ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੰਜਾਬ ਮੰਤਰੀ ਮੰਡਲ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ, ਹੁਣ 29 ਜੁਲਾਈ ਨੂੰ ਹੋਵੇਗੀ ਮੀਟਿੰਗ
Punjab News : ਪੰਜਾਬ ਮੰਤਰੀ ਮੰਡਲ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ 27 ਜੁਲਾਈ ਦੀ ਬਜਾਏ ਇਹ ਮੀਟਿੰਗ ਹੁਣ 29 ਜੁਲਾਈ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਇਹ ਮੀਟਿੰਗ ਪੰਜਾਬ
![ਪੰਜਾਬ ਮੰਤਰੀ ਮੰਡਲ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ, ਹੁਣ 29 ਜੁਲਾਈ ਨੂੰ ਹੋਵੇਗੀ ਮੀਟਿੰਗ Punjab Cabinet meeting has been postponed, now this meeting will be held on July 29 ਪੰਜਾਬ ਮੰਤਰੀ ਮੰਡਲ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ, ਹੁਣ 29 ਜੁਲਾਈ ਨੂੰ ਹੋਵੇਗੀ ਮੀਟਿੰਗ](https://feeds.abplive.com/onecms/images/uploaded-images/2023/07/26/47286f6f917ec2ed6aa60ac1afe755ff1690366811571345_original.jpg?impolicy=abp_cdn&imwidth=1200&height=675)
Punjab Cabinet meeting
Punjab News: ਪੰਜਾਬ ਮੰਤਰੀ ਮੰਡਲ (Punjab Cabinet meeting) ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਤੇ 27 ਜੁਲਾਈ ਦੀ ਬਜਾਏ ਇਹ ਮੀਟਿੰਗ ਹੁਣ 29 ਜੁਲਾਈ ਦਿਨ ਸ਼ਨੀਵਾਰ ਨੂੰ ਹੋਵੇਗੀ।
ਹਾਸਲ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (CM Bhawant Mann) ਦੀ ਅਗਵਾਈ ਹੇਠ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11.30 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਸੂਚਨਾ ਅਨੁਸਾਰ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਹੁਣ 29 ਜੁਲਾਈ ਨੂੰ ਸਵੇਰੇ ਸਾਢੇ ਗਿਆਰਾ ਵਜੇ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਪਰ ਚਰਚਾ ਹੈ ਕਿ ਮੀਟਿੰਗ 'ਚ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਸਰਕਾਰ ਕੋਈ ਫੈਸਲਾ ਲੈ ਸਕਦੀ ਹੈ।
ਇਸ ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਕੈਬਨਿਟ ਮੰਤਰੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਸਮੇਂ ਮਾਨ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਭਾਖੜਾ ਡੈਮ ਦਾ ਜਾਇਜ਼ਾ ਲੈਣ ਮੌਕੇ ਕਿਹਾ ਸੀ ਕਿ ਨੁਕਸਾਨੀਆਂ ਗਈਆਂ ਫਸਲਾਂ, ਘਰਾਂ, ਪਸ਼ੂਆਂ ਤੇ ਸੜਕਾਂ ਦੇ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : NIA ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਕਰੀਬੀ ਵਿਕਰਮ ਬਰਾੜ ਨੂੰ ਕੀਤਾ ਗ੍ਰਿਫਤਾਰ, UAE ਤੋਂ ਲਿਆਂਦਾ ਗਿਆ ਭਾਰਤ
ਇਹ ਵੀ ਪੜ੍ਹੋ : ਮਾਸਟਰਸ ਕਰਨ ਗਈ ਸੀ ਅਮਰੀਕਾ, ਹੁਣ ਭੁੱਖ ਨਾਲ ਤੜਫ ਰਹੀ ਹੈਦਰਾਬਾਦ ਦੀ ਕੁੜੀ, ਮਾਂ ਨੇ ਵਿਦੇਸ਼ ਮੰਤਰੀ ਤੋਂ ਮੰਗੀ ਮਦਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)