਪਏ ਰੱਖੇ ਗਏ ਹਨ।
ਕਿਸਾਨਾਂ ਨੂੰ ਮੁਫਤ ਬਿਜਲੀ ਲਈ 8275 ਕਰੋੜ ਰੁਪਏ ਰੱਖੇ ਗਏ ਹਨ।
4. ਉਨ੍ਹਾਂ ਕਿਹਾ ਕਿ 2017 ਤੋਂ ਬਾਅਦ ਅਨਾਜ ਤੋਂ ਕਿਸਾਨਾਂ ਦੀ ਆਮਦਨੀ ਵਿੱਚ 44000 ਕਰੋੜ ਰੁਪਏ ਦਾ ਵਾਧਾ ਹੋਇਆ ਹੈ।