Punjab Cabinet meeting - ਪੰਜਾਬ ਸਿਵਲ ਸਕੱਤਰੇਤ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਹ ਬੈਠਕ ਸਵੇਰੇ 10 ਵਜੇ ਸ਼ੁਰੂ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਪਹਿਲਾਂ ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਸੀ ਪਰ ਬੀਤੇ ਦਿਨ ਸਰਕਾਰ ਨੇ ਇਸ ਨੂੰ ਬਦਲ ਕੇ 10 ਵਜੇ ਕਰ ਦਿੱਤਾ ਸੀ। 

Continues below advertisement

ਮੀਟਿੰਗ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਸਰਕਾਰ ਅੱਗੇ ਇੱਕ ਮੰਗ ਰੱਖੀ ਹੈ। ਪਰਗਟ ਸਿੰਘ ਟਵੀਟ ਕਰਕੇ ਲਿਖਿਆ ਕਿ  - ਉਮੀਦ ਕਰਦਾ ਹਾਂ ਪੰਜਾਬ ਕੈਬਨਿਟ ਦੀ ਅੱਜ ਹੋਣ ਜਾ ਰਹੀ ਮੀਟਿੰਗ ਦੂਜੇ ਸੂਬਿਆਂ ਵਿੱਚ ਪ੍ਰਚਾਰ ਦਾ ਸਾਧਨ ਬਣਨ ਦੀ ਬਜਾਏ ਪੰਜਾਬ ਦੇ ਮੁੱਦੇ ਹੱਲ ਕਰਨ ਵੱਲ ਕੇਂਦ੍ਰਿਤ ਹੋਵੇਗੀ।

ਮੈਂ ਮੁੱਖ ਮੰਤਰੀ @BhagwantMann  ਨੂੰ ਬੇਨਤੀ ਕਰਦਾ ਹਾਂ ਕਿ ਓਹ ਸਰਕਾਰੀ ਕਾਲਜਾਂ ਲਈ 1158 ਪ੍ਰੋਫੈਸਰ, ਖੇਤੀਬਾੜੀ ਅਧਿਆਪਕਾਂ, ਕੰਪਿਊਟਰ ਅਧਿਆਪਕਾਂ ਅਤੇ PTI ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਪੰਜਾਬ ਦੇ ਵਿੱਦਿਅਕ ਅਦਾਰਿਆਂ ਨੂੰ ਤਿਉਹਾਰਾਂ ਦਾ ਅਸਲ ਤੋਹਫ਼ਾ ਦੇਣਗੇ।

Continues below advertisement

ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਹ ਮੀਟਿੰਗ ਸੱਦੀ ਹੈ ਜਿਸ ਵਿੱਚ ਪੰਜਾਬ ਕੇ ਸਰਕਾਰੀ ਕਰਮਚਾਰੀਆਂ ਲਈਆਂ ਕੋਈ ਫੈਸਲਾ ਲਿਆ ਜਾ ਸਕਦਾ ਹੈ। 

ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ ਹੈ ਕਿ ਮਾਣਯੋਗ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਵਪਾਰ ਅਤੇ ਉਦਯੋਗ ਲਈ ਇੱਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਾਂ। ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। 

ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਦੀ  ਅਹਿਮ ਮੀਟਿੰਗ ਵਿੱਚ ਦੇਸ਼ ਲਈ ਆਪਣੀ ਡਿਊਟੀ ਨਿਭਾਉਣ ਵਾਲੇ ਸਾਡੇ ਬਹਾਦਰ ਸੈਨਿਕਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਇੱਕ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਸਾਬਕਾ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਿੱਚ ਵਾਧੇ ਲਈ ਪੂਰੀ ਤਿਆਰੀ, ਜਿਸ 'ਤੇ ਅੱਜ ਕੈਬਨਿਟ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ।