ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
Punjab News: ਪੀਐਨਬੀ/ਪੀਆਰਟੀਸੀ ਕੰਟਰੈਕਟ ਐਂਪਲਾਈਜ਼ ਯੂਨੀਅਨ ਨਾਲ ਸਬੰਧਤ 7500 ਕਰਮਚਾਰੀਆਂ ਨੇ ਮੰਗਲਵਾਰ ਰਾਤ 12 ਵਜੇ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ।

Punjab News: ਪੀਐਨਬੀ/ਪੀਆਰਟੀਸੀ ਕੰਟਰੈਕਟ ਐਂਪਲਾਈਜ਼ ਯੂਨੀਅਨ ਨਾਲ ਸਬੰਧਤ 7500 ਕਰਮਚਾਰੀਆਂ ਨੇ ਮੰਗਲਵਾਰ ਰਾਤ 12 ਵਜੇ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਯੂਨੀਅਨ ਦੇ ਅਗਲੇ ਫੈਸਲੇ ਤੱਕ ਲਗਭਗ 3000 ਸਰਕਾਰੀ ਬੱਸਾਂ ਹੜਤਾਲ 'ਤੇ ਰਹਿਣਗੀਆਂ। ਇਸ ਦੇ ਨਾਲ ਹੀ ਯੂਨੀਅਨ ਨੇ ਕਿਹਾ ਕਿ ਆਗੂਆਂ ਨੂੰ ਬਿਨਾਂ ਕਿਸੇ ਪੂਰਵ ਸੂਚਨਾ ਤੋਂ ਘੇਰਿਆ ਜਾਵੇਗਾ।
ਕਿੰਨੇ ਦਿਨ ਤੱਕ ਰਹੇਗੀ ਹੜਤਾਲ, ਇਸ ਬਾਰੇ ਨਹੀਂ ਪਤਾ
ਪਹਿਲਾਂ ਯੂਨੀਅਨ 3 ਦਿਨਾਂ ਦੀ ਹੜਤਾਲ 'ਤੇ ਜਾਂਦੀ ਸੀ, ਪਰ ਇਸ ਵਾਰ ਹੜਤਾਲ ਯੂਨੀਅਨ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹਿ ਸਕਦੀ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਹਾਲੇ ਕਦੋਂ ਬੱਸਾਂ ਚਲਾਈਆਂ ਜਾਣਗੀਆਂ, ਇਸ ਬਾਰੇ ਹਾਲੇ ਕਿਹਾ ਨਹੀਂ ਜਾ ਸਕਦਾ।
ਸਫਰ ਕਰਨ ਵਾਲੇ ਲੋਕਾਂ ਨੂੰ ਹੋ ਸਕਦੀ ਪਰੇਸ਼ਾਨੀ
ਇਸ ਦੌਰਾਨ, ਠੇਕਾ ਕਰਮਚਾਰੀਆਂ ਦੀ ਇਸ ਹੜਤਾਲ ਦੌਰਾਨ ਪੱਕੇ ਮੁਲਾਜ਼ਮ ਬੱਸਾਂ ਚਲਾਉਣਗੇ। ਇਸ ਵੇਲੇ, ਹਰੇਕ ਡਿਪੂ 'ਤੇ ਸਿਰਫ਼ ਕੁਝ ਪੱਕੇ ਮੁਲਾਜ਼ਮ ਹੀ ਕੰਮ ਕਰਦੇ ਹਨ, ਜਿਸ ਕਰਕੇ ਪੰਜਾਬ ਭਰ ਵਿੱਚ 100 ਬੱਸਾਂ ਵੀ ਚਲਾਉਣਾ ਮੁਸ਼ਕਲ ਹੋ ਗਿਆ ਹੈ। ਇਸ ਨਾਲ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਿਲਾਂ ਹੋ ਸਕਦੀਆਂ ਹਨ। ਯੂਨੀਅਨ ਦੀ ਹੜਤਾਲ ਕਾਰਨ ਅੱਜ ਸ਼ਾਮ ਨੂੰ ਲੰਬੇ ਰੂਟ ਦੀਆਂ ਬੱਸਾਂ ਦਾ ਸੰਚਾਲਨ ਬੰਦ ਕਰ ਦਿੱਤਾ ਗਿਆ।
ਇਸ ਕਰਕੇ ਪੰਜਾਬ ਤੋਂ ਬਾਹਰ ਜਾਣ ਵਾਲੀਆਂ ਬੱਸਾਂ ਨਹੀਂ ਚੱਲ ਸਕੀਆਂ, ਜਿਸ ਕਾਰਨ ਯਾਤਰੀ ਨਿਰਾਸ਼ ਵਾਪਸ ਪਰਤ ਰਹੇ ਹਨ। ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਜਨਰਲ ਸਕੱਤਰ ਰਣਜੀਤ ਸਿੰਘ, ਹਰਜਿੰਦਰ ਸਿੰਘ, ਚਾਨਣ ਸਿੰਘ ਚਾਨਣਾ ਅਤੇ ਡਿਪੂ-1 ਦੇ ਬਿਕਰਮਜੀਤ ਸਿੰਘ ਨੇ ਕਿਹਾ ਕਿ ਹੜਤਾਲ ਦੌਰਾਨ ਬੱਸ ਅੱਡਿਆਂ ਅਤੇ ਡਿਪੂਆਂ 'ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਾਰਨ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ




















