Punjab News :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ। ਇਸਦੇ ਨਾਲ ਹੀ ਵਜ਼ਾਰਤ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (Artificial Intelligence) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। 


 

ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਅਤੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨਾ ਹੈ। ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘਟਾਉਣ, ਟੈਕਸ ਚੋਰੀ ਰੋਕਣ, ਸਿਹਤ ਸੇਵਾਵਾਂ ਵਿੱਚ ਸੁਧਾਰ, ਲੋਕਾਂ ਦੇ ਮਸਲਿਆਂ ਦੇ ਵੱਧ ਪ੍ਰਭਾਵੀ ਢੰਗ ਨਾਲ ਹੱਲ ਤੇ ਹੋਰ ਕੰਮਾਂ ਵਿੱਚ ਏ.ਆਈ. ਮਦਦਗਾਰ ਸਾਬਤ ਹੋ ਸਕਦੀ ਹੈ।

ਇਸ ਸਬੰਧੀ ਪੰਜਾਬ ਰਾਜ ਗਵਰਨੈਂਸ ਸੁਸਾਇਟੀ (ਪੀ.ਈ.ਜੀ.ਐਸ.) ਵਿੱਚ ਨਵੀਆਂ ਤਕਨੀਕਾਂ (ਇਮਰਜਿੰਗ ਤਕਨਾਲੋਜੀ) ਬਾਰੇ ਇਕ ਸੈਂਟਰ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ ਅਤੇ ਏ.ਆਈ. ਤੇ ਮਸ਼ੀਨ ਲਰਨਿੰਗ (ਐਮ.ਐਲ.) ਦੇ ਲਾਭਾਂ ਦਾ ਪੂਰਾ ਫਾਇਦਾ ਲੈਣ ਲਈ ਵਿਭਾਗ ਦੇ ਸਹਿਯੋਗ ਵਾਸਤੇ ਇਕ ਗ਼ੈਰ ਸਰਕਾਰੀ ਸੰਗਠਨ (ਐਨ.ਜੀ.ਓ.) ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ। 

 

ਇਹ ਵੀ ਫੈਸਲਾ ਕੀਤਾ ਗਿਆ ਕਿ ਏ.ਆਈ. ਉਤੇ ਵਧੇਰੇ ਧਿਆਨ ਦੇ ਕੇ ਨਵੀਆਂ ਤਕਨਾਲੋਜੀ ਲਈ ਬਣੇ ਇਸ ਸੈਂਟਰ ਨੂੰ ਮਜ਼ਬੂਤ ਕਰਨ ਉਤੇ ਧਿਆਨ ਦਿੱਤਾ ਜਾਵੇਗਾ ਅਤੇ ਇਸ ਮੰਤਵ ਲਈ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐਮ.ਯੂ.) ਦਾ ਵੀ ਗਠਨ ਕੀਤਾ ਜਾਵੇਗਾ। ਸਬੰਧਤ ਵਿਭਾਗਾਂ ਦੇ ਕੇਸਾਂ ਦੀ ਨਿਸ਼ਾਨਦੇਹੀ ਤੇ ਵੰਡ ਨੂੰ ਲਾਗੂ ਕਰਨ ਲਈ ਪੀ.ਐਮ.ਯੂ. ਵੱਲੋਂ ਇਮਰਜਿੰਗ ਤਕਨਾਲੋਜੀ ਲਈ ਬਣੇ ਇਸ ਸੈਂਟਰ ਦੀ ਮੱਦਦ ਕੀਤੀ ਜਾਵੇਗੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ