Punjab Bypoll Result Live Updates: 'ਆਪ' ਨੇ 2 ਅਤੇ ਕਾਂਗਰਸ ਨੇ 1 ਸੀਟਾਂ ਜਿੱਤੀ; ਚੌਥੀ ਸੀਟ 'ਤੇ 'ਆਪ' ਅੱਗੇ
Punjab Bypoll Result Live Updates: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਜਾਣੋ ਪਲ-ਪਲ ਦੀ ਅਪਡੇਟ
ABP SanjhaLast Updated: 23 Nov 2024 12:27 PM

ਪਿਛੋਕੜ
Punjab Bypoll Result Live Updates: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ...More
Punjab Bypoll Result Live Updates: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ 'ਤੇ ਹੋਣਗੀਆਂ।ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਨਾਲ ਥ੍ਰੀ ਲੇਅਰ ਸਕਿਓਰਿਟੀ ਹੋਵੇਗੀ। ਪੰਜਾਬ ਪੁਲਿਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਸਿਰਫ਼ ਉਹੀ ਲੋਕ ਗਿਣਤੀ ਕੇਂਦਰਾਂ ਵਿੱਚ ਜਾ ਸਕਣਗੇ ਜਿਨ੍ਹਾਂ ਦੇ ਕਾਰਡ ਚੋਣ ਕਮਿਸ਼ਨ ਨੇ ਬਣਾਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਵਿੱਚ 11 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ।ਵੋਟਾਂ ਦੀ ਗਿਣਤੀ 18 ਗੇੜਾਂ ਵਿੱਚ ਮੁਕੰਮਲ ਹੋਵੇਗੀ। ਜਦੋਂ ਕਿ ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟ, ਹੁਸ਼ਿਆਰਪੁਰ ਵਿਖੇ 15 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਗਿੱਦੜਬਾਹਾ ਹਲਕੇ ਵਿੱਚ ਕੁੱਲ 14 ਉਮੀਦਵਾਰ ਮੈਦਾਨ ਵਿੱਚ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਵਿਖੇ 13 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਜਦੋਂ ਕਿ ਬਰਨਾਲਾ ਹਲਕੇ ਵਿੱਚ 14 ਉਮੀਦਵਾਰ ਮੈਦਾਨ ਵਿੱਚ ਹਨ। ਐਸਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।ਇਨ੍ਹਾਂ ਅਧਿਕਾਰੀਆਂ ਨੂੰ ਬਣਾਇਆ ਗਿਆ ਰਿਟਰਨਿੰਗ ਅਧਿਕਾਰੀਡੇਰਾ ਬਾਬਾ ਨਾਨਕ ਦੇ ਐਸਡੀਐਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਫਸਰ ਹਨ ਅਤੇ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫਸਰ ਹਨ। ਜਦੋਂ ਕਿ ਗਿੱਦੜਬਾਹਾ ਦੇ ਐਸਡੀਐਮ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਫਸਰ ਅਤੇ ਬਰਨਾਲਾ ਦੇ ਐਸਡੀਐਮ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਰਿਟਰਨਿੰਗ ਅਫਸਰ ਬਣਾਇਆ ਗਿਆ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Punjab Bypoll Result Live Updates: 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੇ ਕਿਹਾ- ਇਹ ਸਭ ਦੀ ਮਿਹਨਤ ਹੈ
Punjab Bypoll Result Live Updates: ਗਿੱਦੜਬਾਹਾ ਵਿੱਚ ਬੜ੍ਹਤ 'ਤੇ 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੇ ਕਿਹਾ- ਇਹ ਸਭ ਦੀ ਮਿਹਨਤ ਹੈ