Punjab Cabinet Decision: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਸਪੈਸ਼ਲ ਕੇਅਰ ਵਾਲੇ ਬੱਚਿਆਂ ਲਈ 3600 ਪੋਸਟਾਂ ‘ਤੇ ਅਧਿਆਪਕਾਂ ਦੀ ਭਰਤੀ ਕਰੇਗੀ।

ਇਸ ਤੋਂ ਇਲਾਵਾ ਸੀਜੀਸੀ ਝੰਝੇੜੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਹੁਸ਼ਿਆਰਪੁਰ ਨੂੰ ਪੰਜਾਬ ਵਿੱਚ ਆਉਣ ਦੀ ਪ੍ਰਵਾਨਗੀ ਦਿੱਤੀ ਹੈ। ਨਾਲ ਹੀ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਵਿੱਚ CISF ਲੱਗਣ ਨਹੀਂ ਦਿਆਂਗੇ।