ਅੱਜ ਲੱਗੇਗੀ ਨਵੀਂ ਅਕਸਾਈਜ ਪਾਲਿਸੀ 'ਤੇ ਮੋਹਰ, 'ਆਪ' ਸਰਕਾਰ ਦੀ ਪਲਾਨਿੰਗ, ਸ਼ਰਾਬ ਸਸਤੀ ਕਰਕੇ ਵਧੇਗੀ 30 ਆਮਦਨੀ
ਪੰਜਾਬ ਕੈਬਨਿਟ ਅੱਜ ‘ਨਵੀਂ ਆਬਕਾਰੀ ਨੀਤੀ’ ਨੂੰ ਹਰੀ ਝੰਡੀ ਦੇ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ਰਾਬ ਸਸਤੀ ਹੋਣ ਦੀ ਸੰਭਾਵਨਾ ਹੈ। ਅਹਿਮ ਗੱਲ ਹੈ ਕਿ ਸਰਕਾਰ ਸ਼ਰਾਬ ਸਸਤੀ ਕਰਕੇ ਵੀ ਮਾਲੀਆ 30 ਫੀਸਦੀ ਬਧਾਉਣ ਦੀ ਤਿਆਰੀ ਕਰ ਰਹੀ ਹੈ।
ਚੰਡੀਗੜ੍ਹ: ਪੰਜਾਬ ਕੈਬਨਿਟ ਅੱਜ ‘ਨਵੀਂ ਆਬਕਾਰੀ ਨੀਤੀ’ ਨੂੰ ਹਰੀ ਝੰਡੀ ਦੇ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ਰਾਬ ਸਸਤੀ ਹੋਣ ਦੀ ਸੰਭਾਵਨਾ ਹੈ। ਅਹਿਮ ਗੱਲ ਹੈ ਕਿ ਸਰਕਾਰ ਸ਼ਰਾਬ ਸਸਤੀ ਕਰਕੇ ਵੀ ਮਾਲੀਆ 30 ਫੀਸਦੀ ਬਧਾਉਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ‘ਆਪ’ ਸਰਕਾਰ ਵੱਲੋਂ ਸ਼ਰਾਬ ਤੋਂ ਆਮਦਨੀ ਵਿੱਚ ਵਾਧਾ ਕਰਨ ਲਈ ਨਵੀਂ ਆਬਕਾਰੀ ਨੀਤੀ ਬਣਾਈ ਗਈ ਹੈ ਜਿਸ ਨਾਲ ਸਾਲਾਨਾ 9600 ਕਰੋੜ ਦੀ ਆਮਦਨੀ ਦਾ ਟੀਚਾ ਰੱਖਿਆ ਗਿਆ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ’ਤੇ ਚਰਚਾ ਹੋਣ ਦੀ ਸੰਭਾਵਨਾ ਸੀ, ਪਰ ਕੈਬਨਿਟ ਨੇ ਇਸ ਨਵੀਂ ਨੀਤੀ ਦੀ ਸਮੀਖਿਆ ਲਈ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਗਠਿਤ ਕਰ ਦਿੱਤੀ ਸੀ। ਸਬ ਕਮੇਟੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਸ਼ਾਮਲ ਕੀਤੇ ਗਏ ਸਨ।
ਮੰਗਵਾਰ ਨੂੰ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਨਵੀਂ ਆਬਕਾਰੀ ਨੀਤੀ ਦੇ ਨੁਕਤਿਆਂ ’ਤੇ ਵਿਚਾਰ ਚਰਚਾ ਹੋਈ। ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ 4 ਵਜੇ ਹੋਵੇਗੀ ਜਿਸ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਸ਼ਰਾਬ ਤੋਂ ਆਮਦਨੀ ਵਿਚ ਕਰੀਬ 30 ਫ਼ੀਸਦੀ ਦਾ ਵਾਧਾ ਕਰਨ ਦਾ ਟੀਚਾ ਲੈ ਕੇ ਚੱਲ ਰਹੀ ਹੈ। ਹਾਸਲ ਵੇਰਵਿਆਂ ਅਨੁਸਾਰ ਪਹਿਲੀ ਜੁਲਾਈ ਤੋਂ ਪੰਜਾਬ ਵਿੱਚ ਸ਼ਰਾਬ ਸਸਤੀ ਹੋਣ ਦੀ ਸੰਭਾਵਨਾ ਹੈ। ਨਵੀਂ ਆਬਕਾਰੀ ਨੀਤੀ ਤਹਿਤ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਰੇਟ ਪੰਜਾਬ ਵਿਚ ਘੱਟ ਕੀਤੇ ਜਾ ਰਹੇ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।