ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਸਬੰਧਤ ਮਸਲੇ ਵਿਚਾਰੇ ਜਾਣਗੇ। ਮੀਟਿੰਗ ਵਿੱਚ ਪੰਜਾਬ ਸਰਕਾਰ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਜੁੜੇ ਮੁੱਦਿਆਂ ਉੱਪਰ ਅਹਿਮ ਫੈਸਲੇ ਲੈ ਸਕਦੀ ਹੈ। ਹਾਸਲ ਜਾਣਕਾਰੀ ਮੁਤਾਬਕ ਕੈਬਨਿਟ ਵੱਲੋਂ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੇ ਮੁਆਵਜ਼ੇ ਵਿੱਚ ਵਾਧੇ ’ਤੇ ਵੀ ਮੋਹਰ ਲੱਗ ਸਕਦੀ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦਾ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸ ਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਹੋਰ ਵੀ ਕਈ ਮਸਲੇ ਹਨ ਜਿਸ ਬਾਰੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਹਾਮੀ ਭਰੀ ਸੀ। ਇਨ੍ਹਾਂ ਮਸਲਿਆਂ ਬਾਰੇ ਵੀ ਕੈਬਨਿਟ ਮੀਟਿੰਗ ਵਿੱਚ ਵਿਚਾਰ ਹੋਏਗੀ।
ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ। ਚੋਣਾਂ ਨੇੜ ਹੋਣ ਕਰਕੇ ਪੰਜਾਬ ਸਰਕਾਰ ਨਿੱਤ ਅਹਿਮ ਫੈਸਲੇ ਲੈ ਰਹੀ ਹੈ। ਸਰਕਾਰ ਸਾਹਮਣੇ ਇਸ ਵੇਲੇ ਕਿਸਾਨਾਂ ਤੇ ਮੁਲਾਜ਼ਮਾਂ ਦੇ ਮਸਲੇ ਅਹਿਮ ਹਨ ਕਿਉਂਕਿ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨੇ ਸੰਘਰਸ਼ ਵਿੱਢਿਆ ਹੋਇਆ ਹੈ।
ਇਹ ਵੀ ਪੜ੍ਹੋ: IAF Chopper Crash: ਹੈਲੀਕਾਪਟਰ ਹਾਦਸੇ 'ਚ CDS ਬਿਪਿਨ ਰਾਵਤ ਸਣੇ 13 ਦੀ ਮੌਤਾਂ 'ਤੇ ਉੱਠ ਰਹੇ ਪੰਜ ਸਵਾਲ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/