ਪੜਚੋਲ ਕਰੋ

Punjab News: ਬੇਅਦਬੀਆਂ ਨੂੰ ਲੱਗੇਗੀ ਲਗਾਮ! ਦੋਸ਼ੀਆਂ ਨੂੰ ਮਿਲੇਗੀ ਉਮਰ ਕੈਦ ਦੀ ਸਜ਼ਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Punjab News: ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਦੇ ਮਕਸਦ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 298, 299 ਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ। 

ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਤੇ ਫਿਰਕੂ ਸਦਭਾਵਨਾ ਅਤੇ ਧਾਰਮਿਕ ਪਵਿੱਤਰਤਾ ਕਾਇਮ ਦੀ ਅਹਿਮੀਅਤ ਨੂੰ ਸਮਝਦਿਆਂ ਮੰਤਰੀ ਮੰਡਲ ਨੇ ਸਜ਼ਾ ਦੀ ਵਿਵਸਥਾ ਹੋਰ ਸਖ਼ਤ ਬਣਾਉਣ ਲਈ ਰਾਜ ਅਧਾਰਿਤ ਕਾਨੂੰਨ ਲਿਆਉਣ ਦੀ ਲੋੜ ਮਹਿਸੂਸ ਕੀਤੀ ਜਿਸ ਵਿੱਚ ਕਿਸੇ ਵੀ ਪਾਵਨ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਠਹਿਰਾਏ ਜਾਣ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਵੀ ਸ਼ਾਮਲ ਹੈ। ਇਸ ਸੰਦਰਭ ਵਿੱਚ ਮੰਤਰੀ ਮੰਡਲ ਨੇ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋ ਜਾਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤਾਕਤ ਮਿਲੇਗੀ। ਇਸ ਕਦਮ ਨਾਲ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾ ਕੇ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਨੂੰ ਹੋਰ ਬਲ ਮਿਲੇਗਾ।

ਕਾਬਲੇਗੌਰ ਹੈ ਕਿ ਹੁਣ ਤੱਕ ਅਜਿਹਾ ਕੋਈ ਵਿਸ਼ੇਸ਼ ਕਾਨੂੰਨ ਮੌਜੂਦ ਨਹੀਂ ਜੋ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਨੂੰ ਸਿੱਧੇ ਤੌਰ ’ਤੇ ਮੁਖਾਤਬ ਹੁੰਦਾ ਹੋਵੇ ਜਿਸ ਦੇ ਨਤੀਜੇ ਵਜੋਂ ਅਪਰਾਧੀ ਗੰਭੀਰ ਕਾਰਵਾਈ ਤੋਂ ਅਕਸਰ ਬਚ ਨਿਕਲਦੇ ਸਨ। ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਜੁੜੇ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਦੀ ਵਿਵਸਥਾ ਕਰਕੇ ਇਸ ਕਾਨੂੰਨੀ ਖਲਾਅ ਨੂੰ ਭਰਨਾ ਹੈ। ਇਸ ਤਜਵੀਜ਼ਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਮੁਤਾਬਕ ਸਜ਼ਾ ਮਿਲੇਗੀ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget