ਪੜਚੋਲ ਕਰੋ

ਪੰਜਾਬ ਕੈਬਨਿਟ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਖਰੀਦਣ ਨੂੰ ਪ੍ਰਵਾਨਗੀ

ਇਹ ਫੈਸਲੇ ਵਧਦੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਲਏ ਹਨ। ਮੌਜੂਦਾ ਸਮੇਂ ਇਕ ਦਿਨ ਵਿੱਚ ਔਸਤਨ 9000 ਤੋਂ ਵੱਧ ਕੇਸ ਆ ਰਹੇ ਹਨ। ਕੋਵਿਡ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਿੱਚ 250 ਮੈਡੀਕਲ ਅਫਸਰਾਂ ਦੀ ਐਮਰਜੈਂਸੀ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ।

ਚੰਡੀਗੜ੍ਹ: ਸੂਬੇ ਵਿੱਚ ਵਧਦੇ ਕੋਵਿਡ ਸੰਕਟ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੁਲਿਸ ਵਿਭਾਗ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਦੀ ਖਰੀਦ ਨੂੰ ਕਾਰਜ ਬਾਅਦ ਮਨਜ਼ੂਰੀ ਦਿੱਤੀ।

ਸਿਹਤ ਵਿਭਾਗ ਵਿੱਚ ਮੌਜੂਦਾ ਸਮੇਂ ਖਾਲੀ ਰੈਗੂਲਰ ਅਸਾਮੀਆਂ ਵਿਰੁੱਧ 250 ਐਮ.ਬੀ.ਬੀ.ਐਸ. ਮੈਡੀਕਲ ਅਫਸਰਾਂ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦਾਇਰੇ ਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦੀ ਵੀ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਚੋਂ 192 ਮੈਡੀਕਲ ਅਫਸਰਾਂ ਨੂੰ ਅੱਜ ਨਿਯੁਕਤੀ ਪੱਤਰ ਵੀ ਸੌਂਪੇ ਗਏ। ਸਿਹਤ ਵਿਭਾਗ ਵਿੱਚ ਮੈਡੀਕਲ ਅਫਸਰਾਂ (ਐਮਬੀਬੀਐਸ) ਦੀਆਂ ਇਹ 250 ਅਸਾਮੀਆਂ ਪਹਿਲੀ ਅਕਤੂਬਰ 2020 ਤੋਂ 30 ਅਪਰੈਲ 2021 ਤੱਕ ਤਰੱਕੀਆਂ/ਸੇਵਾ ਮੁਕਤੀ/ਅਸਤੀਫਿਆਂ ਕਾਰਨ ਖਾਲੀ ਪਈਆਂ ਸੀ।

ਇਨ੍ਹਾਂ ਫੈਸਲਿਆਂ ਦਾ ਐਲਾਨ ਅੱਜ ਦੁਪਹਿਰ ਵੀਡੀਓ ਕਾਨਫਰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਵੱਲੋਂ ਕੀਤਾ ਗਿਆ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਦੋਂ ਲੋਕਾਂ ਦੀਆਂ ਜਾਨਾਂ ਬਚਾਉਣ ਦਾ ਮਸਲਾ ਹੋਵੇ ਤਾਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਬੁਲਾਰੇ ਨੇ ਦੱਸਿਆ ਕਿ ਖਰੀਦ ਦਾ ਫੈਸਲਾ ਸਿਹਤ ਖੇਤਰ ਰਿਸਪਾਂਸ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਕੀਤਾ ਗਿਆ। ਇਹ ਕਮੇਟੀ 28 ਮਾਰਚ 2020 ਨੂੰ ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਪਹਿਲਾਂ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਸੀ ਅਤੇ ਫੇਰ ਸਿਹਤ ਤੇ ਮੈਡੀਕਲ ਸਿੱਖਿਆ ਸਲਾਹਕਾਰ ਡਾ. ਕੇ.ਕੇ. ਤਲਵਾੜ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਸੀ। ਕਮੇਟੀ ਨੂੰ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਲਈ ਨਿੱਜੀ ਰੱਖਿਆ ਉਪਕਰਨ, ਸਮਾਨ ਤੇ ਬੁਨਿਆਦੀ ਢਾਂਚਾ ਦੀਆਂ ਸਾਰੀਆਂ ਜ਼ਰੂਰਤਾਂ ਦਾ ਮੁਲਾਂਕਣ ਤੇ ਸਮੀਖਿਆ ਕਰਨ ਲਈ ਅਧਿਕਾਰਤ ਕੀਤਾ ਗਿਆ ਸੀ।

ਸਿਫਾਰਸ਼ਾਂ ਦੇ ਆਧਾਰ 'ਤੇ ਤਿੰਨੇ ਵਿਭਾਗਾਂ ਨੇ ਨਿਟਰਾਈਲ ਦਸਤਾਨੇ, ਪਲਸ ਆਕਸੀਮੀਟਰ, ਸਰਜੀਕਲ ਦਸਤਾਨੇ, ਰੈਮੀਡੀਸਵਿਰ ਤੇ ਟੋਸੀਲੀਜ਼ੁਮਾਬ ਟੀਕੇ, ਪੀ.ਪੀ.ਈ. ਕਿੱਟਾਂ, ਐਨ-95 ਮਾਸਕ, ਤੀਹਰੀ ਪਰਤ ਵਾਲੇ ਮਾਸਕ, ਰੈਪਿਡ ਐਟੀਜਨ ਕਿੱਟਾਂ, ਵੀ.ਟੀ.ਐਮ. ਕਿੱਟਾਂ, ਕੋਵਿਡ ਕੇਅਰ ਕਿੱਟਾਂ, ਆਕਸੀਜਨ ਸਿਲੰਡਰ, ਦਵਾਈਆਂ, ਉਪਕਰਨ, ਹੈਂਡ ਸੈਨੀਟਾਈਜ਼ਰ, ਟਰੂਨਾਟ ਕਿੱਟਾਂ ਅਤੇ ਹਸਪਤਾਲ ਵਿੱਚ ਹੋਰ ਖਪਤਯੋਗ ਵਸਤਾਂ ਖਰੀਦੀਆਂ ਹਨ।

ਕੈਬਨਿਟ ਨੂੰ ਜਾਣਕਾਰੀ ਦਿੰਦਿਆਂ ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੈਵਲ 2 ਤੇ ਲੈਵਲ 3 ਦੇ ਬੈਡਾਂ ਦੀ ਸਮਰੱਥਾ ਵਧਾ ਕੇ ਇਸ ਮਹੀਨੇ ਦੇ ਅੰਤ ਤੱਕ 2000 ਤੱਕ ਕਰਨ ਲਈ ਸੂਬਾ ਸਰਕਾਰ ਦੀ ਯੋਜਨਾ ਦੇ ਹਿੱਸੇ ਵਜੋਂ ਮੁਹਾਲੀ ਤੇ ਬਠਿੰਡਾ (100-100 ਬੈਡਾਂ ਦੀ ਸਮਰੱਥਾ ਵਾਲੇ) ਵਿਖੇ ਆਰਜ਼ੀ ਹਸਪਤਾਲ ਬਣਾਉਣ ਉਤੇ ਕੰਮ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਸੈਨੇਟਾਈਜਰ ਨਾਲ ਖੇਡਦੇ ਸੱਤ ਸਾਲ ਦਾ ਬੱਚਾ ਝੁਲਸਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget