(Source: ECI/ABP News)
Punjab Bypoll Result Live Updates: 'ਆਪ' ਨੇ 2 ਅਤੇ ਕਾਂਗਰਸ ਨੇ 1 ਸੀਟਾਂ ਜਿੱਤੀ; ਚੌਥੀ ਸੀਟ 'ਤੇ 'ਆਪ' ਅੱਗੇ
Punjab Bypoll Result Live Updates: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਜਾਣੋ ਪਲ-ਪਲ ਦੀ ਅਪਡੇਟ
LIVE
![Punjab Bypoll Result Live Updates: 'ਆਪ' ਨੇ 2 ਅਤੇ ਕਾਂਗਰਸ ਨੇ 1 ਸੀਟਾਂ ਜਿੱਤੀ; ਚੌਥੀ ਸੀਟ 'ਤੇ 'ਆਪ' ਅੱਗੇ Punjab Bypoll Result Live Updates: 'ਆਪ' ਨੇ 2 ਅਤੇ ਕਾਂਗਰਸ ਨੇ 1 ਸੀਟਾਂ ਜਿੱਤੀ; ਚੌਥੀ ਸੀਟ 'ਤੇ 'ਆਪ' ਅੱਗੇ](https://feeds.abplive.com/onecms/images/uploaded-images/2024/11/02/513fc402be211630d22f847e2cdabf5c17305696858191021_original.jpg)
Background
Punjab Bypoll Result Live Updates: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ 'ਤੇ ਹੋਣਗੀਆਂ।
ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਨਾਲ ਥ੍ਰੀ ਲੇਅਰ ਸਕਿਓਰਿਟੀ ਹੋਵੇਗੀ। ਪੰਜਾਬ ਪੁਲਿਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਸਿਰਫ਼ ਉਹੀ ਲੋਕ ਗਿਣਤੀ ਕੇਂਦਰਾਂ ਵਿੱਚ ਜਾ ਸਕਣਗੇ ਜਿਨ੍ਹਾਂ ਦੇ ਕਾਰਡ ਚੋਣ ਕਮਿਸ਼ਨ ਨੇ ਬਣਾਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਵਿੱਚ 11 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ।
ਵੋਟਾਂ ਦੀ ਗਿਣਤੀ 18 ਗੇੜਾਂ ਵਿੱਚ ਮੁਕੰਮਲ ਹੋਵੇਗੀ। ਜਦੋਂ ਕਿ ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟ, ਹੁਸ਼ਿਆਰਪੁਰ ਵਿਖੇ 15 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਗਿੱਦੜਬਾਹਾ ਹਲਕੇ ਵਿੱਚ ਕੁੱਲ 14 ਉਮੀਦਵਾਰ ਮੈਦਾਨ ਵਿੱਚ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਵਿਖੇ 13 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਜਦੋਂ ਕਿ ਬਰਨਾਲਾ ਹਲਕੇ ਵਿੱਚ 14 ਉਮੀਦਵਾਰ ਮੈਦਾਨ ਵਿੱਚ ਹਨ। ਐਸਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।
ਇਨ੍ਹਾਂ ਅਧਿਕਾਰੀਆਂ ਨੂੰ ਬਣਾਇਆ ਗਿਆ ਰਿਟਰਨਿੰਗ ਅਧਿਕਾਰੀ
ਡੇਰਾ ਬਾਬਾ ਨਾਨਕ ਦੇ ਐਸਡੀਐਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਫਸਰ ਹਨ ਅਤੇ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫਸਰ ਹਨ। ਜਦੋਂ ਕਿ ਗਿੱਦੜਬਾਹਾ ਦੇ ਐਸਡੀਐਮ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਫਸਰ ਅਤੇ ਬਰਨਾਲਾ ਦੇ ਐਸਡੀਐਮ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਰਿਟਰਨਿੰਗ ਅਫਸਰ ਬਣਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Punjab Bypoll Result Live Updates: 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੇ ਕਿਹਾ- ਇਹ ਸਭ ਦੀ ਮਿਹਨਤ ਹੈ
Punjab Bypoll Result Live Updates: ਗਿੱਦੜਬਾਹਾ ਵਿੱਚ ਬੜ੍ਹਤ 'ਤੇ 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੇ ਕਿਹਾ- ਇਹ ਸਭ ਦੀ ਮਿਹਨਤ ਹੈ
Punjab Bypoll Result Live Updates: ਡੇਰਾ ਬਾਬਾ ਨਾਨਕ 'ਚ ਸੰਸਦ ਦੀ ਪਤਨੀ ਪਿਛਣੀ, ਆਮ ਆਦਮੀ ਪਾਰਟੀ ਆਈ ਅੱਗੇ
Punjab Bypoll Result Live Updates: ਡੇਰਾ ਬਾਬਾ ਨਾਨਕ 'ਚ 15ਵੇਂ ਗੇੜ ਤੋਂ ਬਾਅਦ 'ਆਪ' ਦੀ ਲੀਡ 4476 ਵੋਟਾਂ 'ਤੇ ਪਹੁੰਚ ਗਈ ਹੈ। ਇੱਥੇ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਨੂੰ 46,523 ਵੋਟਾਂ ਮਿਲੀਆਂ ਹਨ। ਜਦਕਿ ਕਾਂਗਰਸ ਦੀ ਜਤਿੰਦਰ ਕੌਰ ਰੰਧਾਵਾ ਨੂੰ 46523 ਵੋਟਾਂ ਮਿਲੀਆਂ ਹਨ। ਭਾਜਪਾ ਦੇ ਰਵੀਕਰਨ ਸਿੰਘ ਕਾਹਲੋਂ 5822 ਵੋਟਾਂ ਨਾਲ ਤੀਜੇ ਸਥਾਨ 'ਤੇ ਹਨ।
ਬਰਨਾਲਾ ਵਿੱਚ 11 ਗੇੜਾਂ ਤੋਂ ਬਾਅਦ ਕਾਂਗਰਸ ਦੀ ਲੀਡ 3781 ਤੱਕ ਪਹੁੰਚੀ
ਬਰਨਾਲਾ ਵਿੱਚ 11 ਗੇੜ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ਇੱਥੇ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਲੀਡ ਵੱਧ ਕੇ 3781 ਵੋਟਾਂ ਹੋ ਗਈਆਂ ਹਨ। ਉਨ੍ਹਾਂ ਨੂੰ 20281 ਵੋਟਾਂ ਮਿਲੀਆਂ ਹਨ। ਜਦਕਿ ‘ਆਪ’ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 16500, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 14590 ਅਤੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 11808 ਵੋਟਾਂ ਮਿਲੀਆਂ।
Punjab Bypoll Result Live Updates: ਬਰਨਾਲਾ ਵਿੱਚ 'ਆਪ' ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੂਜੇ ਨੰਬਰ 'ਤੇ ਪਹੁੰਚੇ
Punjab Bypoll Result Live Updates: ਬਰਨਾਲਾ ਵਿੱਚ 10 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਕਾਂਗਰਸ ਦੀ ਲੀਡ ਵੱਧ ਕੇ 3304 ਵੋਟਾਂ ਹੋ ਗਈ ਹੈ। ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ 17663 ਵੋਟਾਂ ਮਿਲੀਆਂ ਹਨ। ਜਦੋਂਕਿ ਹੁਣ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਤੀਜੇ ਤੋਂ ਦੂਜੇ ਸਥਾਨ ‘ਤੇ ਆ ਗਏ ਹਨ। ਉਨ੍ਹਾਂ ਨੂੰ 14359 ਵੋਟਾਂ ਮਿਲੀਆਂ ਹਨ। ਜਦੋਂ ਕਿ ਭਾਜਪਾ ਦੇ ਕੇਵਲ ਢਿੱਲੋਂ ਨੂੰ 13463 ਅਤੇ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 10826 ਵੋਟਾਂ ਮਿਲੀਆਂ।
Punjab Bypoll Result Live Updates: ਸਭ ਤੋਂ ਪਹਿਲਾਂ ਵਰਕਰਾਂ ਨਾਲ ਮਨਾਵਾਂਗੇ ਖੁਸ਼ੀ - ਡਿੰਪੀ ਢਿੱਲੋਂ
Punjab Bypoll Result Live Updates: ਗਿੱਦੜਬਾਹਾ ਤੋਂ ‘ਆਪ’ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਵਰਕਰਾਂ ਨਾਲ ਜਸ਼ਨ ਮਨਾਉਣਗੇ। ਉਸ ਤੋਂ ਬਾਅਦ ਅੱਗੇ ਹੋਰ ਕੰਮ ਕੀਤੇ ਜਾਣਗੇ। ਹੁਣ ਤੱਕ ਡਿੰਪੀ ਲੀਡ ਬਣਾ ਕੇ ਚੱਲ ਰਹੇ ਹਨ। ਉਨ੍ਹਾਂ ਦੇ ਘਰ ਰੋਡ ਸ਼ੋਅ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)