ਪੜਚੋਲ ਕਰੋ

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮਾਨਸੂਨ ਸੈਸ਼ਨ ਸੱਦਣ ਸਮੇਤ ਆਉਣਗੇ 27 ਪ੍ਰਸਤਾਵ, ਜਾਣੋ

Punjab Cabinet Meeting: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਬੈਠਕ 'ਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

Punjab Cabinet Meeting: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਬੈਠਕ 'ਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਮੀਟਿੰਗ ਵਿੱਚ 10 ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ 'ਤੇ ਮੁਹਰ ਲੱਗ ਸਕਦੀ ਹੈ। ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਵੇਗੀ। ਇਹ ਮੀਟਿੰਗ ਕਰੀਬ ਪੰਜ ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 9 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੀਟਿੰਗ ਹੋਈ ਸੀ।

ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਜਵੀਜ਼ ਰੱਖੀ ਜਾਵੇਗੀ, ਤਾਂ ਜੋ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਨਾ ਲੜ ਸਕੇ। ਸਰਕਾਰ ਪੰਚ-ਸਰਪੰਚ ਦੀ ਤਰਜ਼ 'ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਯਤਨਸ਼ੀਲ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਤਿਆਰੀ ਤਹਿਤ ਪਿੰਡਾਂ ਦੇ ਰਾਖਵੇਂਕਰਨ ਲਈ ਰੋਸਟਰ ਤਿਆਰ ਕੀਤੇ ਜਾ ਰਹੇ ਹਨ। ਇਸ ਨੂੰ ਕੈਬਨਿਟ ਮੀਟਿੰਗ ਤੋਂ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜ ਯੁਵਕ ਸੇਵਾਵਾਂ ਨੀਤੀ 2024 ਦਾ ਪ੍ਰਸਤਾਵ ਵੀ ਮੀਟਿੰਗ ਵਿੱਚ ਪ੍ਰਵਾਨਗੀ ਲਈ ਆਵੇਗਾ।

ਖੇਡ ਵਿਭਾਗ ਵਿੱਚ ਰੈਗੂਲਰ ਕੇਡਰ ਦੇ ਸੇਵਾ ਨਿਯਮਾਂ ਵਿੱਚ ਸੋਧ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਗੈਰ-ਜੰਗਲਾਤ ਸਰਕਾਰੀ ਜਨਤਕ ਜ਼ਮੀਨਾਂ ਲਈ ਪਲਾਂਟ ਪ੍ਰਬੰਧਨ ਨੀਤੀ 2024 ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਪੰਜਾਬ ਐਜੂਕੇਸ਼ਨਲ ਟੀਚਿੰਗ ਕਾਡਰ ਗਰੁੱਪ ਸਰਵਿਸ ਰੂਲਜ਼ 2018 ਅਤੇ ਪੰਜਾਬ ਐਜੂਕੇਸ਼ਨਲ ਟੀਚਿੰਗ (ਕਾਡਰ) ਏਰੀਆ ਸਰਵਿਸ ਰੂਲਜ਼ 2018 ਸਬੰਧੀ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ।

ਸੂਬੇ ਵਿੱਚ ਅਪੰਗ ਬੱਚਿਆਂ ਦੀ ਦੇਖਭਾਲ ਲਈ ਨੀਤੀਆਂ ਜਾਰੀ ਕਰਨ ਅਤੇ ਮਾਰਕੀਟ ਕਮੇਟੀਆਂ ਦੇ ਪੁਨਰਗਠਨ ਲਈ ਸਮਾਂ ਸੀਮਾ ਵਧਾਉਣ ਲਈ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ ਵਿੱਚ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵਿੱਚ ਤਹਿਸੀਲਦਾਰਾਂ ਦੀਆਂ ਤਿੰਨ ਅਸਾਮੀਆਂ ਸਿਰਜਣ ਅਤੇ ਫ਼ਸਲਾਂ ਦੇ ਖ਼ਰਾਬ ਹੋਣ ਦੀ ਸੂਰਤ ਵਿੱਚ ਰਾਜ ਦੇ ਬਜਟ ਵਿੱਚੋਂ ਰਾਹਤ ਜਾਰੀ ਕਰਨ ਲਈ ਸੂਬਾ ਕਾਰਜਕਾਰਨੀ ਕਮੇਟੀ ਨੂੰ ਸਮਰੱਥ ਅਥਾਰਟੀ ਬਣਾਉਣ ਦਾ ਏਜੰਡਾ ਵੀ ਵਿਚਾਰਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Geyser Blast Reason: ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Geyser Blast Reason: ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਸ਼ਰਦੀਆਂ 'ਚ ਵੱਧ ਜਾਂਦੀ ਹਾਰਟ ਬਲਾਕੇਜ ਦੀ ਸਮੱਸਿਆ, ਇਸ ਤੋਂ ਬਚਣ ਲਈ ਅਪਣਾਓ ਆਹ ਤਰੀਕੇ
ਸ਼ਰਦੀਆਂ 'ਚ ਵੱਧ ਜਾਂਦੀ ਹਾਰਟ ਬਲਾਕੇਜ ਦੀ ਸਮੱਸਿਆ, ਇਸ ਤੋਂ ਬਚਣ ਲਈ ਅਪਣਾਓ ਆਹ ਤਰੀਕੇ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
Gold Silver Price Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
Embed widget