ਚੰਡੀਗੜ੍ਹ: ਪੰਜਾਬ ਸਰਕਾਰ ਦੀ ਮਹੱਤਵਪੂਰਨ ਕੈਬਨਿਟ ਮੀਟਿੰਗ ਸੋਮਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਕਰੀਬ 5 ਦਿਨਾਂ ਦੇ ਨਿੱਜੀ ਰੁਝੇਵਿਆਂ ਤੋਂ ਬਾਅਦ ਅੱਜ ਕੰਮ 'ਤੇ ਪਰਤ ਰਹੇ ਹਨ। ਮੀਟਿੰਗ 11:30 ਵਜੇ ਪੰਜਾਬ ਭਵਨ ਵਿਖੇ ਸ਼ੁਰੂ ਹੋਵੇਗੀ ਤੇ ਇਸ ਵਿੱਚ ਸਰਕਾਰ ਕਈ ਵੱਡੇ ਫੈਸਲੇ ਲੈ ਸਕਦੀ ਹੈ। 300 ਯੂਨਿਟ ਬਿਜਲੀ ਮੁਆਫ ਕਰਨ ਬਾਰੇ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਰੇਤ ਮਾਈਨਿੰਗ ਨੂੰ ਲੈ ਕੇ ਵੀ ਵੱਡਾ ਫੈਸਲਾ ਲੈ ਸਕਦੀ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਬਨਿਟ ਦੀ ਮੀਟਿੰਗ ਦੇਰ ਰਾਤ ਹੋਈ, ਪਰ ਇਸ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ। ਮੁੱਖ ਮੰਤਰੀ ਚਰਨਜੀਤ ਚੰਨੀ ਪਹਿਲਾਂ ਦਿੱਲੀ ਦੌਰੇ, ਫਿਰ ਲਖੀਮਪੁਰ ਮਾਰਚ ਤੇ ਫਿਰ ਬੇਟੇ ਦੇ ਵਿਆਹ ਵਿੱਚ ਰੁੱਝੇ ਹੋਏ ਸੀ। ਇਸ ਕਾਰਨ ਕੈਬਨਿਟ ਦੀ ਮੀਟਿੰਗ ਨਹੀਂ ਹੋ ਸਕੀ। ਇਸ ਲਈ ਪਹਿਲਾਂ ਮੰਗਲਵਾਰ ਦਾ ਦਿਨ ਤੈਅ ਸੀ, ਜਿਸ ਦਾ ਐਲਾਨ ਉਪ ਮੁੱਖ ਮੰਤਰੀ ਨੇ ਪਹਿਲੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਕੀਤਾ ਸੀ।
ਨਵੀਂ ਸਰਕਾਰ ਬਣਨ ਦੇ ਨਾਲ ਹੀ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਤੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਿਆ ਕਰਨਗੇ ਪਰ ਸਰਕਾਰ ਅੱਜ ਸੋਮਵਾਰ ਨੂੰ ਬੈਠਕ ਕਰਨ ਜਾ ਰਹੀ ਹੈ।
ਉਧਰ, ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਉਹ ਦੋਵੇਂ ਕੈਬਨਿਟ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋਈ ਤੇ ਉਸਦੀ ਗੈਰਹਾਜ਼ਰੀ ਅੱਜ ਵੀ ਕਾਇਮ ਰਹਿ ਸਕਦੀ ਹੈ। ਹਾਲਾਂਕਿ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਤੇ ਉਨ੍ਹਾਂ ਨੇ ਆਪਣਾ ਅਸਤੀਫਾ ਵੀ ਵਾਪਸ ਨਹੀਂ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਦੂ ਅਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਦੂਰੀ ਵੀ ਵਧ ਗਈਆਂ ਹਨ।
ਇਹ ਵੀ ਪੜ੍ਹੋ: Punjab Congress: ਪੰਜਾਬ ਕਾਂਗਰਸ 'ਚ ਇੱਕ ਹੋਰ ਵੱਡੇ ਬਦਲਾਅ ਦੀਆਂ ਤਿਆਰੀਆਂ, ਰਾਵਤ ਦੀ ਥਾਂ ਮੱਲ ਸਕਦੇ ਚੌਧਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/