ਪੜਚੋਲ ਕਰੋ

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫੈਸਲੇ, ਸਨਅਤੀ ਪਲਾਟਾਂ ਵਾਲਿਆਂ ਨੂੰ ਵੱਡਾ ਲਾਭ

Punjab Cabinet Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ।

Punjab Cabinet Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ। ਅਹਿਮ ਫੈਸਲਾ ਇਹ ਹੈ ਕਿ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਤਬਾਦਲਾ ਨੀਤੀ 2008, 2016 ਤੇ 2021 ਵਿੱਚ ਲਿਆਂਦੀ ਗਈ ਸੀ। ਹਾਲਾਂਕਿ ਇੰਡਸਟਰੀਅਲ ਐਸੋਸੀਏਸ਼ਨਾਂ ਨੇ 2021 ਵਿੱਚ ਲਿਆਂਦੀ ਨੀਤੀ ਦੀਆਂ ਕੁਝ ਪਾਬੰਦੀਆਂ ਵਾਲੀਆਂ ਸ਼ਰਤਾਂ ਉੱਤੇ ਇਤਰਾਜ਼ ਉਠਾਇਆ ਸੀ। ਇਸ ਦੇ ਜਵਾਬ ਵਿੱਚ ਇਕ ਕਮੇਟੀ ਨੇ ਸਨਅਤਕਾਰਾਂ ਦੀਆਂ ਬੇਨਤੀਆਂ ਦੀ ਸਮੀਖਿਆ ਕੀਤੀ ਤੇ ਫ੍ਰੀ ਹੋਲਡ ਪਲਾਟਾਂ ਉੱਤੇ ਲਾਗੂ ਹੋਣ ਵਾਲੀਆਂ ਤਬਦੀਲੀਆਂ ਤਜਵੀਜ਼ ਕੀਤੀਆਂ। ਸੋਧੀ ਨੀਤੀ ਮੁਤਾਬਕ ਸਨਅਤੀ ਪਲਾਟ ਦੀ ਰਾਖਵੀਂ ਕੀਮਤ ਦਾ 12.5 ਫੀਸਦੀ ਤਬਾਦਲਾ ਖ਼ਰਚਾ ਲਾਗੂ ਹੋਵੇਗਾ।

ਲੀਜ਼ਹੋਲਡ ਸਨਅਤੀ ਪਲਾਟਾਂ/ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ

ਕੈਬਨਿਟ ਨੇ ਵਿਸ਼ੇਸ਼ ਤੌਰ ਉੱਤੇ ਪੀਐਸਆਈਈਸੀ ਦੇ ਪ੍ਰਬੰਧਨ ਵਾਲੇ ਲੀਜ਼ਹੋਲਡ ਸਨਅਤੀ ਪਲਾਟਾਂ ਤੇ ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਵਾਸਤੇ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਲਾਟ ਤੇ ਸ਼ੈੱਡ ਅਸਲ ਵਿੱਚ ਲੀਜ਼ਹੋਲਡ ਆਧਾਰ ਉੱਤੇ ਅਲਾਟ ਕੀਤੇ ਗਏ ਸਨ, ਜਿਸ ਵਿੱਚ ਤਬਦੀਲੀ ਸਬੰਧੀ ਗੁੰਝਲਦਾਰ ਧਾਰਾਵਾਂ ਸ਼ਾਮਲ ਸਨ, ਇਸ ਕਾਰਨ ਜਾਇਦਾਦ ਦੇ ਲੈਣ-ਦੇਣ ਵਿੱਚ ਔਕੜਾਂ ਆ ਰਹੀਆਂ ਹਨ। ਇਸ ਨਵੀਂ ਨੀਤੀ ਦਾ ਮੰਤਵ ਸਨਅਤੀ ਪਲਾਟਾਂ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ, ਕਾਰੋਬਾਰ ਵਿੱਚ ਸੌਖ ਨੂੰ ਵਧਾਉਣਾ, ਅਲਾਟੀਆਂ ਵਿਚਾਲੇ ਮੁਕੱਦਮੇਬਾਜ਼ੀ ਤੇ ਬੇਯਕੀਨੀ ਘਟਾਉਣਾ ਹੈ। ਇਸ ਤੋਂ ਇਲਾਵਾ ਇਸ ਤਬਾਦਲੇ ਨਾਲ ਸੂਬੇ ਲਈ ਵਾਧੂ ਮਾਲੀਆ ਪੈਦਾ ਹੋਣ ਦੀ ਆਸ ਹੈ।

ਐਮਐਸਈ ਫੈਸਲੀਟੇਸ਼ਨ ਕੌਂਸਲ ਨਿਯਮਾਂ-2021 ਵਿੱਚ ਸੋਧਾਂ

ਕੈਬਨਿਟ ਨੇ ਐਮਐਸਐਮਈ ਡਿਵੈਲਪਮੈਂਟ ਐਕਟ, 2006 ਅਧੀਨ ਐਮਐਸਈ ਫੈਸਲੀਟੇਸ਼ਨ ਕੌਂਸਲ ਨਿਯਮ-2021 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਮੇਂ ਜ਼ਿਲ੍ਹਾ ਪੱਧਰ ਉਪਰ ਮਾਈਕਰੋ ਤੇ ਸਮਾਲ ਇੰਟਰਪ੍ਰਾਈਜਜ਼ ਫੈਸਲੀਟੇਸ਼ਨ ਕੌਂਸਲਾਂ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਹਨ। ਹਾਲਾਂਕਿ ਇਸ ਐਕਟ ਅਧੀਨ ਐਵਾਰਡਾਂ ਨਾਲ ਸਬੰਧਤ ਅਦਾਇਗੀਆਂ ਵਿੱਚ ਦੇਰੀ ਹੁੰਦੀ ਹੈ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਤਰਜ਼ ਉੱਤੇ ਹੁਣ ਇਕ ਅਜਿਹਾ ਢਾਂਚਾ ਬਣਾਇਆ ਜਾਵੇਗਾ, ਜਿਸ ਨਾਲ ਪੰਜਾਬ ਲੈਂਡ ਰੈਵੇਨਿਊ ਐਕਟ, 1887 ਅਧੀਨ ਭੌਂ ਮਾਲੀਆ ਦੇ ਬਕਾਇਆ ਵਜੋਂ ਅਜਿਹੇ ਐਵਾਰਡਾਂ ਦੀ ਰਿਕਵਰੀ ਛੇਤੀ ਹੋ ਸਕੇ।

ਪੰਜਾਬ ਜਲ ਸਰੋਤ ਵਿਭਾਗ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ

ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ। ਹੁਣ ਇਸ ਕੋਟੇ ਤਹਿਤ ਨਹਿਰੀ ਪਟਵਾਰੀ ਅਤੇ ਮਾਲੀਆ ਕਲਰਕ ਜਿਨ੍ਹਾਂ ਕੋਲ ਲੋੜੀਂਦੀ ਯੋਗਤਾ (ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮਕੈਨੀਕਲ ਜਾਂ ਇਲੈਕਟ੍ਰੀਕਲ ਇੰਜਨੀਅਰਿੰਗ ਵਿੱਚ ਡਿਪਲੋਮਾ ਜਾਂ ਡਿਗਰੀ) ਹੋਵੇਗੀ ਅਤੇ ਲੋੜੀਂਦਾ ਤਜਰਬਾ ਹੋਵੇਗਾ, ਉਹ ਵੀ ਇਸ ਤਰੱਕੀ ਦੇ ਯੋਗ ਹੋਵੇਗਾ। ਇਸ ਕਦਮ ਨਾਲ ਵਿਭਾਗ ਵਿੱਚ ਤਜਰਬੇਕਾਰ ਮੁਲਾਜ਼ਮ ਆਉਣਗੇ ਅਤੇ ਮੁਲਾਜ਼ਮ ਉੱਚ ਯੋਗਤਾ ਹਾਸਲ ਕਰਨ ਲਈ ਉਤਸ਼ਾਹਿਤ ਹੋਣਗੇ।

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ

ਪ੍ਰਸ਼ਾਸਕੀ ਕਾਰਜ ਕੁਸ਼ਲਤਾ ਵਧਾਉਣ ਤੇ ਖ਼ਰਚੇ ਘਟਾਉਣ ਲਈ ਕੈਬਨਿਟ ਨੇ ਵਿੱਤ ਵਿਭਾਗ ਅਧੀਨ ਆਉਂਦੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਛੋਟੀਆਂ ਬੱਚਤਾਂ, ਬੈਂਕਿੰਗ ਤੇ ਫਾਇਨਾਂਸ ਅਤੇ ਲਾਟਰੀਜ਼ ਡਾਇਰੈਕਟੋਰੇਟਾਂ ਦਾ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀਜ਼ ਹੋਵੇਗਾ। ਡੀਪੀਈਐੱਡ ਤੇ ਡੀਐਫਆਰਈਆਈ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਤੇ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਪਬਲਿਕ ਇੰਟਰਪ੍ਰਾਈਜਜ਼ ਤੇ ਫਾਇਨੈਸ਼ਲ ਰਿਸੋਰਸਜ਼ ਹੋਵੇਗਾ। ਟਰੈਜ਼ਰੀ ਤੇ ਅਕਾਊਂਟਸ, ਪੈਨਸ਼ਨਜ਼ ਤੇ ਐਨਪੀਐਸ ਦੇ ਵੱਖ-ਵੱਖ ਡਾਇਰੈਕਟੋਰੇਟਾਂ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਟਰੈਜ਼ਰੀ ਐਂਡ ਅਕਾਊਂਟਸ, ਪੈਨਸ਼ਨ ਤੇ ਐਨਪੀਐਸ ਹੋਵੇਗਾ। ਇਸ ਪੁਨਰਗਠਨ ਨਾਲ ਸੂਬੇ ਦੇ ਲਗਪਗ 2.64 ਕਰੋੜ ਰੁਪਏ ਸਾਲਾਨਾ ਬਚਣ ਦੀ ਸੰਭਾਵਨਾ ਹੈ।

ਸਟੇਟ ਐਸਐਨਏ ਟਰੈਜ਼ਰੀ ਲਈ ਨਵੀਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਕੈਬਨਿਟ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸਐਨਏ ਟਰੈਜ਼ਰੀ ਲਈ ਨਵੀਆਂ ਅਸਾਮੀਆਂ ਸਿਰਜਣ ਦੀ ਵੀ ਸਹਿਮਤੀ ਦੇ ਦਿੱਤੀ। ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਫੰਡਾਂ ਦਾ ਤਬਾਦਲਾ ਹੁਣ ਐਸਐਨਏ ਸਪਰਸ਼ ਪ੍ਰਣਾਲੀ ਰਾਹੀਂ ਹੋਵੇਗਾ। ਸਟੇਟ ਐਸਐਨਏ ਟਰੈਜ਼ਰੀ ਨੂੰ ਕਾਰਜਸ਼ੀਲ ਕਰਨ ਲਈ ਨੌਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਤੇ ਇਕ ਸੇਵਾਦਾਰ ਸ਼ਾਮਲ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Embed widget