Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ

Punjab Bypoll: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਅੱਜ ਜ਼ਿਮਨੀ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ।

ABP Sanjha Last Updated: 20 Nov 2024 01:57 PM

ਪਿਛੋਕੜ

Punjab Bypoll Live Updates : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਅੱਜ ਜ਼ਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ।...More

Punjab Bypoll Live: ਸਾਰੀਆਂ ਚਾਰ ਸੀਟਾਂ 'ਤੇ ਦੁਪਹਿਰ 1 ਵਜੇ ਤੱਕ 36.46% ਹੋਈ ਵੋਟਿੰਗ

Punjab Bypoll 2024: ਦੁਪਹਿਰ 1 ਵਜੇ ਤੱਕ ਪੰਜਾਬ ਵਿੱਚ 36.46 ਫੀਸਦੀ ਵੋਟਿੰਗ ਹੋਈ। ਇਸ ਦੌਰਾਨ ਗਿੱਦੜਬਾਹਾ ਵਿੱਚ ਸਭ ਤੋਂ ਵੱਧ 50.09 ਫੀਸਦੀ, ਡੇਰਾ ਬਾਬਾ ਨਾਨਕ ਵਿੱਚ 39.4 ਫੀਸਦੀ, ਬਰਨਾਲਾ ਵਿੱਚ 28.1 ਫੀਸਦੀ ਅਤੇ ਚੱਬੇਵਾਲ ਵਿੱਚ 27.95 ਫੀਸਦੀ ਵੋਟਾਂ ਪਈਆਂ।