ਚੰਡੀਗੜ੍ਹ: ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜਿਮਨੀ ਚੋਣਾਂ ਹੋਆਂ ਸੀ। ਜਿਨ੍ਹਾਂ ‘ਤੇ 24 ਅਕਤੂਬਰ ਨੂੰ ਗਿਣਤੀ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਉਮੀਦਵਾਰਾਂ ਦੀ ਧੜਕਣਾਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਚਾਰ ਹਲਕਿਆਂ ‘ਚ 33 ਉਮੀਦਵਾਰਾਂ ਨੇ ਆਪਣੀ ਕਿਸਮਤ ਨੂੰ ਅਜ਼ਮਾਇਆ ਸੀ ਜਿਨ੍ਹਾਂ ਲਈ ਇਹ ਪੈਸਲੇ ਦੀ ਘੜੀ ਹੈ।


ਪੰਜਾਬ ਦੇ ਦਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ‘ਚ ਵੋਟਾਂ ਪਈਆਂ ਸੀ। ਜਿਨ੍ਹਾਂ ‘ਚ ਅਕਾਲੀ-ਬੀਜੇਪੀ, ਕਾਂਗਰਸ, ਆਪ ਨੇ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਸੀ।

ਦਾਖਾ ਤੋਂ ਹੁਣ ਛੇਵੇਂ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ ,ਜਿੱਥੇ ਦਾਖਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਛੇਵੇਂ ਰਾਊਂਡ ਤੋਂ ਬਾਅਦ 24924 ਵੋਟਾਂ ਨਾਲ ਕਾਂਗਰਸ ਦੇ ਸੰਦੀਪ ਸਿੰਘ ਸੰਧੂ ਤੋਂ ਅੱਗੇ ਚੱਲ ਰਹੇ ਹਨ।

ਮੁਕੇਰੀਆ ‘ਚ ਕਾਂਗਰਸੀ ਉਮੀਦਵਾਰ ਇੰਦੂ ਬਾਲਾ, ਭਾਜਪਾ ਤੋਂ ਜੰਗੀ ਲਾਲ ਮਹਾਜਨ ਅਤੇ ਆਮ ਅਦਮੀ ਪਾਰਟੀ ਤੋਂ ਗੁਰਧਿਆਨ ਸਿੰਘ ਮੁਲਤਾਨੀ ਚੋਣ ਮੈਦਾਨ ‘ਚ ਹਨ। 6ਵੇਂ ਰਾਊਂਡ ਦੀ ਗਿਣਤੀ ਮੁਕੰਮਲ ਹੋਣ ‘ਤੇ ਕਾਂਗਰਸੀ ਉਮੀਦਵਾਰ ਇੰਦੂ ਬਾਲਾ 12355 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਫਗਵਾੜਾ ਸੀਟ ਭਾਜਪਾ ਵੱਲੋਂ ਰਾਜੇਸ਼ ਬਾਘਾ ਚੋਣ ਮੈਦਾਨ ‘ਚ ਹਨ, ਉਥੇ ਹੀ ਕਾਂਗਰਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਧਾਲੀਵਾਲ ਆਪਣੀ ਕਿਸਮਤ ਅਜ਼ਮਾ ਰਹੇ ਹਨ।  ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 12615 ਵੋਟਾਂ ਨਾਲ ਅੱਗੇ ਹਨ।

ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ। ਜਲਾਲਾਬਾਦ ‘ਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 27152 ਤੋਂ ਵੀ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ।