ਪੰਜਾਬ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ! ਕਿਸੇ ਨੀਲੇ-ਪੀਲੇ ਕਾਰਡ ਦੀ ਨਹੀਂ ਪਵੇਗੀ ਲੋੜ
Punjab News: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (AAP) ਸੁਪਰੀਮੋ ਅਵਿੰਦ ਕੇਰਜਰੀਵਾਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਲਾਂਚ ਕੀਤੀ।

Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਆਮ ਆਦਮੀ ਪਾਰਟੀ (Aam Aadmi Party) ਸੁਪਰੀਮੋ ਅਵਿੰਦ ਕੇਰਜਰੀਵਾਲ (Arvind Kejriwal) ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਲਾਂਚ ਕੀਤੀ।
ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। 2 ਅਕਤੂਬਰ ਤੋਂ ਸਿਹਤ ਕਾਰਡ ਬਣਨੇ ਸ਼ੁਰੂ ਹੋ ਜਾਣਗੇ। ਇਸ ਲਈ ਤੁਹਾਨੂੰ ਸਿਰਫ਼ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਲੋੜ ਪਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚ ਵੱਡੇ ਹਸਪਤਾਲ ਸ਼ਾਮਲ ਹਨ। ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਹਿਲਾਂ ਉਹ ਨੀਲੇ-ਪੀਲੇ ਕਾਰਡ ਵਿੱਚ ਫਸ ਰਹਿੰਦੇ ਸਨ। ਅਸੀਂ ਫੈਸਲਾ ਕੀਤਾ ਹੈ ਕਿ ਜੋ ਵੀ ਪੰਜਾਬ ਦਾ ਵਸਨੀਕ ਹੈ, ਉਸ ਦਾ ਇਲਾਜ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















