ਪੰਜਾਬ ਸਰਕਾਰ ਦਾ ਮੈਡੀਕਲ ਟੀਚਿੰਗ ਸਟਾਫ ਨੂੰ ਵੱਡਾ ਤੋਹਫਾ, ਵਧਾਈ ਸੇਵਾਮੁਕਤੀ ਦੀ ਉਮਰ
ਪੰਜਾਬ ਕੈਬਨਿਟ ਨੇ ਵੱਡਾ ਫ਼ੈਸਲਾ ਲੈਂਦਿਆਂ ਮੈਡੀਕਲ ਟੀਚਿੰਗ ਸਟਾਫ਼ ਦੀ ਸੇਵਾਮੁਕਤੀ ਉਮਰ ਹੱਦ ਵਿਚ ਵਾਧਾ ਕੀਤਾ ਹੈ।

Punjab News: ਅੱਜ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਹੋਈ ਜਿਸ ਵਿੱਚ ਛੇ ਅਹਿਮ ਫੈਸਲੇ ਲਏ ਗਏ ਹਨ, ਉਨ੍ਹਾਂ ਵਿਚੋਂ ਇੱਕ ਅਹਿਮ ਫੈਸਲਾ ਮੈਡੀਕਲ ਟੀਚਿੰਗ ਸਟਾਫ ਦੀ ਸੇਵਾਮੁਕਤੀ ਦੀ ਉਮਰ ਵਿੱਚ ਵਾਧਾ ਕਰਨ ਨੂੰ ਲੈਕੇ ਲਿਆ ਹੈ। ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਵਿੱਚ ਕੰਮ ਕਰਦੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਕਰ ਦਿੱਤੀ ਹੈ। ਅਗਲੇ ਤਿੰਨ ਸਾਲਾਂ ਵਿੱਚ ਲਗਭਗ 48 ਪ੍ਰੋਫੈਸਰਾਂ ਦੇ ਸੇਵਾਮੁਕਤ ਹੋਣ ਦੀ ਉਮੀਦ ਸੀ, ਪਰ ਹੁਣ ਉਹ ਵਿਦਿਆਰਥੀਆਂ ਨੂੰ ਆਪਣਾ ਤਜਰਬਾ ਦੇਣਾ ਜਾਰੀ ਰੱਖ ਸਕਣਗੇ। ਇਸ ਨਾਲ ਮੈਡੀਕਲ ਸਿੱਖਿਆ ਨੂੰ ਮਜ਼ਬੂਤੀ ਮਿਲੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Cheema) ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਮੈਡੀਕਲ ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਸੇਵਾਮੁਕਤੀ ਦੀ ਉਮਰ 62 ਸਾਲ ਸੀ, ਜੋ ਹੁਣ 3 ਸਾਲ ਹੋਰ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਸੇਵਾਮੁਕਤੀ ਦੀ ਉਮਰ ਵਿਚ ਵੀ 7 ਸਾਲ ਦਾ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਦੀ ਸੇਵਾਮੁਕਤੀ ਦੀ ਉਮਰ ਜੋ ਪਹਿਲਾਂ 58 ਸਾਲ ਸੀ, ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ ਵੀ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















