Punjab Cabinet Meeting: ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 18 ਮਈ 2022 ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਬੇਸ਼ੱਕ ਅਜੇ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣਗੇ।


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਿੱਤ ਨਵੇਂ ਐਲਾਨ ਕਰ ਰਹੀ ਹੈ। ਇਨ੍ਹਾਂ ਐਲਾਨਾਂ ਵਿੱਚ ਕਈਆਂ ਉੱਪਰ ਅਜੇ ਕੈਬਨਿਟ ਦੀ ਮੋਹਰ ਲੱਗਣੀ ਬਾਕੀ ਹੈ। ਇਸ ਲਈ ਪੰਜਾਬ ਸਰਕਾਰ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲੈ ਸਕਦੀ ਹੈ।