ਪੜਚੋਲ ਕਰੋ
ਹਲਵਾਰਾ 'ਚ ਅੰਤਰਰਾਸ਼ਟਰੀ ਸਿਵਲ ਟਰਮੀਨਲ ਨੂੰ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿੱਚ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਸਬੰਧੀ ਏਅਰਪੋਰਟਸ ਅਥਾਰਟੀ ਆਫ ਇੰਡੀਆ (ਏਏਆਈ) ਨਾਲ ਸਮਝੌਤਾ ਸਹੀਬੰਦ (ਐਮਓਯੂ) ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਿਵਲ ਟਰਮੀਨਲ ਦਾ ਨਿਰਮਾਣ ਸਾਂਝੇ ਤੌਰ 'ਤੇ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਤੇ ਪੰਜਾਬ ਸਰਕਾਰ ਵੱਲੋਂ ਇਸ ਮੰਤਵ ਲਈ ਗਠਿਤ ਕੀਤੀ ਜੁਆਇੰਟ ਵੈਂਚਰ ਕੰਪਨੀ (ਜੇਵੀਸੀ) ਰਾਹੀਂ ਕੀਤਾ ਜਾਵੇਗਾ। ਇਸ ਪ੍ਰੋਜੈਕਟ ਵਿੱਚ 51% ਹਿੱਸੇਦਾਰੀ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਤੇ 49% ਹਿੱਸੇਦਾਰੀ ਪੰਜਾਬ ਸਰਕਾਰ ਦੀ ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੀ ਹੋਵੇਗੀ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 135.54 ਏਕੜ ਜ਼ਮੀਨ ਬਿਨਾਂ ਕਿਸੇ ਕੀਮਤ ਦੇ ਜੇਵੀਸੀ ਨੂੰ ਹਿੱਸੇਦਾਰੀ ਦੌਰ 'ਤੇ ਦਿੱਤੀ ਜਾਵੇਗੀ। ਇਸ ਏਅਰਪੋਰਟ ਦੇ ਨਿਰਮਾਣ ਦਾ ਸਾਰਾ ਪੂੰਜੀ ਖਰਚ ਏਅਰ ਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਕੀਤਾ ਜਾਵੇਗਾ ਜਦਕਿ ਇਸ ਹਵਾਈ ਅੱਡੇ ਨੂੰ ਚਲਾਉਣ, ਸੰਚਾਲਨ ਤੇ ਇਸ ਦੇ ਰੱਖ-ਰਖਾਵ ਦਾ ਸਾਰਾ ਖਰਚ ਕੰਪਨੀ ਦੁਆਰਾ ਕੀਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਕੰਮ ਜਿਸ ਵਿੱਚ 135.54 ਏਕੜ ਰਕਬੇ ਵਿੱਚ ਕੋਡ-4 ਸੀ ਤਰ੍ਹਾਂ ਦੇ ਜ਼ਹਾਜਾਂ ਦੇ ਓਪਰੇਸ਼ਨ ਲਈ ਪੂਰਨ ਰੂਪ ਵਿੱਚ ਨਵੇਂ ਅੰਤਰਰਾਸ਼ਟਰੀ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਰਨਾ ਸ਼ਾਮਲ ਹੈ, ਤਿੰਨ ਸਾਲ ਦੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ





















