Punjab News: ਪੰਜਾਬ ਕੈਬਿਨੇਟ ਦੀ ਬੈਠਕ ਅੱਜ ਸਵੇਰੇ 11 ਵਜੇ CM ਨਿਵਾਸ 'ਤੇ ਹੋਵੇਗੀ, ਜਿਸ ਵਿੱਚ ਉਦਯੋਗਪਤੀਆਂ ਨੂੰ ਖਾਸ ਰਾਹਤ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬੈਠਕ ਵਿੱਚ ਸਰਕਾਰ ਇੰਡਸਟਰਿਅਲ ਪ੍ਰਮੋਟਰਜ਼ ਲਈ ਵਨ ਟਾਈਮ ਸੈਟਲਮੈਂਟ (OTS) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਸਕਦੀ ਹੈ।

ਹੋਰ ਪੜ੍ਹੋ : ਸਾਬਕਾ SEBI ਮੁੱਖੀ ਮਾਧਬੀ ਪੁਰੀ ਬੁੱਚ ਤੇ ਹੋਰ 5 ਲੋਕਾਂ ਖਿਲਾਫ਼ ਹੋਵੇਗੀ FIR, ਮੁੰਬਈ ਅਦਾਲਤ ਨੇ ਦਿੱਤਾ ਹੁਕਮ, ਸੇਬੀ ਲਏਗੀ ਇਹ ਐਕਸ਼ਨ

ਹੋ ਸਕਦੀ ਇਜਲਾਸ ਦੀ ਘੋਸ਼ਣਾ

ਸਰਕਾਰ ਸਾਲ 2025-26 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਘੋਸ਼ਣਾ ਕਰ ਸਕਦੀ ਹੈ। ਇੰਡਸਟਰਿਅਲ ਪ੍ਰਮੋਟਰਜ਼ ਪਿਛਲੇ ਕਾਫੀ ਸਮੇਂ ਤੋਂ ਬਕਾਇਆ ਰਕਮ ਜਮ੍ਹਾ ਕਰਵਾਉਣ ਲਈ ਰਾਹਤ ਦੇਣ ਦੀ ਮੰਗ ਕਰ ਰਹੇ ਸਨ, ਜਿਸ ਕਰਕੇ ਹੀ ਸਰਕਾਰ ਵੱਲੋਂ OTS ਸਕੀਮ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਸੀ, ਜਿਸ ਨਾਲ 1145 ਪ੍ਰਮੋਟਰਜ਼ ਨੂੰ ਸਿੱਧਾ ਲਾਭ ਹੋਵੇਗਾ।

ਪ੍ਰਿੰਸੀਪਲ ਭੁਗਤਾਨ ਵਿੱਚ ਦੇਰੀ ਅਤੇ ਹੋਰ ਚਾਰਜਾਂ ਨੂੰ ਲੈ ਕੇ ਇਹ ਸਕੀਮ ਲਾਈ ਜਾ ਰਹੀ ਹੈ। ਉਦਯੋਗਪਤੀ ਪਿਛਲੇ ਕਾਫੀ ਸਮੇਂ ਤੋਂ ਇਸ ਸਬੰਧੀ ਰਾਜ ਸਰਕਾਰ ਕੋਲੋਂ ਮੰਗ ਕਰ ਰਹੇ ਸਨ। ਜਿਨ੍ਹਾਂ ਉਦਯੋਗਪਤੀਆਂ ਨੂੰ ਪਿਛਲੇ ਪੰਜ ਸਾਲਾਂ 'ਚ ਪਲਾਟ ਅਲਾਟ ਕੀਤੇ ਗਏ ਸਨ, ਉਨ੍ਹਾਂ ਨੂੰ ਆਪਣੀ ਬਕਾਇਆ ਰਕਮ ਚੁਕਾਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਬੈਠਕ ਵਿੱਚ ਵਪਾਰੀਆਂ ਨੂੰ ਰਾਹਤ ਦੇਣ ਲਈ ਵੀ ਕੋਈ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।

ਹੋਰ ਪੜ੍ਹੋ : ਪੰਜਾਬ 'ਚ ਪਾਸਪੋਰਟ ਬਣਾਉਣ ਦੀ ਹਨੇਰੀ ਨੂੰ ਹੁਣ ਪਈ ਠੱਲ੍ਹ, ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਹੈਰਾਨੀਜਨਕ ਅੰਕੜੇ ਆਏ ਸਾਹਮਣੇ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।