ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕਾਂਗਰਸੀ ਆਪਸ 'ਚ ਹੀ ਭਿੜ ਗਏ ਹਨ।ਆਪਣੀ ਹੀ ਸਰਕਾਰ ਖਿਲਾਫ ਝੰਡਾ ਚੁੱਕਣ ਵਾਲੇ ਕਾਂਗਰਸੀ ਸਾਂਸਦ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁੱਲੋ ਨੂੰ ਪਾਰਟੀ ਵਿੱਚੋ ਬਾਹਰ ਦਾ ਰਸਤਾ ਦਿਖਾਉਣ ਲਈ ਮੰਗ ਕੀਤੀ ਜਾ ਰਹੀ ਹੈ।ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਮੰਤਰੀ ਮੰਡਲ ਨੇ ਰਾਜ ਸਭਾ ਦੇ ਆਪਣੇ ਦੋ ਸੰਸਦ ਮੈਂਬਰਾਂ ਨੂੰ ਅਨੁਸ਼ਾਸਨਹੀਣਤਾ ਲਈ ਤੁਰੰਤ ਪਾਰਟੀ ਚੋਂ ਬਾਹਰ ਕੱਢੇ ਜਾਣ ਦੀ ਮੰਗ ਕੀਤੀ ਹੈ।


ਵੀਰਵਾਰ ਨੂੰ ਕੈਬਨਿਟ ਮੰਤਰੀਆਂ ਨੇ ਇੱਕ ਜੁਆਇੰਟ ਸਟੇਟਮੈਂਟ ਜਾਰੀ ਕਰ ਇਹ ਮੰਗ ਰੱਖੀ ਹੈ।ਇਸ ਤੋਂ ਪਹਿਲਾਂ ਪੰਜਾਬ ਪਾਰਟੀ ਪ੍ਰਧਾਨ ਸੁਨੀਲ ਜਾਖੜ ਇਸ ਮਾਮਲੇ 'ਚ ਹਾਈ ਕਮਾਂਡ ਨੂੰ ਚਿੱਠੀ ਲਿੱਖ ਕੇ ਦੋਵਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰ ਚੁੱਕੇ ਹਨ।



ਮਾਝੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 113 ਮੌਤਾਂ ਹੋਣ ਮਗਰੋਂ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁੱਲੋ ਪੰਜਾਬ ਰਾਜਪਾਲ ਨੂੰ ਮਿਲੇ ਸਨ ਅਤੇ ਇਸ ਮਾਮਲੇ ਨੂੰ ਕੈਪਟਨ ਸਰਕਾਰ ਵਲੋਂ ਨਜ਼ਰਅੰਦਾਜ਼ ਕੀਤੇ ਜਾਣ ਤੇ ਪੂਰੇ ਮਾਮਲੇ 'ਚ CBI ਜਾਂਚ ਦੀ ਮੰਗ ਕੀਤੀ ਸੀ।ਇਸ ਲਈ ਹੁਣ ਪਾਰਟੀ ਦੇ ਅੰਦਰ ਗਰਮਾ ਗਰਮੀ ਚੱਲ ਰਹੀ ਹੈ।