Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ (Punjab Cabinet) ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ। ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਸਮਾਰਕ ਉਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ ਤਾਂ ਕਿ ਸਾਡੇ ਨੌਜਵਾਨ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਹੋ ਸਕਣ। ਇਹ ਸਮਾਰਕ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਖਾਤਰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ।
‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
ਪੁਲਿਸ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਪੰਜਾਬ ਕੈਬਨਿਟ (Punjab Cabinet) ਨੇ ਪੁਲਿਸ ਵਿਭਾਗ ਦੀ ਸਾਲ 2019 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦਿੱਤੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ