ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਤੋਂ ਵੀ ਐਲਾਨਿਆ ਆਪਣਾ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਆਪਣਾ ਦੂਜਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਰਾਜ ਸਿੰਘ ਡਿੱਬੀਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਜਲਾਲਾਬਾਦ ਤੋਂ ਉਮੀਦਵਾਰ ਹੋਣਗੇ। ਦੱਸਣਯੋਗ ਹੈ ਕਿ ਕਿਸੇ ਮਾਮਲੇ ਨੂੰ ਲੈ ਕੇ ਡਾ. ਰਾਜ ਸਿੰਘ ਵੱਲੋ ਅਪੀਲ ਪਾਈ ਗਈ ਤੇ ਅਦਾਲਤ ਦੀ ਮਨਜ਼ੂਰੀ ਤੋਂ ਬਾਅਦ ਹੀ ਡਾ. ਰਾਜ ਸਿੰਘ ਨੰ ਟਿਕਟ ਮਿਲਣਾ ਤੈਅ ਹੋਣਾ ਸੀ। ਇਸ ਤੋ ਬਾਅਦ ਪਾਰਟੀ ਨੇ ਆਖਿਰਕਾਰ ਉਨ੍ਹਾਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਫਾਜ਼ਿਲਕਾ: ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਆਪਣਾ ਦੂਜਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਰਾਜ ਸਿੰਘ ਡਿੱਬੀਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਜਲਾਲਾਬਾਦ ਤੋਂ ਉਮੀਦਵਾਰ ਹੋਣਗੇ। ਦੱਸਣਯੋਗ ਹੈ ਕਿ ਕਿਸੇ ਮਾਮਲੇ ਨੂੰ ਲੈ ਕੇ ਡਾ. ਰਾਜ ਸਿੰਘ ਵੱਲੋ ਅਪੀਲ ਪਾਈ ਗਈ ਤੇ ਅਦਾਲਤ ਦੀ ਮਨਜ਼ੂਰੀ ਤੋਂ ਬਾਅਦ ਹੀ ਡਾ. ਰਾਜ ਸਿੰਘ ਨੰ ਟਿਕਟ ਮਿਲਣਾ ਤੈਅ ਹੋਣਾ ਸੀ। ਇਸ ਤੋ ਬਾਅਦ ਪਾਰਟੀ ਨੇ ਆਖਿਰਕਾਰ ਉਨ੍ਹਾਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਲਕਾ ਦਾਖਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਸੀ। ਅਕਾਲੀ ਦਲ ਵੱਲੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਯਾਲੀ ਪਹਿਲਾਂ ਵੀ ਹਲਕਾ ਦਾਖਾ ਤੋਂ ਚੋਣ ਲੜ ਚੁੱਕੇ ਹਨ।
ਕਾਂਗਰਸ ਦੀ ਗੱਲ ਕਰੀਏ ਤਾਂ ਪਾਰਟੀ ਨੇ ਚੋਣਾਂ ਲਈ ਹਲਕਾ ਦਾਖਾ ਤੋਂ ਸੰਦੀਪ ਸੰਧੂ, ਜਲਾਲਾਬਾਦ ਤੋਂ ਰਾਮ ਆਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ ਚੋਣ ਉਮੀਦਵਾਰ ਐਲਾਨਿਆ ਗਿਆ ਹੈ। ਆਈਏਐਸ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਤੋਂ ਜ਼ਿਮਨੀ ਚੋਣ ਲੜਨ ਲਈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਆਮ ਆਦਮੀ ਪਾਰਟੀ ਵੱਲੋਂ ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਭੋਗੀ ਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ ਜ਼ਿਮਨੀ ਚੋਣ ਲੜਨਗੇ। ਇੱਕ ਹਲਕੇ ਵਿੱਚ ਤਿੰਨ ਵਿਧਾਇਕ ਤਾਇਨਾਤ ਕੀਤੇ ਗਏ ਹਨ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ।