Gidderbaha News: ਗਿੱਦੜਬਾਹਾ ਜ਼ਿਮਨੀ ਚੋਣ ਨਹੀਂ ਲੜਨਗੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਬਰਾੜ ( Jagmeet Singh Brar)। ਉਨ੍ਹਾਂ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਦੇ ਲਈ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਆਪਣੀ ਨਾਮਜ਼ਦਗੀ ਪੱਤਰ ਭਰੇ ਸਨ। ਪਰ ਅੱਜ ਉਹਨਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ ਅਤੇ ਚੋਣ ਮੈਦਾਨ ਦੇ ਵਿੱਚੋਂ ਬਾਹਰ ਹੋ ਗਏ ਹਨ। ਜਿਸ ਤੋਂ ਬਾਅਦ ਇਸ ਸੀਟ ਦੀ ਚੋਣ ਦਿਲਚਸਪ ਬਣਦੀ ਜਾ ਰਹੀ ਹੈ।
ਚੋਣ ਨਾ ਲੜਨ ਦਾ ਕੀਤਾ ਐਲਾਨ
ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਬਰਾੜ ਨੇ ਪ੍ਰੈੱਸ ਕਾਨਫਰੰਸ ਕਰਕੇ ਚੋਣ ਨਾ ਲੜਨ ਦਾ ਐਲਾਨ ਕੀਤਾ। ਜਗਮੀਤ ਬਰਾੜ ਨੇ ਕਿਹਾ ਕਿ ਉਨ੍ਹਾਂ ਇਹ ਫੈਸਲਾ ਆਪਣੀ ਸਲਾਹਕਾਰ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ । ਦੱਸ ਦਈਏ ਇਸ ਸਮਾਂ ਗਿੱਦੜਬਾਹਾ ਦੀ ਸੀਟ ਹੌਟ ਸੀਟ ਬਣੀ ਹੋਈ ਹੈ, ਪੰਜਾਬ ਹੀ ਨਹੀਂ ਦੇਸ਼ ਵਿਦੇਸ਼ ਤੋਂ ਨਜ਼ਰਾਂ ਗਿੱਦੜਬਾਹਾ ਜ਼ਿਮਨੀ ਚੋਣ 'ਤੇ ਟਿਕੀਆਂ ਹੋਈਆਂ ਹਨ।
ਹੋਰ ਪੜ੍ਹੋ : ਜਾਣੋ ਪੰਜਾਬ ਵਿੱਚ ਕਿਸ ਦਿਨ ਹੈ ਦੀਵਾਲੀ ਦੀ ਛੁੱਟੀ? ਦੇਖੋ ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਇੱਥੇ
ਇਨ੍ਹਾਂ ਉਮੀਦਵਾਰਾਂ ਕਰਕੇ ਇਹ ਸੀਟ ਬਣੀ ਹੋਈ ਹੌਟ ਸੀਟ
ਇਥੇ ਆਮ ਆਦਮੀ ਪਾਰਟੀ (AAP) ਵਲੋਂ ਹਰਦੀਪ ਸਿੰਘ ਢਿੱਲੋਂ, ਕਾਂਗਰਸ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਅਤੇ ਭਾਜਪਾ (BJP) ਵਲੋਂ ਮਨਪ੍ਰੀਤ ਬਾਦਲ ਦੀ ਸਿੱਧੇ ਤੌਰ 'ਤੇ ਟੱਕਰ ਦੱਸੀ ਜਾ ਰਹੀ ਹੈ। ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਜਗਮੀਤ ਬਰਾੜ ਨੇ ਕਿਹਾ ਕਿ ਫਿਲਹਾਲ ਉਹ ਅਜੇ ਕਿਸੇ ਵੀ ਪਾਰਟੀ ਵਿੱਚ ਨਹੀਂ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਮੁਤਾਬਕ 18 ਤੋਂ 25 ਅਕਤੂਬਰ ਤਕ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨੀਆਂ ਸੀ ਤੇ 28 ਅਕਤੂਬਰ ਨੂੰ ਇਨ੍ਹਾਂ ਦੀ ਪੜਤਾਲ ਕੀਤੀ ਜਾਣੀ ਸੀ। ਜੇਕਰ ਕਿਸੇ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਵਾਪਸ ਲੈਣ ਚਾਹੁੰਦਾ ਸੀ ਤਾਂ ਉਸ ਦੇ ਲਈ 30 ਅਕਤੂਬਰ ਦਾ ਸਮਾਂ ਦਿੱਤਾ ਗਿਆ ਸੀ। ਬੁੱਧਵਾਰ 13 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।