Punjab: ਪੰਜਾਬ 'ਚ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਇੰਦਰਵੀਰ ਨਿੱਝਰ ਨੇ ਦਿੱਤਾ ਅਸਤੀਫਾ, ਇਹ ਦੋਵੇਂ ਆਗੂ ਬਣਨਗੇ ਮੰਤਰੀ
Punjab Cabinet Expansion: ਪੰਜਾਬ 'ਚ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਮੰਤਰੀ ਇੰਦਰਵੀਰ ਨਿੱਝਰ ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫਾ ਦੇਣ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।

Punjab news: ਪੰਜਾਬ ਵਿੱਚ ਭਲਕੇ ਬੁੱਧਵਾਰ (31 ਮਈ) ਨੂੰ ਕੈਬਨਿਟ ਦਾ ਵਿਸਥਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਡਾਕਟਰ ਇੰਦਰਵੀਰ ਨਿੱਝਰ ਨੇ ਪੰਜਾਬ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਕੈਬਨਿਟ ਵਿੱਚ ਦੋ ਚਿਹਰੇ ਸ਼ਾਮਲ ਕੀਤੇ ਜਾਣਗੇ। ਸੂਤਰਾਂ ਮੁਤਾਬਕ ਰਾਜਪਾਲ ਸਵੇਰੇ 11 ਵਜੇ ਦੋ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਅਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਮੰਤਰੀ ਬਣਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸਹੁੰ ਚੁੱਕ ਸਮਾਗਮ ਲਈ ਸਮਾਂ ਮੰਗਿਆ ਹੈ। ਬੁੱਧਵਾਰ ਨੂੰ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: "ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ BSC ਦਾ ਕੋਰਸ ਮੁੜ ਹੋਵੇਗਾ ਸ਼ੁਰੂ, ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ"






















