ਪੰਜਾਬੀਆਂ ਨੂੰ ਕੱਲ੍ਹ ਮਿਲੇਗਾ ਨਵਾਂ ਮੰਤਰੀ, ਸੰਜੀਵ ਅਰੋੜਾ ਦੀ ਐਂਟਰੀ ਤੈਅ !
ਜ਼ਿਕਰ ਕਰ ਦਈਏ ਕਿ ਇਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਤਾ ਲੱਗਾ ਹੈ ਕਿ ਇਸ ਸਬੰਧੀ ਰਾਜਪਾਲ ਹਾਊਸ ਤੋਂ ਇਜਾਜ਼ਤ ਮੰਗੀ ਗਈ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।

ਪੰਜਾਬ ਮੰਤਰੀ ਮੰਡਲ ਵਿੱਚ ਇਸ ਵੇਲੇ ਦੋ ਵਜ਼ੀਰਾਂ ਦੀ ਥਾਂ ਖ਼ਾਲੀ ਹੈ। ਨਿਯਮਾਂ ਅਨੁਸਾਰ ਪੰਜਾਬ ਕੈਬਨਿਟ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਇਸ ਲਈ ਹੁਣ ਸੰਜੀਵ ਅਰੋੜਾ ਦੀ ਮੰਤਰੀ ਵਾਲੀ ਕੁਰਸੀ ਪੱਕੀ ਜਾਪਦੀ ਹੈਕਿਉਂਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਚੋਣ ਪ੍ਰਚਾਰ ਦੌਰਾਨ ਸੰਜੀਵ ਅਰੋੜਾ ਨੂੰ ਮੰਤਰੀ ਬਣਾਏ ਜਾਣ ਦਾ ਵਾਅਦਾ ਕੀਤਾ ਗਿਆ ਸੀ
ਜ਼ਿਕਰ ਕਰ ਦਈਏ ਕਿ ਇਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਤਾ ਲੱਗਾ ਹੈ ਕਿ ਇਸ ਸਬੰਧੀ ਰਾਜਪਾਲ ਹਾਊਸ ਤੋਂ ਇਜਾਜ਼ਤ ਮੰਗੀ ਗਈ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।
ਲੁਧਿਆਣਾ ਪੱਛਮੀ ਤੋਂ ਬਣੇ ਨਵੇਂ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਫੇਰਬਦਲ ’ਚ ਮੰਤਰੀ ਬਣਾਇਆ ਜਾਣਾ ਤੈਅ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਚੋਣ ਪ੍ਰਚਾਰ ਦੌਰਾਨ ਸੰਜੀਵ ਅਰੋੜਾ ਨੂੰ ਮੰਤਰੀ ਬਣਾਏ ਜਾਣ ਦਾ ਵਾਅਦਾ ਕੀਤਾ ਗਿਆ ਸੀ। ਵੇਰਵਿਆਂ ਅਨੁਸਾਰ ਕੈਬਨਿਟ ਵਿੱਚ ਹੋਰ ਆਗੂ ਵੀ ਸ਼ਾਮਲ ਕੀਤੇ ਜਾਣੇ ਹਨ ਪਰ ਇਸ ਬਾਰੇ ਕਈ ਤਰ੍ਹਾਂ ਦੇ ਚਰਚੇ ਚੱਲ ਰਹੇ ਹਨ। ਕੁੱਝ ਵਜ਼ੀਰਾਂ ਦੀ ਛੁੱਟੀ ਕੀਤੇ ਜਾਣ ਦੀ ਚਰਚਾ ਸਿਖ਼ਰਾਂ ’ਤੇ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲਾਂ ਦੇ ਕਾਰਜਕਾਲ ਵਿੱਚ ਇਹ 7ਵਾਂ ਮੰਤਰੀ ਮੰਡਲ ਵਿਸਥਾਰ ਹੋਵੇਗਾ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਯਕੀਨੀ ਹੈ। ਪਰ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਸਰਕਾਰ 16 ਮੈਂਬਰੀ ਮੰਤਰੀ ਮੰਡਲ ਵਿੱਚ ਹੋਰ ਕਿਹੜੇ ਨਵੇਂ ਮੰਤਰੀਆਂ ਨੂੰ ਸ਼ਾਮਲ ਕਰੇਗੀ ?
ਅਰੋੜਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਵਿਧਾਇਕ ਚੁਣੇ ਜਾਣ ਤੋਂ ਪਹਿਲਾਂ ਹੀ ਤੈਅ ਸੀ ਕਿਉਂਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਰੋੜਾ ਦੇ ਚੋਣ ਪ੍ਰਚਾਰ ਦੌਰਾਨ ਐਲਾਨ ਕੀਤਾ ਸੀ ਕਿ ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ, 1 ਜੁਲਾਈ ਨੂੰ ਉਨ੍ਹਾਂ ਨੇ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਸਮਾਰੋਹ ਪਹਿਲਾਂ ਵੀ ਹੋ ਸਕਦਾ ਸੀ, ਪਰ ਉਸ ਸਮੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਉਦੈਪੁਰ ਦੇ ਦੌਰੇ 'ਤੇ ਸਨ। ਉਮੀਦ ਹੈ ਕਿ ਉਹ ਅੱਜ ਸ਼ਾਮ ਜਾਂ ਕੱਲ੍ਹ ਸਵੇਰੇ ਚੰਡੀਗੜ੍ਹ ਆ ਜਾਣਗੇ।






















