Punjab News: ਪੰਜਾਬ ਮੰਤਰੀ ਮੰਡਲ (Punjab Cabinet meeting) ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਤੇ 27 ਜੁਲਾਈ ਦੀ ਬਜਾਏ ਇਹ ਮੀਟਿੰਗ ਹੁਣ 29 ਜੁਲਾਈ ਦਿਨ ਸ਼ਨੀਵਾਰ ਨੂੰ ਹੋਵੇਗੀ।
ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਸੂਚਨਾ ਅਨੁਸਾਰ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਹੁਣ 29 ਜੁਲਾਈ ਨੂੰ ਸਵੇਰੇ ਸਾਢੇ ਗਿਆਰਾ ਵਜੇ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਪਰ ਚਰਚਾ ਹੈ ਕਿ ਮੀਟਿੰਗ 'ਚ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਸਰਕਾਰ ਕੋਈ ਫੈਸਲਾ ਲੈ ਸਕਦੀ ਹੈ।
ਇਸ ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਕੈਬਨਿਟ ਮੰਤਰੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਸਮੇਂ ਮਾਨ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਭਾਖੜਾ ਡੈਮ ਦਾ ਜਾਇਜ਼ਾ ਲੈਣ ਮੌਕੇ ਕਿਹਾ ਸੀ ਕਿ ਨੁਕਸਾਨੀਆਂ ਗਈਆਂ ਫਸਲਾਂ, ਘਰਾਂ, ਪਸ਼ੂਆਂ ਤੇ ਸੜਕਾਂ ਦੇ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਜਾਵੇਗਾ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ