ਹਾਲਾਂਕਿ, ਫੀਸ ਵਿਚ ਵਾਧਾ ਸਿਰਫ 2020-21 ਤੋਂ ਨਵੇਂ ਸੈਸ਼ਨ ਵਿੱਚ ਦਾਖਲ ਹੋਣ ਵਾਲੇ ਨਵੇਂ ਵਿਦਿਆਰਥੀਆਂ 'ਤੇ ਲਾਗੂ ਹੋਵੇਗਾ। ਪਹਿਲਾਂ ਹੀ ਦਾਖਲ ਵਿਦਿਆਰਥੀ ਪੂਰੇ ਕੋਰਸ ਲਈ ਪੁਰਾਣੀ ਫੀਸ ਦਾ ਭੁਗਤਾਨ ਕਰਨਗੇ।
ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ/ਪ੍ਰਾਈਵੇਟ ਨਰਸਿੰਗ ਕਾਲਜਾਂ ਵਿੱਚ ਏਐਨਐਮ ਨਰਸਿੰਗ ਕੋਰਸ ਅਤੇ ਪ੍ਰਾਇਵੇਟ ਕਾਲਜਾਂ ਵਿੱਚ ਬੀਐਸਸੀ ਨਰਸਿੰਗ (ਬੇਸਿਕ) ਅਤੇ ਬੀਐਸਸੀ ਨਰਸਿੰਗ (ਪੋਸਟ ਬੇਸਿਕ) ਸਬੰਧੀ ਸੋਧ ਪ੍ਰਸਤਾਵਿਤ ਕੀਤੀ ਗਈ ਹੈ।
ਇਹ ਪ੍ਰਵਾਨਗੀ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ 29 ਜਨਵਰੀ, 2020 ਨੂੰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਪ੍ਰਧਾਨਗੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਾਸ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਦਿੱਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਕਮੇਟੀ ਨੇ 23 ਮਾਰਚ, 2020 ਨੂੰ ਵਿਸਥਾਰ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਅਤੇ ਹੋਰ ਸੂਬਿਆਂ ਵਿੱਚ ਫੀਸਾਂ ਅਤੇ ਸਮੁੱਚੇ ਖਰਚਿਆਂ ਵਿੱਚ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਰਬਸੰਮਤੀ ਨਾਲ ਸਿਫਾਰਸ਼ ਕੀਤੀ ਹੈ ਕਿ ਸਰਕਾਰੀ ਅਦਾਰਿਆਂ ਲਈ ਫੀਸ ਪ੍ਰਾਇਵੇਟ ਅਦਾਰਿਆਂ ਨਾਲੋਂ ਘੱਟ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਜੀਐਨਐਮ ਕੋਰਸ ਦੀ ਫੀਸ ਵਿੱਚ ਸੋਧ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਭਾਰਤੀ ਨਰਸਿੰਗ ਕੌਂਸਲ ਵਲੋਂ ਇਸ ਕੋਰਸ ਨੂੰ 2021 ਤੋਂ ਬੰਦ ਕੀਤੇ ਜਾਣ ਦੀ ਉਮੀਦ ਹੈ।
ਡਰੱਗਸ ਕੇਸ 'ਚ NCB ਨੇ ਭੇਜਿਆ ਦੀਪਿਕਾ ਪਾਦੁਕੋਣ, ਸਾਰਾ ਅਲੀ ਖ਼ਾਨ ਸਮੇਤ ਕਈਆਂ ਨੂੰ ਸੰਮਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI