ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਬਾਅਦ ਅੱਜ ਸਵੇਰੇ 10:30 ਵਜੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਮੀਟਿੰਗ ਤੋਂ ਬਾਅਦ ਸਹੁੰ ਚੁੱਕਣ ਵਾਲੇ ਮੰਤਰੀ ਅਹੁਦਾ ਸੰਭਾਲਣਗੇ।  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਸੋਮਵਾਰ ਨੂੰ ਵਿਸਥਾਰ ਹੋਇਆ। ਇਸ ਮੰਤਰੀ ਮੰਡਲ ਵਿੱਚ ਘੱਟੋ-ਘੱਟ ਪੰਜ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕੀ। ਪੰਜ ਵਿਧਾਇਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਭੇਜ ਕੇ ਸੋਮਵਾਰ ਸ਼ਾਮ 5 ਵਜੇ ਨੂੰ ਸਹੁੰ ਚੁੱਕ ਸਮਾਗਮ ਲਈ ਸਮਾਂ ਤੈਅ ਕੀਤਾ ਗਿਆ ਸੀ।।

ਇਹ 5 ਵਿਧਾਇਕ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਲਈ ਸਹੁੰ ਚੁੱਕੀ

  • ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ
  • ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ
  • ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ
  • ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ
  • ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ

ਇਸ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਦਿੱਲੀ ਵਿੱਚ ਸੀਐਮ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਰਮਿਆਨ ਹੋਈ ਮੀਟਿੰਗ ਵਿੱਚ ਕਥਿਤ ਤੌਰ ’ਤੇ ਚਰਚਾ ਹੋਈ। ਸੂਤਰਾਂ ਦਾ ਕਹਿਣਾ ਹੈ ਕਿ ਤਿੰਨ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਲੋਕਾਂ ਦੇ ਨਾਵਾਂ 'ਤੇ ਚਰਚਾ ਹੋਈ। ਜਾਣਕਾਰੀ ਮੁਤਾਬਕ ਇਸ ਬੈਠਕ 'ਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਸ਼ਾਮਲ ਹੋਏ।

ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋਣਗੇ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ